Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਪਟਾਕਿਆਂ ਉਤੇ ਪਾਬੰਦੀ ਦੇ ਹਾਈ ਕੋਰਟ ਦੇ ਫੈਸਲੇ `ਚ ਸੁਪਰੀਮ ਕੋਰਟ ਵੱਲੋਂ ਦਖਲ ਤੋਂ ਨਾਂਹ

November 13, 2020 02:11 AM

ਨਵੀਂ ਦਿੱਲੀ, 12 ਨਵੰਬਰ (ਪੋਸਟ ਬਿਊਰੋ)- ਕੋਰੋਨਾ ਮਹਾਂਮਾਰੀ ਦੌਰਾਨ ਜ਼ਿੰਦਗੀ ਬਚਾਉਣ ਲਈ ਚੱਲ ਰਹੀ ਜੱਦੋ ਜਹਿਦ ਦੌਰਾਨ ਸੁਪਰੀਮ ਕੋਰਟ ਨੇ ਇੱਕ ਅਹਿਮ ਫੈਸਲਾ ਦਿੱਤਾ ਹੈ। ਬੰਗਾਲ ਵਿੱਚ ਕਾਲੀ ਪੂਜਾ ਮੌਕੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ `ਤੇ ਰੋਕ ਲਾਉਣ ਦੇ ਕਲਕੱਤਾ ਹਾਈ ਕੋਰਟ ਦੇ ਫੈਸਲੇ `ਚ ਦਖਲ ਤੋਂ ਨਾਂਹ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਤਿਉਹਾਰ ਅਹਿਮ ਹਨ, ਪਰ ਜ਼ਿੰਦਗੀ ਦੀ ਸੁਰੱਖਿਆ ਉਸ ਤੋਂ ਵੀ ਜ਼ਿਆਦਾ ਮਹੱਤਵ ਪੂਰਨ ਹੈ।
ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਇੰਦਰਾ ਬੈਨਰਜੀ ਦੀ ਅਗਵਾਈ ਵਾਲੇ ਛੁੱਟੀਆਂ ਵਿੱਚ ਸੁਣਵਾਈ ਕਰਨ ਵਾਲੇ ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਭਾਵੇਂ ਤਿਉਹਾਰਾਂ ਦਾ ਮਹੱਤਵ ਹੈ, ਪਰ ਸੰਸਾਰ ਮਹਾਂਮਾਰੀ ਦਰਮਿਆਨ ‘ਜ਼ਿੰਦਗੀ ਖੁਦ ਇਸ ਵੇਲੇ ਸੰਕਟ ਵਿੱਚ ਹੈ।` ਹਾਈ ਕੋਰਟ ਨੂੰ ਸਥਾਨਕ ਹਾਲਾਤ ਬਾਰੇ ਵੱਧ ਪਤਾ ਹੈ ਅਤੇ ਉਸ ਨੂੰ ਉਸ ਦਾ ਕੰਮ ਦੇਖਣ ਦੇਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਗੌਤਮ ਰਾਏ ਅਤੇ ਬੜਾ ਬਾਜ਼ਾਰ ਪਟਾਕਾ ਡੀਲਰਜ਼ ਐਸੋਸੀਏਸ਼ਨ ਦੀ ਅਪੀਲ `ਤੇ ਸੁਣਵਾਈ ਕਰਦਿਆਂ ਉਕਤ ਟਿੱਪਣੀ ਕੀਤੀ। ਇਸ ਪਟੀਸ਼ਨ ਜ਼ਰੀਏ ਕਲਕੱਤਾ ਹਾਈ ਕੋਰਟ ਦੇ ਪਿਛਲੇ ਹਫਤੇ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ ਵਿੱਚ ਪ੍ਰਦੂਸ਼ਣ ਰੋਕਣ ਲਈ ਕਾਲੀ ਪੂਜਾ ਅਤੇ ਛੱਠ ਪੂਜਾ ਦੌਰਾਨ ਪਟਾਕਿਆਂ ਦੀ ਵਿਕਰੀ ਤੇ ਵਰਤੋਂ `ਤੇ ਪਾਬੰਦੀ ਲਾਈ ਗਈ ਹੈ। ਕਾਲੀ ਪੂਜਾ ਦਾ ਤਿਉਹਾਰ ਸ਼ਨੀਵਾਰ ਨੂੰ ਹੈ। ਅਦਾਲਤ ਨੇ ਕਿਹਾ ਕਿ ਅਸੀਂ ਸਾਰੇ ਇਸ ਵੇਲੇ ਜ਼ਿੰਦਗੀ ਲਈ ਜੂਝ ਰਹੇ ਹਾਂ ਤੇ ਸਾਡੇ ਸਾਰਿਆਂ ਦੇ ਘਰਾਂ ਵਿੱਚ ਬਜ਼ੁਰਗ ਹਨ। ਅਸੀੰਂ ਇੱਕ ਅਜਿਹੀ ਸਥਿਤੀ ਵਿੱਚ ਹਾਂ ਜਿੱਥੇ ਜ਼ਿੰਦਗੀ ਦੀ ਰਾਖੀ ਜ਼ਿਆਦਾ ਮਹੱਤਵ ਪੂਰਨ ਹੈ ਤੇ ਹਾਈ ਕੋਰਟ ਜਾਣਦੀ ਹੈ ਕਿ ਜ਼ਮੀਨੀ ਪੱਧਰ `ਤੇ ਕੀ ਜ਼ਰੂਰੀ ਹੈ। ਬੈਂਚ ਨੇ ਅੱਗੇ ਕਿਹਾ ਕਿ ਹਾਈ ਕਰੋਟ ਦਾ ਫੈਸਲਾ ਬਜ਼ੁਰਗ ਨਾਗਰਿਕਾਂ ਦੇ ਹਿੱਤ ਵਿੱਚ ਹੈ, ਖਾਸ ਕਰ ਕੇ ਅਜਿਹੇ ਬਜ਼ੁਰਗਾਂ ਲਈ ਜੋ ਪਹਿਲਾਂ ਹੀ ਕਿਸੇ ਗੰਭੀਰ ਰੋਗ ਦਾ ਸ਼ਿਕਾਰ ਹਨ।
ਰਾਜਸਥਾਨ, ਕਰਨਾਟਕ, ਹਰਿਆਣਾ ਅਤੇ ਦਿੱਲੀ ਸਮੇਤ ਕਈ ਸੂਬਿਆਂ ਨੇ ਕੋਰੋਨਾ ਦੌਰਾਨ ਲੋਕਾਂ ਦੀ ਸਿਹਤ ਦਾ ਖਿਆਲ ਰੱਖਦਿਆਂ ਤਿਉਹਾਰਾਂ ਵੇਲੇ ਪਟਾਕਿਆਂ `ਤੇ ਪਾਬੰਦੀ ਲਾਈ ਹੈ। ਹਰਿਆਣਾ ਤੇ ਕਰਨਾਟਕ ਵਰਗੇ ਸੂਬਿਆਂ ਨੇ ਪੂਰੀ ਤਰ੍ਹਾਂ ਪਾਬੰਦੀ ਲਾਉਣ ਤੋਂ ਬਾਅਦ ਹੁਕਮ ਵਿੱਚ ਤਬਦੀਲੀ ਕਰਦਿਆਂ ਤਿਉਹਾਰਾਂ ਦੇ ਦਿਨ ਦੋ ਘੰਟੇ ਪਟਾਕੇ ਚਲਾਉਣ ਦੀ ਮਨਜ਼ੂਰੀ ਦਿੱਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼