Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਰੈਸਟੋਰੈਂਟ ਵਿੱਚ ਮਹਿਲਾ ਦੇ ਡਰਿੰਕ ਵਿੱਚ ਨਸ਼ੀਲਾ ਪਦਾਰਥ ਮਿਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

November 13, 2020 12:09 AM

ਮਿਸੀਸਾਗਾ, 12 ਨਵੰਬਰ (ਪੋਸਟ ਬਿਊਰੋ) : ਪੀਲ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਨੇ ਕਥਿਤ ਤੌਰ ਉੱਤੇ ਮਹਿਲਾ ਦੇ ਡਰਿੰਕ ਵਿੱਚ ਕੋਈ ਨਸ਼ੀਲੀ ਵਸਤੂ ਪਾਉਣ ਦੀ ਕੋਸ਼ਿਸ਼ ਕੀਤੀ ਜਦੋਂ ਉਹ ਰੈਸਟਰੂਮ ਦੀ ਵਰਤੋਂ ਕਰਨ ਲਈ ਗਈ|
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 22 ਅਕਤੂਬਰ ਨੂੰ ਉਹ ਮਹਿਲਾ ਤੇ ਇਹ ਵਿਅਕਤੀ ਮਿਸੀਸਾਗਾ ਵਿੱਚ ਸਿਟੀ ਸੈਂਟਰ ਡਰਾਈਵ ਤੇ ਸਕੁਏਅਰ ਵੰਨ ਡਰਾਈਵ ਇਲਾਕੇ ਵਿੱਚ ਸਥਿਤ ਇੱਕ ਰੈਸਟੋਰੈਂਟ ਵਿੱਚ ਡਿਨਰ ਕਰ ਰਹੇ ਸਨ| ਜਦੋਂ ਮਹਿਲਾ ਰੈਸਟਰੂਮ ਦੀ ਵਰਤੋਂ ਕਰਨ ਲਈ ਉੱਠੀ ਤਾਂ ਇਸ ਵਿਅਕਤੀ ਨੂੰ ਉਸ ਦੇ ਡਰਿੰਕ ਵਿੱਚ ਕੁੱਝ ਮਿਲਾਉਂਦਿਆਂ ਵੇਖਿਆ ਗਿਆ| ਇਸ ਸਾਰੀ ਘਟਨਾ ਨੂੰ ਆਪ ਵੇਖਣ ਵਾਲੀ ਵੇਟਰੈੱਸ ਨੇ ਉਸ ਮਹਿਲਾ ਨੂੰ ਇਸ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ| ਜਿਸ ਤੋਂ ਬਾਅਦ ਨਿਜੀ ਲਾਇਸੰਸ ਪਲੇਟ ਵਾਲ ਪੋਰਸ਼ਾ ਗੱਡੀ ਵਿੱਚ ਇਹ ਮਸ਼ਕੂਕ ਫਰਾਰ ਹੋ ਗਿਆ|
ਪੁਲਿਸ ਨੇ ਮਿਸੀਸਾਗਾ ਦੇ 51 ਸਾਲਾ ਤਾਰਿਕ ਨਵਾਜ਼ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਸ ਨੂੰ ਨਸ਼ੀਲੇ ਪਦਾਰਥ ਦੀ ਵਰਤੋਂ ਗਲਤ ਇਰਾਦੇ ਨਾਲ ਕਰਨ ਤੇ ਬ੍ਰੀਚ ਆਫ ਰੈਕੋਗਨਿਜੈਂਸ ਲਈ ਚਾਰਜ ਕੀਤਾ ਗਿਆ ਹੈ|ਨਵਾਜ਼ ਨੂੰ ਅਦਾਲਤ ਵਿੱਚ ਪੇਸ਼ ਹੋਣ ਦੀ ਸ਼ਰਤ ਉੱਤੇ ਰਿਹਾਅ ਕਰ ਦਿੱਤਾ ਗਿਆ ਤੇ ਹੁਣ ਉਸ ਨੂੰ 8 ਜਨਵਰੀ ਨੂੰ ਅਦਾਲਤ ਸਾਹਮਣੇ ਪੇਸ਼ ਕੀਤਾ ਜਾਵੇਗਾ| ਪੁਲਿਸ ਦਾ ਮੰਨਣਾ ਹੈ ਕਿ ਇਸ ਵਿਅਕਤੀ ਵੱਲੋਂ ਕਈ ਹੋਰ ਮਹਿਲਾਵਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਇਆ ਗਿਆ ਹੋ ਸਕਦਾ ਹੈ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ