Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਚੋਣਾਂ ਵਿੱਚ ਹੇਰਾਫੇਰੀ ਦੇ ਟਰੰਪ ਦੇ ਦੋਸ਼ ਸੁਰੱਖਿਆ ਅਧਿਕਾਰੀਆਂ ਵੱਲੋਂ ਰੱਦ

November 15, 2020 08:40 AM

ਵਾਸ਼ਿੰਗਟਨ, 13 ਨਵੰਬਰ, (ਪੋਸਟ ਬਿਊਰੋ)- ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਇਸ ਦੇਸ਼ ਵਿਚਲੇ ਚੋਣ ਸੁਰੱਖਿਆ ਅਧਿਕਾਰੀਆਂ ਨੇ ਝਟਕਾ ਦੇ ਦਿੱਤਾ ਹੈ। ਉਨ੍ਹਾ ਨੇ ਟਰੰਪ ਦੇ ਉਨ੍ਹਾਂ ਦਾਅਵਿਆਂ ਨੂੰ ਰੱਦ ਕਰ ਦਿੱਤਾ ਹੈ, ਜਿਨ੍ਹਾਂ ਵਿਚ ਡੋਨਾਲਡ ਟਰੰਪ ਨੇ ਚੋਣ ਵਿਚ ਹੇਰਾਫੇਰੀ ਦੇ ਦੋਸ਼ ਲਾਏ ਹਨ।
ਇਨ੍ਹਾਂ ਸੁਰੱਖਿਆ ਅਧਿਕਾਰੀਆਂ ਨੇ ਕਿਹਾ ਕਿ ਅਮਰੀਕੀ ਇਤਿਹਾਸ ਵਿਚ ਸਭ ਤੋਂ ਸੁਰੱਖਿਅਤ ਸਮਝੀ ਜਾਂਦੀਇਸ ਵਾਰਦੀ ਰਾਸ਼ਟਰਪਤੀ ਚੋਣ ਵਿਚ ਕਿਸੇ ਵੀ ਕੋਤਾਹੀ ਦਾ ਕੋਈ ਸਬੂਤ ਨਹੀਂ ਮਿਲਿਆ। ਵਰਨਣ ਯੋਗ ਹੈ ਕਿ ਇਸ ਦੇਸ਼ ਦੇ ਮੌਜੂਦਾ ਰਾਸ਼ਟਰਪਤੀ ਅਤੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਚੋਣ ਵਿਚ ਹੇਰਾਫੇਰੀ ਦੇ ਦੋਸ਼ ਲਾ ਕੇ ਆਪਣੀ ਹਾਰ ਨਾ ਮੰਨਣ ਉੱਤੇ ਅੜੇ ਹੋਏ ਹਨ ਤੇ ਉਨ੍ਹਾਂ ਨੇ ਉਨ੍ਹਾਂ ਰਾਜਾਂ ਦੀਆਂ ਅਦਾਲਤਾਂ ਵਿਚ ਕੇਸਕਰ ਦਿੱਤੇ ਹਨ, ਜਿੱਥੇ ਉਨ੍ਹਾਂ ਦੇ ਡੈਮੋਕਰੇਟ ਵਿਰੋਧੀ ਜੋਅ ਬਾਇਡਨ ਜਿੱਤੇ ਹਨ। ਤਿੰਨ ਨਵੰਬਰ ਨੂੰ ਹੋਈ ਰਾਸ਼ਟਰਪਤੀ ਚੋਣ ਦਾ ਨਤੀਜਾ ਆਉਣ ਪਿੱਛੋਂ ਡੋਨਾਲਡ ਟਰੰਪ ਇਸ ਚੋਣ ਦੌਰਾਨ ਵੱਡੇ ਪੱਧਰ ਉੱਤੇ ਹੇਰਾਫੇਰੀ ਦੇ ਦੋਸ਼ ਲਾ ਰਹੇ ਹਨ।
ਸੁਰੱਖਿਆ ਦੇ ਅਧਿਕਾਰੀਆਂ ਨੇਇਨ੍ਹਾਂ ਦੋਸ਼ਾਂ ਨੂੰ ਰੱਦ ਕੀਤਾ ਹੈ।ਗ੍ਰਹਿ ਸੁਰੱਖਿਆ ਵਿਭਾਗ ਦੀਆਂ ਦੋ ਕਮੇਟੀਆਂ ਨੇ ਕਿਹਾ ਹੈ ਕਿ ਵੋਟਿੰਗ ਪ੍ਰਣਾਲੀ ਜਾਂ ਬੈਲਟ ਪੇਪਰਾਂ ਵਿਚ ਹੇਰਾਫੇਰੀ ਜਾਂ ਕਿਸੇ ਤਰ੍ਹਾਂ ਦੀ ਗੜਬੜ ਦਾ ਕੋਈ ਸਬੂਤ ਨਹੀਂ ਹੈ। ਅਮਰੀਕੀ ਚੋਣ ਪ੍ਰਬੰਧ ਦੀ ਸੁਰੱਖਿਆਲਈ ਕੰਮ ਕਰਦੀਆਂ ਇਨ੍ਹਾਂ ਕਮੇਟੀਆਂ ਦੇ ਮੈਂਬਰਾਂ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਬੇਹੱਦ ਕਰੀਬੀ ਮੁਕਾਬਲਾ ਹੋਣ ਉੱਤੇ ਕਈ ਰਾਜਾਂ ਵਿਚ ਵੋਟਾਂ ਦੀ ਦੁਬਾਰਾ ਗਿਣਤੀ ਹੋ ਸਕਦੀ ਹੈ ਤੇ ਹਰ ਸੂਬੇ ਵਿਚ ਹਰ ਵੋਟ ਦਾ ਪੂਰਾ ਰਿਕਾਰਡ ਰੱਖਿਆ ਜਾਂਦਾ ਹੈ, ਜਿੱਥੇ ਲੋੜ ਪੈਣ ਉੱਤੇ ਵੋਟਾਂ ਦੀ ਦੁਬਾਰਾ ਗਿਣਤੀ ਹੁੰਦੀ ਹੈ। ਉਨ੍ਹਾ ਨੇ ਇਹ ਵੀ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਸਾਡੀ ਚੋਣ ਪ੍ਰਕਿਰਿਆ ਬਾਰੇ ਕਈ ਬੇਸਿਰੇ ਦਾਅਵੇ ਕੀਤੇ ਗਏ ਹਨ, ਪਰ ਅਸੀਂ ਯਕੀਨ ਦਿਵਾ ਸਕਦੇ ਹਾਂ ਕਿ ਸਾਨੂੰ ਆਪਣੀ ਚੋਣ ਦੀ ਪਵਿੱਤਰਤਾ ਅਤੇ ਸੁਰੱਖਿਆਦਾ ਪੂਰਾ ਭਰੋਸਾ ਹੈ।
ਇਸ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਦੀਆਂ 31 ਕੰਪਨੀਆਂ ਵਿੱਚ ਅਮਰੀਕਾ ਦੇ ਨਿਵੇਸ਼ ਉੱਤੇ ਰੋਕ ਲਾਉਣ ਦੇ ਆਦੇਸ਼ ਉੱਤੇ ਦਸਖ਼ਤ ਕਰ ਦਿੱਤੇ ਹਨ। ਅਮਰੀਕਾ ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਕੰਪਨੀਆਂ ਦਾ ਕੰਟਰੋਲ ਚੀਨ ਦੀ ਫ਼ੌਜ ਕੋਲ ਹੈ।ਰਾਸ਼ਟਰਪਤੀ ਦੇ ਹੁਕਮ ਮੁਤਾਬਕ ਚੀਨੀ ਫੌਜ(ਪੀਪਲਜ਼ ਲਿਬਰੇਸ਼ਨ ਆਰਮੀ) ਦੀਆਂ ਕੰਪਨੀਆਂ ਵਿਚ ਕਿਸੇ ਵੀ ਤਰ੍ਹਾਂ ਦਾ ਨਿਵੇਸ਼ ਕਰਨ ਵਾਲੇ ਸ਼ੇਅਰਾਂ ਦੀ ਖ਼ਰੀਦ ਉੱਤੇ ਪਾਬੰਦੀ ਲਾਈ ਗਈ ਹੈ। ਟਰੰਪ ਨੇ ਇਸ ਆਦੇਸ਼ ਵਿਚ ਕਿਹਾ ਕਿ ਚੀਨ ਆਪਣੀ ਸਮਰੱਥਾ ਵਧਾਉਣ ਲਈ ਅਮਰੀਕੀ ਪੂੰਜੀ ਨੂੰ ਵਰਤਦਾ ਤੇ ਆਪਣੀ ਫ਼ੌਜ, ਖ਼ੁਫ਼ੀਆ ਵਿਭਾਗ ਅਤੇ ਹੋਰ ਸੁਰੱਖਿਆ ਲੋੜਾਂ ਦਾ ਵਿਕਾਸ ਤੇ ਆਧੁਨਿਕੀਕਰਨ ਕਰ ਰਿਹਾ ਹੈ ਜਿਸ ਨਾਲ ਅਮਰੀਕੀ ਫ਼ੌਜ ਨੂੰ ਸਿੱਧੀ ਚੁਣੌਤੀ ਦਿੱਤੀ ਜਾ ਸਕਦੀ ਹੈ। ਤਾਜ਼ਾ ਆਦੇਸ਼ 31 ਚੀਨੀ ਕੰਪਨੀਆਂ ਉੱਤੇ ਲਾਗੂ ਹੈ, ਜਿਨ੍ਹਾਂ ਬਾਰੇ ਟਰੰਪ ਦਾ ਕਹਿਣਾ ਹੈ ਕਿ ਇਨ੍ਹਾਂ ਤੋਂ ਚੀਨ ਦੀ ਫ਼ੌਜ ਦੇ ਵਿਕਾਸ ਅਤੇ ਆਧੁਨਿਕੀਕਰਨ ਵਿਚ ਮਦਦ ਮਿਲਦੀ ਹੈ।
ਇੱਕ ਖਬਰ ਏਜੰਸੀ ਦੀ ਰਿਪੋਰਟ ਮੁਤਾਬਕ ਪਾਬੰਦੀਸ਼ੁਦਾ ਕੰਪਨੀਆਂ ਵਿਚ ਸਮਾਰਟਫੋਨ ਦੇ ਨਿਰਮਾਤਾ ਹੁਆਵੇ ਤੇ ਵੀਡੀਓ ਵਿਜੀਲੈਂਸ ਦੇ ਜੰਤਰ ਬਣਾਉਣ ਵਾਲੀ ਕੰਪਨੀ ਹਿਕਵਿਜ਼ਨ ਸ਼ਾਮਲ ਹਨ। ਇਸ ਸੂਚੀ ਵਿਚ ਚਾਈਨਾ ਟੈਲੀਕਾਮ ਅਤੇ ਚਾਈਨਾ ਮੋਬਾਈਲ ਵੀ ਹਨ, ਜੋ ਨਿਊਯਾਰਕ ਸ਼ੇਅਰ ਬਾਜ਼ਾਰ ਵਿਚ ਲਿਸਟਿਡ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ