Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਜੀਟੀਏ ਵਿੱਚ ਆਏ ਤੂਫਾਨ ਕਾਰਨ ਕਈ ਥਾਂਵਾਂ ਉੱਤੇ ਰੁੱਖ ਡਿੱਗੇ, ਬਿਜਲੀ ਸਪਲਾਈ ਹੋਈ ਠੱਪ

November 16, 2020 05:18 AM

ਟੋਰਾਂਟੋ, 15 ਨਵੰਬਰ (ਪੋਸਟ ਬਿਊਰੋ) : ਐਤਵਾਰ ਨੂੰ ਗ੍ਰੇਟਰ ਟੋਰਾਂਟੋ ਏਰੀਆ ਵਿੱਚ ਤੇਜ਼ ਰਫਤਾਰ ਨਾਲ ਹਵਾਵਾਂ ਚੱਲਣ ਕਾਰਨ ਕਈ ਰੁੱਖ ਡਿੱਗ ਗਏ ਤੇ ਕਈ ਥਾਂਵਾਂ ਉੱਤੇ ਬਿਜਲੀ ਸਪਲਾਈ ਠੱਪ ਹੋ ਗਈ|
ਰੀਜਨ ਵਿੱਚ ਠੰਢ ਵੱਧ ਜਾਣ ਤੋਂ ਬਾਅਦ ਟੋਰਾਂਟੋ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਵਾਰਨਿੰਗ ਦਿੱਤੀ ਗਈ| ਐਨਵਾਇਰਮੈਂਟ ਕੈਨੇਡਾ ਵੱਲੋਂ ਚੇਤਾਵਨੀ ਦਿੱਤੀ ਗਈ ਸੀ ਕਿ ਇਸ ਤੂਫਾਨ ਦੌਰਾਨ ਹਵਾਵਾਂ 90 ਤੋਂ 110 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਸਕਦੀਆਂ ਹਨ| ਮੌਸਮ ਏਜੰਸੀ ਦਾ ਕਹਿਣਾ ਸੀ ਕਿ ਇਹ ਤੇਜ਼ ਹਵਾਵਾਂ ਐਤਵਾਰ ਰਾਤ ਤੱਕ ਚੱਲ ਸਕਦੀਆਂ ਹਨ| ਸੋਮਵਾਰ ਸਵੇਰ ਤੱਕ ਹਾਲਾਤ ਵਿੱਚ ਸੁਧਾਰ ਹੋ ਸਕਦਾ ਹੈ|
ਟੋਰਾਂਟੋ ਹਾਈਡਰੋ ਨੇ ਇੱਕ ਬਿਆਨ ਜਾਰੀ ਕਰਕੇ ਆਖਿਆ ਕਿ ਤੇਜ਼ੀ ਨਾਲ ਸੱਭ ਨੂੰ ਸੁਰੱਖਿਅਤ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ| ਫਾਇਰ ਚੀਫ ਮੈਥਿਊ ਪੈੱਗ ਨੇ ਦੱਸਿਆ ਕਿ ਬਿਜਲੀ ਦੀਆਂ ਡਿੱਗੀਆਂ ਲਾਈਨਾਂ ਤੇ ਹੋਰ ਰਾਹਤ ਕਾਰਜਾਂ ਵਿੱਚ ਅਮਲਾ ਮੈਂਬਰ ਮਦਦ ਕਰਨ ਲਈ ਪਹੁੰਚ ਰਹੇ ਹਨ| ਮਿਲਟਨ, ਹਾਲਟਨ ਹਿੱੱਲਜ਼ ਤੇ ਓਕਵਿੱਲ ਵਿੱਚ ਵੀ ਬਿਜਲੀ ਸਪਲਾਈ ਠੱਪ ਹੋ ਗਈ ਹੈ| ਇਹ ਜਾਣਕਾਰੀ ਹਾਲਟਨ ਪੁਲਿਸ ਵੱਲੋਂ ਦਿੱਤੀ ਗਈ| ਦੁਪਹਿਰੇ 4:00 ਵਜੇ ਤੋਂ ਠੀਕ ਪਹਿਲਾਂ ਹਾਈਡਰੋ ਵੰਨ ਨੇ ਆਖਿਆ ਕਿ ਪ੍ਰੋਵਿੰਸ ਭਰ ਵਿੱਚ 104,00 ਲੋਕ ਬਿਜਲੀ ਤੋਂ ਬਿਨਾਂ ਗੁਜ਼ਾਰਾ ਕਰਨ ਲਈ ਮਜਬੂਰ ਹਨ|  
ਕੁੱਝ ਲੋਕਾਂ ਵੱਲੋਂ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕੀਤੀਆਂ ਗਈਆਂ ਰਿਪੋਰਟਾਂ ਵਿੱਚ ਆਖਿਆ ਗਿਆ ਕਿ ਤੂਫਾਨ ਵਿੱਚ ਕਈ ਘਰਾਂ ਦੀਆਂ ਛੱਤਾਂ ਉੱਡ ਗਈਆਂ, ਬੈਕਯਾਰਡ ਫੈਂਸਿੰਗ, ਟਰੈਂਪੋਲਿਨ ਤੇ ਗਜ਼ੀਬੋ ਆਦਿ ਵੀ ਉੱਡਦੇ ਵੇਖੇ ਗਏ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ