Welcome to Canadian Punjabi Post
Follow us on

28

November 2020
ਭਾਰਤ

ਭਾਰਤ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬਿਨਾਂ ਕੋਈ ਨਤੀਜਾ ਕੱਢੇ ਖ਼ਤਮ

November 15, 2020 08:32 AM

* ਦੋਵਾਂ ਧਿਰਾਂ ਨੇ ਆਪੋ-ਆਪਣਾ ਪੱਖ ਸਮਝਾਇਆ
* ਕਿਸਾਨ ਹਾਲ ਦੀ ਘੜੀ ਸੰਘਰਸ਼ ਜਾਰੀ ਰੱਖਣਗੇ


ਨਵੀਂ ਦਿੱਲੀ, 13 ਨਵੰਬਰ, (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਸੱਦੇ ਉੱਤੇ ਅੱਜ ਨਵੀਂ ਦਿੱਲੀ ਵਿੱਚ ਕਿਸਾਨਾਂ ਦੇ ਨਾਲ ਕੇਂਦਰ ਸਰਕਾਰ ਦੇ ਤਿੰਨ ਮੰਤਰੀਆਂ ਦੀ ਮੀਟਿੰਗ ਕਰੀਬ ਸੱਤ ਘੰਟੇ ਚੱਲੀ, ਪਰ ਇਸ ਵਿਚ ਸਮੱਸਿਆ ਦਾ ਕੋਈ ਵੀ ਹੱਲ ਨਹੀਂ ਨਿਕਲ ਸਕਿਆ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਕਿਸੇ ਮਸਲੇ ਦਾ ਹੱਲ ਨਹੀਂ ਹੋਇਆ, ਦੋਵਾਂ ਧਿਰਾਂ ਨੇਸਿਰਫ ਆਪੋ-ਆਪਣੇ ਪੱਖ ਹੀ ਰੱਖੇ ਹਨ।
ਕਿਸਾਨ ਆਗੂਆਂ ਦੇ ਦੱਸਣ ਮੁਤਾਬਕ ਅੱਜ ਦੀ ਮੀਟਿੰਗ ਨਾਲ ਉਨ੍ਹਾਂ ਦੇ ਪ੍ਰੋਗਰਾਮ ਵਿੱਚ ਕੋਈ ਫਰਕਨਹੀਂਪਿਆ ਅਤੇ ਚੱਲ ਰਿਹਾ ਸੰਘਰਸ਼ ਚੱਲਦਾ ਰਹੇਗਾ। ਉਨ੍ਹਾਂ ਨੇ ਕਿਹਾ ਕਿ 18 ਨਵੰਬਰ ਨੂੰ ਉਹ ਮੀਟਿੰਗ ਕਰਨਗੇ ਤੇ ਫਿਰ 26-27 ਨਵੰਬਰ ਨੂੰ ਦਿੱਲੀ ਵੱਲ ਕੂਚ ਕਰਨਗੇ। ਕਿਸਾਨ ਆਗੂਆਂ ਨੇ ਅੱਜ ਦੀ ਮੀਟਿੰਗ ਬਾਰੇ ਕਿਹਾ ਕਿ ਪਹਿਲੀ ਮੀਟਿੰਗ ਹੈ, ਜਿਸ ਵਿੱਚ ਗੱਲ ਖਾਸ ਇਹੋ ਸੀ ਕਿ ਦੋਵਾਂ ਧਿਰਾਂ ਵਿੱਚਕੋਈ ਤਲਖੀ ਨਹੀਂ ਹੋਈ, ਪਰ ਸੁਖਾਵਾਂ ਮਾਹੌਲ ਹੋਣ ਦੇ ਬਾਵਜੂਦ ਕੋਈ ਸਿੱਟਾ ਨਹੀਂ ਨਿਕਲ ਸਕਿਆ, ਫਿਰ ਵੀ ਹੋ ਸਕਦਾ ਹੈ ਕਿ ਅੱਗੋਂ ਕੋਈ ਹੱਲ ਨਿਕਲ ਆਵੇ।
ਇਸ ਦੌਰਾਨ ਪਤਾ ਪਤਾ ਲੱਗਾ ਹੈ ਕਿ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਅੱਗੇ ਪੰਜ ਮੰਗਾਂ ਰੱਖੀਆਂ ਸਨ, ਜਿਨ੍ਹਾਂ ਵਿਚ ਪੰਜਾਬ ਵਿਚ ਰੇਲ ਸੇਵਾਵਾਂ ਚਾਲੂ ਕਰਨਾ, ਪਰਾਲੀ ਸਾੜਨ ਤੋਂ ਰੋਕਣ ਲਈ ਬਣਾਏ ਸਖ਼ਤ ਕਾਨੂੰਨ ਵਾਪਸ ਲੈਣਾ, ਗੰਨੇ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣਾ ਅਤੇ ਡੀਜ਼ਲ ਉੱਤੇ ਲੱਗੇ ਕੇਂਦਰੀ ਟੈਕਸ ਘਟਾਉਣਾ ਸ਼ਾਮਲ ਹੈ। ਉਨ੍ਹਾਂਕਿਹਾ ਹੈ ਕਿ ਕੇਂਦਰ ਨਾਲ ਅੱਜ ਦੀ ਮੀਟਿੰਗ ਭਾਵੇਂ ਬੇਸਿੱਟਾ ਰਹੀ ਹੈ, ਪਰ ਇਹ ਮੀਟਿੰਗਾਂ ਜਾਰੀ ਰਹਿਣਗੀਆਂ।
ਇਸ ਤੋਂ ਪਹਿਲਾਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਕਾਰ 7 ਘੰਟੇ ਲੰਮੀ ਬੈਠਕ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਅੱਗੇ ਸੱਤ ਮੰਗਾਂ ਰੱਖੀਆਂ, ਪਰ ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਦੇ ਮੰਤਰੀ ਇਹ ਮੰਗਾਂ ਸੁਣਕੇ ਚੁੱਪ ਰਹੇ। ਇਸ ਮੌਕੇ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਉਹ ਯਾਤਰੀ ਰੇਲ ਗੱਡੀਆਂਨਹੀਂ ਚੱਲਣ ਦੇਣਗੇ ਅਤੇ ਉਨ੍ਹਾਂ ਦਾ 26-27 ਨਵੰਬਰ ਨੂੰ ‘ਦਿੱਲੀ ਚੱਲੋ’ ਦਾ ਪ੍ਰੋਗਰਾਮ ਵੀ ਬਣ ਚੁੱਕਾ ਹੈ, ਜਿਸ ਲਈ ਪੰਜਾਬ ਤੋਂ ਕਿਸਾਨ ਦਸ ਹਜ਼ਾਰ ਟਰੈਕਟਰ ਲੈ ਕੇ ਦਿੱਲੀ ਜਾਣਗੇ। ਇਸ ਮੀਟਿੰਗ ਵਿੱਚ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ ਮੰਤਰੀ ਪਿਊਸ਼ ਗੋਇਲ ਅਤੇ ਪੰਜਾਬ ਦੀ ਪ੍ਰਤੀਨਿਧਤਾ ਕਰਦੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਹਾਜ਼ਰ ਸਨ।
ਪਤਾ ਲੱਗਾ ਹੈ ਕਿ ਗੱਲਬਾਤ ਵੇਲੇਕੇਂਦਰ ਸਰਕਾਰ ਦੇ ਮੰਤਰੀਆਂ ਨੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਸਮਝਾਉਣ ਦੀ ਕੋਸਿ਼ਸ਼ ਕੀਤੀ ਤਾਂ ਕਿਸਾਨ ਆਗੂ ਵੀ ਪੂਰੀ ਤਿਆਰੀ ਕਰਕੇ ਆਏ ਲੱਗਦੇ ਸੀ। ਉਨ੍ਹਾਂ ਨੇ ਮੰਤਰੀਆਂ ਕੋਲ ਆਪਣੇ ਸ਼ੱਕ ਪੇਸ਼ ਕਰਦਿਆਂ ਕਿਹਾ ਕਿ ਇਹ ਕਾਨੂੰਨ ਕਿਸੇ ਵੀ ਤਰ੍ਹਾਂ ਕਿਸਾਨਾਂ ਦੇ ਹੱਕ ਵਾਲੇਨਹੀਂ ਹਨ।

Have something to say? Post your comment
ਹੋਰ ਭਾਰਤ ਖ਼ਬਰਾਂ
ਕਿਸਾਨਾਂ ਦੇ ਹੱਕ `ਚ ਨਿਤਰੇ ਕੇਜਰੀਵਾਲ, ਦਿੱਲੀ ਪੁਲਸ ਦੀ ਸਟੇਡੀਅਮਾਂ ਨੂੰ ਜੇਲ੍ਹਾਂ ਬਣਾਉਣ ਦੀ ਮੰਗ ਕੀਤੀ ਰੱਦ
ਕਿਸਾਨਾਂ ਨੂੰ ਦਿੱਲੀ ਦੇ ਬੁਰਾੜੀ ਵਿਚ ਸਾਂਤਮਈ ਪ੍ਰਦਰਸ਼ਨ ਕਰਨ ਦੀ ਮਿਲੀ ਆਗਿਆ
ਕੋਰੋਨਾ ਨਾਲ ਜੰਗ ਆਕਸਫੋਰਡ ਦੀ ਐਸਟ੍ਰਾ ਜ਼ੈਨੇਕਾ ਵੈਕਸੀਨ ਸ਼ੱਕ ਹੇਠ ਆਈ
ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਵੱਲੋਂ ਕਿਸਾਨਾਂ ਨੂੰ ਅੰਦੋਲਨ ਦੇ ਬਜਾਏ ਗੱਲਬਾਤ ਦੀ ਅਪੀਲ
ਦਿੱਲੀ ਵਿੱਚ ਜੰਤਰ-ਮੰਤਰ ਵੱਲ ਜਾਂਦੇ ਪਰਮਿੰਦਰ ਸਿੰਘ ਢੀਂਡਸਾ ਤੇ ਸੁਖਪਾਲ ਖਹਿਰਾ ਗ੍ਰਿਫਤਾਰ
ਭਾਜਪਾ ਯੁਵਾ ਮੋਰਚਾ ਵੱਲੋਂ ਫਾਰੁਕ ਅਬਦੁੱਲਾ ਦੇ ਘਰ ਦੇ ਬਾਹਰ ਪ੍ਰਦਰਸ਼ਨ
ਗੁਰਦੁਆਰਾ ਬੰਗਲਾ ਸਹਿਬ ਵਿਖੇ ਵੱਡੀ ਘਟਨਾ...!!
ਯੋਗੀ ਵੱਲੋਂ ਉੱਤਰ ਪ੍ਰਦੇਸ਼ ਵਿੱਚ ਜ਼ਰੂਰੀ ਸੇਵਾਵਾਂ ਸੁਰੱਖਿਆ ਕਾਨੂੰਨ ਲਾਗੂ
ਉਪ-ਰਾਸ਼ਟਰਪਤੀ ਨੇ ਕਿਹਾ : ਨਿਆਂ ਪਾਲਿਕਾ ਦਾ ਦਖਲ ਕੁਝ ਫੈਸਲਿਆਂ ਤੋਂ ਵਧ ਗਿਆ ਲੱਗਦੈ
ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬੋਂ ਬਾਹਰ ਭੇਜਣ ਤੋਂ ਸੁਪਰੀਮ ਕੋਰਟ ਦੀ ਨਾਂਹ