ਓਨਟਾਰੀਓ, 12 ਨਵੰਬਰ (ਪੋਸਟ ਬਿਊਰੋ) : ਮੌਰਨਿੰਗਸਾਈਡ ਐਵਨਿਊ ਤੇ ਕਿੰਗਸਟਨ ਰੋਡ ਇਲਾਕੇ ਵਿੱਚ ਦਿਨ ਦਿਹਾੜੇ ਇੱਕ ਵਿਅਕਤੀ ਉੱਤੇ ਚਾਕੂ ਨਾਲ ਵਾਰ ਕੀਤੇ ਜਾਣ ਤੋਂ ਬਾਅਦ ਉਹ ਵਿਅਕਤੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ|
ਛੁਰੇਬਾਜ਼ੀ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਐਮਰਜੰਸੀ ਅਮਲਾ ਦੁਪਹਿਰ ਨੂੰ ਮੌਕੇ ਉੱਤੇ ਪਹੁੰਚਿਆ| ਪੁਲਿਸ ਨੇ ਦੱਸਿਆ ਕਿ ਹਮਲਾਵਰ ਵੱਲੋਂ ਸਬੰਧਤ ਵਿਅਕਤੀ ਦੇ ਢਿੱਡ ਵਿੱਚ ਚਾਕੂ ਨਾਲ ਵਾਰ ਕੀਤਾ ਗਿਆ ਤੇ ਉਹ ਹਸਪਤਾਲ ਵਿੱਚ ਜਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ|
ਇਸ ਘਟਨਾ ਤੋਂ ਥੋੜ੍ਹੀ ਦੇਰ ਬਾਅਦ ਹੀ ਇੱਕ ਹੋਰ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ|ਇਸ ਛੁਰੇਬਾਜ਼ੀ ਦੀ ਘਟਨਾ ਨੂੰ ਕਿਉਂ ਅੰਜਾਮ ਦਿੱਤਾ ਗਿਆ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ|