Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਹਵਾਈ ਸਫਰ ਲਈ ਜਾਅਲੀ ਕੋਵਿਡ-19 ਨੈਗੇਟਿਵ ਰਿਜ਼ਲਟ ਦੀ ਵਰਤੋਂ ਕਰ ਰਹੇ ਹਨ ਕੁੱਝ ਯਾਤਰੀ

November 13, 2020 06:52 AM

ਟੋਰਾਂਟੋ, 12 ਨਵੰਬਰ (ਪੋਸਟ ਬਿਊਰੋ) : ਹਵਾਈ ਸਫਰ ਕਰਨ ਵਾਲੇ ਯਾਤਰੀਆਂ ਲਈ ਬਹੁਤੇ ਦੇਸ਼ਾਂ ਵੱਲੋਂ ਕੋਵਿਡ-19 ਸਬੰਧੀ ਨੈਗੇਟਿਵ ਟੈਸਟ ਨੂੰ ਲਾਜ਼ਮੀ ਕੀਤਾ ਗਿਆ ਹੈ ਪਰ ਇਹ ਪਤਾ ਲੱਗਿਆ ਹੈ ਕਿ ਕੁੱਝ ਟੂਰਿਸਟ ਹਰ ਹਾਲ ਸਫਰ ਕਰਨ ਲਈ ਜਾਅਲੀ ਟੈਸਟ ਰਿਜ਼ਲਟ ਵੀ ਵਿਖਾ ਕੇ ਆਪਣਾ ਉੱਲੂ ਸਿੱਧਾ ਕਰ ਰਹੇ ਹਨ|
ਪੀਸੀਆਰ ਦੇ ਨੈਗੇਟਿਵ ਟੈਸਟ ਹਾਸਲ ਕਰਨ, ਜੋ ਕਿ ਡਿਪਾਰਚਰ ਸਮੇਂ ਹਾਸਲ ਕਰਨਾ ਔਖਾ ਹੈ, ਦੀ ਥਾਂ ਉੱਤੇ ਕੁੱਝ ਯਾਤਰੀ ਏਅਰਪੋਰਟ ਉੱਤੇ ਜਾਂ ਆਪਣੇ ਟਰੈਵਲ ਏਜੰਟਾਂ ਤੋਂ ਜਾਅਲੀ ਟੈਸਟ ਰਿਜ਼ਲਟ ਹਾਸਲ ਕਰ ਰਹੇ ਹਨ| ਇਸ ਤਰ੍ਹਾਂ ਦੇ ਕਈ ਮਾਮਲੇ ਬ੍ਰਾਜ਼ੀਲ, ਫਰਾਂਸ ਤੇ ਯੂ ਕੇ ਵਿੱਚ ਸਾਹਮਣੇ ਆ ਚੁੱਕੇ ਹਨ| ਅਧਿਕਾਰੀਆਂ ਵੱਲੋਂ ਦਿੱਤੀ ਗਈ ਚੇਤਾਵਲੀ ਅਨੁਸਾਰ ਟਰੈਵਲ ਸਬੰਧੀ ਪਾਬੰਦੀਆਂ ਲਾਗੂ ਹੋਣ ਦੇ ਬਾਵਜੂਦ ਕੁੱਝ ਯਾਤਰੀਆਂ ਵੱਲੋਂ ਅਜਿਹਾ ਕਰਨ ਨਾਲ ਹੋਰ ਪੈਸੈਂਜਰਜ਼ ਦੇ ਵਾਇਰਸ ਦੀ ਚਪੇਟ ਵਿੱਚ ਆਉਣ ਦਾ ਖਤਰਾ ਰਹਿੰਦਾ ਹੈ|
ਜ਼ਿਕਰਯੋਗ ਹੈ ਕਿ ਫਰਾਂਸ ਵਿੱਚ ਪੈਰਿਸ ਦੇ ਚਾਰਲਸ ਡੀ ਗੌਲੇ ਏਅਰਪੋਰਟ ਉੱਤੇ ਸਤੰਬਰ ਵਿੱਚ ਸੱਤ ਵਿਅਕਤੀਆਂ ਦੇ ਇੱਕ ਗਰੁੱਪ ਨੂੰ ਗ੍ਰਿਫਤਾਰ ਕੀਤਾ ਗਿਆ ਜਿਹੜੇ ਕਰੋਨਾਵਾਇਰਸ ਸਬੰਧੀ ਨੈਗੇਟਿਵ ਟੈਸਟ ਰਿਜ਼ਲਟਸ ਸਿੱਧ ਕਰਨ ਦੇ ਇਰਾਦੇ ਨਾਲ ਜਾਅਲੀ ਸਰਟੀਫਿਕੇਟ ਵੇਚ ਰਹੇ ਸਨ| ਫਰਾਂਸ ਤੋਂ ਇਥੋਪੀਆ ਜਾ ਰਹੇ ਇੱਕ ਟਰੈਵਲਰ ਕੋਲ ਜਾਅਲੀ ਸਰਟੀਫਿਕੇਟ ਹੋਣ ਤੋਂ ਬਾਅਦ ਜਾਰੀ ਕੀਤੀ ਗਈ ਜਾਂਚ ਵਿੱਚ ਇਸ ਗਰੁੱਪ ਦਾ ਪਰਦਾਫਾਸ਼ ਹੋਇਆ| ਇਹ ਗਰੁੱਪ ਜਾਅਲੀ ਟੈਸਟ ਰਿਜ਼ਲਟ ਬਦਲੇ ਪ੍ਰਤੀ ਵਿਅਕਤੀ 180 ਅਮਰੀਕੀ ਡਾਲਰ ਤੋਂ 360 ਅਮਰੀਕੀ ਡਾਲਰ ਤੱਕ ਵਸੂਲਦਾ ਸੀ|
ਇਨ੍ਹਾਂ ਸੱਤ ਵਿਅਕਤੀ ਉੱਤੇ ਫਰਾਡ ਤੇ ਧੋਖਾਧੜੀ ਦੇ ਚਾਰਜ ਲਾਏ ਗਏ ਹਨ| ਦੋਸ਼ੀ ਪਾਏ ਜਾਣ ਉੱਤੇ ਉਨ੍ਹਾਂ ਨੂੰ ਪੰਜ ਸਾਲ ਦੀ ਕੈਦ ਤੇ ਵੱਧ ਤੋਂ ਵੱਧ 445,000 ਅਮਰੀਕੀ ਡਾਲਰ ਦਾ ਜੁਰਮਾਨਾ ਹੋ ਸਕਦਾ ਹੈ| ਸਾਊਥ ਅਮਰੀਕਾ ਵਿੱਚ ਵੀ ਅਜਿਹੇ ਮਾਮਲੇ ਸਾਹਮਣੇ ਆਏ ਹਨ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ