Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਆਟੋ ਇੰਡਸਟਰੀ ਨਾਲ ਜੁੜੀਆਂ ਨੌਕਰੀਆਂ ਬਚਾਉਣ ਲਈ ਖਾਸ ਰਣਨੀਤੀ ਦੀ ਲੋੜ

November 27, 2018 07:22 AM

ਓਨਟਾਰੀਓ, 26 ਨਵੰਬਰ (ਪੋਸਟ ਬਿਊਰੋ) : ਅਗਲੇ ਸਾਲ ਜਨਰਲ ਮੋਟਰਜ਼ ਵੱਲੋਂ ਓਸ਼ਵਾ ਵਿਚਲਾ ਪਲਾਂਟ ਬੰਦ ਕਰਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਪ੍ਰੀਮੀਅਰ ਡੱਗ ਫੋਰਡ ਵੱਲੋਂ ਵਰਕਰਜ਼ ਲਈ ਸੰਘਰਸ਼ ਕਰਨ ਦੀ ਥਾਂ ਉਨ੍ਹਾਂ ਦੇ ਇੰਪਲਾਇਮੈਂਟ ਇੰਸੋ਼ਰੈਂਸ ਵਿੱਚ ਵਾਧਾ ਕੀਤੇ ਜਾਣ ਦੀ ਮੰਗ ਕਾਰਨ ਉਨ੍ਹਾਂ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜੀਐਮ ਵੱਲੋਂ ਅਗਲੇ ਸਾਲ ਦਸੰਬਰ ਵਿੱਚ 2600 ਕਾਮਿਆਂ ਨੂੰ ਵਿਹਲਾ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਸੋਮਵਾਰ ਨੂੰ ਫੋਰਡ ਨੇ ਆਖਿਆ ਕਿ ਵਰਕਰਜ਼ ਨੂੰ ਮੁੜ ਪੈਰਾਂ ਸਿਰ ਕਰਨ ਲਈ ਸਾਡੇ ਕੋਲ ਜੋ ਕੁੱਝ ਬਣ ਸਕੇਗਾ ਅਸੀਂ ਕਰਾਂਗੇ। ਅਜੇ ਵੀ ਅਸੀਂ ਉਹ ਸੱਭ ਕਰ ਰਹੇ ਹਾਂ ਜੋ ਅਸੀਂ ਕਰ ਸਕਦੇ ਹਾਂ। ਇਸ ਤੋਂ ਪਹਿਲਾਂ ਫੋਰਡ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਫੋਨ ਉੱਤੇ ਗੱਲਬਾਤ ਕਰਕੇ ਇਨ੍ਹਾਂ ਕਾਮਿਆਂ ਦੇ ਬੇਰੋਜ਼ਗਾਰੀ ਭੱਤੇ ਵਿੱਚ ਪੰਜ ਹਫਤਿਆਂ ਦਾ ਵਾਧਾ ਕਰਨ ਤੇ ਟਰੰਪ ਪ੍ਰਸ਼ਾਸਨ ਵੱਲੋਂ ਲਾਏ ਗਏ ਸਟੀਲ ਟੈਰਿਫਜ਼ ਨੂੰ ਖ਼ਤਮ ਕਰਨ ਦੀ ਗੁਜ਼ਾਰਿਸ਼ ਕੀਤੀ।
ਆਲੋਚਕਾਂ ਦਾ ਕਹਿਣਾ ਹੈ ਕਿ ਨਵੇਂ ਪ੍ਰੀਮੀਅਰ ਤੋਂ ਉਨ੍ਹਾਂ ਨੂੰ ਹੋਰ ਬਹੁਤ ਕਾਸੇ ਦੀ ਆਸ ਸੀ। ਐਨਡੀਪੀ ਆਗੂ ਐਂਡਰੀਆ ਹੌਰਵਥ ਨੇ ਆਖਿਆ ਕਿ ਬੌਰਡਰ ਕਰਾਸਿੰਗਜ਼ ਉੰਤੇ ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਵੱਲੋਂ ਕਾਰੋਬਾਰ ਲਈ ਖੁੱਲ੍ਹਾ ਸੱਦਾ ਵਰਗੇ ਬੋਰਡ ਲਾਏ ਗਏ ਹਨ ਪਰ ਜੀਐਮ ਦਾ ਇਹ ਫੈਸਲਾ ਫੋਰਡ ਸਰਕਾਰ ਨੂੰ ਨਜ਼ਰ ਨਹੀਂ ਆ ਰਿਹਾ। ਹੌਰਵਥ ੇ ਆਖਿਆ ਕਿ ਫੋਰਡ ਸਰਕਾਰ ਜਾਣਬੁੱਝ ਕੇ ਇਸ ਪਾਸੇ ਵੱਲ ਧਿਆਨ ਨਹੀਂ ਦੇਣਾ ਚਾਹੁੰਦੀ।
ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਓਨਟਾਰੀਓ ਨੂੰ ਆਟੋ ਇੰਡਸਟਰੀ ਨਾਲ ਜੁੜੀਆਂ ਨੌਕਰੀਆਂ ਨੂੰ ਆਕਰਸਿ਼ਤ ਕਰਨ ਲਈ ਇੱਕ ਖਾਸ ਰਣਨੀਤੀ ਦੀ ਲੋੜ ਹੈ। ਇਨ੍ਹਾਂ ਵਿਰੋਧੀ ਧਿਰਾਂ ਦਾ ਇਹ ਵੀ ਕਹਿਣਾ ਹੈ ਕਿ ਜੇ ਹੁਣ ਮੌਕਾ ਨਾ ਸਾਂਭਿਆ ਗਿਆ ਤਾਂ ਪ੍ਰੋਵਿੰਸ ਵਿੱਚ ਹੋਰ ਆਟੋ ਅਸੈਂਬਲੀ ਪਲਾਂਟ ਜਿਵੇਂ ਕਿ ਓਕਵਿੱਲੇ ਵਿੱਚ ਫੋਰਡ ਤੇ ਵਿੰਡਸਰ ਵਿੱਚ ਕ੍ਰਾਇਸਲਰ ਵੀ ਬੰਦ ਹੋ ਸਕਦੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼