Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਬਾਇਡਨ ਨੇ ਰੌਨ ਕਲੇਨ ਨੂੰ ਚੁਣਿਆ ਆਪਣਾ ਚੀਫ ਆਫ ਸਟਾਫ

November 13, 2020 12:14 AM

ਵਾਸਿੰæਗਟਨ, 12 ਨਵੰਬਰ (ਪੋਸਟ ਬਿਊਰੋ) : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਲੰਮੇਂ ਸਮੇਂ ਤੋਂ ਆਪਣੇ ਸਲਾਹਕਾਰ ਰਹਿ ਚੁੱਕੇ ਰੌਨ ਕਲੇਨ ਨੂੰ ਆਪਣੇ ਚੀਫ ਆਫ ਸਟਾਫ ਲਈ ਚੁਣਿਆ ਹੈ|
ਕਈ ਦਹਾਕਿਆਂ ਦੇ ਤਜ਼ਰਬੇ ਵਾਲੇ ਕਲੇਨ ਨੂੰ ਵਾe੍ਹੀਟ ਹਾਊਸ ਵਿੱਚ ਮਹਾਂਮਾਰੀ ਨਾਲ ਜੂਝ ਰਹੇ ਦੇਸ਼ ਸਮੇਤ ਕਈ ਹੋਰਨਾਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਨਾਲ ਨਾਲ ਵੰਡੀ ਹੋਈ ਕਾਂਗਰਸ ਨਾਲ ਵੀ ਕੰਮ ਕਰਨਾ ਹੋਵੇਗਾ| ਵੰਡੀ ਹੋਈ ਕਾਂਗਰਸ ਇਸ ਲਈ ਕਿਉਂਕਿ ਸੈਨੇਟ ਦੀ ਅਗਵਾਈ ਰਿਪਬਲਿਕਨਾਂ ਹੱਥ ਰਹਿ ਸਕਦੀ ਹੈ| 2014 ਦੀ ਆਊਟਬ੍ਰੇਕ ਦੌਰਾਨ ਕਲੇਨ ਨੇ ਕੋ-ਆਰਡੀਨੇਟਰ ਵਜੋਂ ਸੇਵਾ ਨਿਭਾਈ ਸੀ|
ਕੱਲ੍ਹ ਰਾਤ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਬਾਇਡਨ ਨੇ ਇਹ ਖੁਲਾਸਾ ਕੀਤਾ ਕਿ ਉਨ੍ਹਾਂ ਵੱਲੋਂ ਇਸ ਅਹੁਦੇ ਲਈ ਕਲੇਨ ਦੀ ਚੋਣ ਕੀਤੀ ਗਈ ਹੈ ਕਿਉਂਕਿ ਵਾਸ਼ਿੰਗਟਨ ਵਿੱਚ ਉਨ੍ਹਾਂ ਦੇ ਤਜ਼ਰਬੇ ਨੇ ਉਨ੍ਹਾਂ ਨੂੰ ਇਹੋ ਜਿਹੀਆਂ ਚੁਣੌਤੀਆਂ ਲਈ ਤਿਆਰ ਕੀਤਾ ਹੋਇਆ ਹੈ| ਤਰ੍ਹਾਂ ਤਰ੍ਹਾਂ ਦੇ ਸਿਆਸਤਦਾਨਾਂ ਨਾਲ ਕੰਮ ਕਰਨ ਦੀ ਉਨ੍ਹਾਂ ਦੀ ਸਮਰੱਥਾ ਤੇ ਤਜ਼ਰਬੇ ਕਾਰਨ ਹੀ ਉਨ੍ਹਾਂ ਨੂੰ ਇਸ ਅਹੁਦੇ ਲਈ ਕਾਬਿਲ ਮੰਨਿਆ ਗਿਆ ਹੈ| ਇਸ ਤੋਂ ਇਲਾਵਾ ਦੇਸ਼ ਨੂੰ ਇਸ ਮਹਾਂਮਾਰੀ ਦੇ ਸੰਕਟ ਵਿੱਚੋਂ ਉਭਾਰਨ ਤੇ ਦੇਸ਼ ਨੂੰ ਇੱਕਜੁੱਟ ਕਰਨ ਵਿੱਚ ਵੀ ਉਹ ਅਹਿਮ ਭੂਮਿਕਾ ਨਿਭਾਉਣਗੇ|
ਜ਼ਿਕਰਯੋਗ ਹੈ ਕਿ ਕਲੇਨ ਬਰਾਕ ਓਬਾਮਾ ਦੇ ਪਹਿਲੇ ਕਾਰਜਕਾਲ ਦੌਰਾਨ ਬਾਇਡਨ ਲਈ ਚੀਫ ਆਫ ਸਟਾਫ ਰਹਿ ਚੁੱਕੇ ਹਨ| ਇਸ ਤੋਂ ਇਲਾਵਾ ਉਹ 1990ਵਿਆਂ ਦੇ ਮੱਧ ਵਿੱਚ ਵਾਈਸ ਪ੍ਰੈਜ਼ੀਡੈਂਟ ਅਲ ਗੋਰ ਦੇ ਚੀਫ ਆਫ ਸਟਾਫ ਵੀ ਰਹਿ ਚੁੱਕੇ ਹਨ| ਬਾਇਡਨ ਦੀ ਕੈਂਪੇਨ ਵਿੱਚ ਵੀ ਉਹ ਮੁੱਖ ਸਲਾਹਕਾਰ ਰਹਿ ਚੁੱਕੇ ਹਨ| ਡੈਮੋਕ੍ਰੈਟਸ ਦੀ 1987 ਦੀ ਪ੍ਰੈਜ਼ੀਡੈਂਸ਼ੀਅਲ ਕੈਂਪੇਨ ਤੋਂ ਹੀ ਉਹ ਬਾਇਡਨ ਨੂੰ ਜਾਣਦੇ ਹਨ ਤੇ ਉਨ੍ਹਾਂ ਨਾਲ ਕੰਮ ਕਰ ਰਹੇ ਹਨ|
ਇਸ ਉੱਤੇ ਕਲੇਨ ਨੇ ਆਖਿਆ ਕਿ ਨਵੇਂ ਚੁਣੇ ਗਏ ਰਾਸ਼ਟਰਪਤੀ ਵੱਲੋਂ ਉਨ੍ਹਾਂ ਵਿੱਚ ਪ੍ਰਗਟਾਏ ਭਰੋਸੇ ਲਈ ਉਹ ਸ਼ੁਕਰਗੁਜ਼ਾਰ ਹਨ ਤੇ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ| ਉਨ੍ਹਾਂ ਆਖਿਆ ਕਿ ਉਹ ਬਾਇਡਨ-ਹੈਰਿਸ ਦੀ ਜੋੜੀ ਨੂੰ ਸਫਲ ਬਣਾਉਣ ਲਈ ਆਪਣੀ ਪੂਰੀ ਵਾਹ ਲਾਉਣਗੇ|

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ