Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਪੀਲ ਵਿੱਚ ਪਬਲਿਕ ਹੈਲਥ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਨੂੰ ਹੋਵੇਗਾ 5000 ਡਾਲਰ ਜੁਰਮਾਨਾ !

November 16, 2020 05:23 AM

ਓਨਟਾਰੀਓ, 15 ਨਵੰਬਰ (ਪੋਸਟ ਬਿਊਰੋ) : ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੀਲ ਰੀਜਨ ਵਿੱਚ ਨਿਯਮਾਂ ਨੂੰ ਅੱਖੋਂ ਪਰੋਖੇ ਕਰਨ ਵਾਲਿਆਂ ਲਈ ਆਉਣ ਵਾਲੇ ਹਫਤਿਆਂ ਵਿੱਚ ਸਖ਼ਤ ਜੁਰਮਾਨੇ ਲਾਏ ਜਾਣਗੇ| ਓਨਟਾਰੀਓ ਵਿੱਚ ਇੱਕ ਦਿਨ ਦੇ ਅੰਦਰ ਕੋਵਿਡ-19 ਦੇ ਨਵੇਂ ਮਾਮਲਿਆਂ ਵਿੱਚ ਹੋਏ ਰਿਕਾਰਡ ਵਾਧੇ ਤੋਂ ਬਾਅਦ ਸ਼ਨਿੱਚਰਵਾਰ ਨੂੰ ਰੀਜਨ ਦੇ ਉੱਘੇ ਡਾਕਟਰ ਨੇ ਇਹ ਐਲਾਨ ਕੀਤਾ|
ਪੀਲ ਰੀਜਨ ਦੇ ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾæ ਲਾਰੈਂਸ ਲੋਹ ਨੇ ਦੱਸਿਆ ਕਿ ਇਨ੍ਹਾਂ ਨਿਯਮਾਂ ਦੀ ਉਲੰਘਣਾਂ ਕਰਨ ਵਾਲੇ ਕਾਰੋਬਾਰਾਂ ਨੂੰ 5000 ਡਾਲਰ ਤੱਕ ਦਾ ਜੁਰਮਾਨਾ ਹੋ ਸਕੇਗਾ| ਕੰਮ ਵਾਲੀਆਂ ਥਾਂਵਾਂ ਉੱਤੇ ਹੋ ਰਹੀਆਂ ਆਊਟਬ੍ਰੇਕਸ ਅਚਾਨਕ ਵੱਧ ਜਾਣ ਕਾਰਨ ਇਨ੍ਹਾਂ ਮਾਮਲਿਆਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤਾ ਗਿਆ ਹੈ| ਪਿਛਲੇ 24 ਘੰਟਿਆਂ ਵਿੱਚ ਪ੍ਰੋਵਿੰਸ ਭਰ ਵਿੱਚ ਕੋਵਿਡ-19 ਦੇ ਦਰਜ ਕੀਤੇ ਗਏ 1581 ਮਾਮਲਿਆਂ ਵਿੱਚੋਂ 497 ਨਵੇਂ ਮਾਮਲੇ ਇੱਕਲੇ ਪੀਲ ਵਿੱਚ ਹੀ ਪਾਏ ਗਏ ਹਨ| ਇਸ ਤੋਂ ਬਾਅਦ ਹੀ ਲੋਹ ਵੱਲੋਂ ਜੁਰਮਾਨੇ ਲਾਉਣ ਵਾਲਾ ਨਵਾਂ ਪਬਲਿਕ ਹੈਲਥ ਸਿਸਟਮ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ|
ਸ਼ਨਿੱਚਰਵਾਰ ਨੂੰ ਪੀਲ ਰੀਜਨ ਨੇ ਆਖਿਆ ਕਿ ਪਹਿਲੀ ਸਤੰਬਰ ਤੋਂ 13 ਨਵੰਬਰ ਤੱਕ ਕੰਮ ਵਾਲੀਆਂ ਥਾਂਵਾਂ ਉੱਤੇ 116 ਆਊਟਬ੍ਰੇਕਸ ਰਿਕਾਰਡ ਕੀਤੀਆਂ ਗਈਆਂ| ਰੀਜਨ ਨੇ ਆਖਿਆ ਕਿ ਉਨ੍ਹਾਂ ਵੱਲੋਂ ਕੰਮ ਵਾਲੀਆਂ ਥਾਂਵਾਂ ਉੱਤੇ ਕੋਵਿਡ-19 ਦੇ 1500 ਮਾਮਲਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ| ਉਤਪਾਦਨ, ਫੂਡ ਪ੍ਰੋਸੈਸਿੰਗ, ਡਿਸਟ੍ਰੀਬਿਊਸ਼ਨ ਤੇ ਟਰਾਂਸਪੋਰਟੇਸ਼ਨ ਸੈਕਟਰਾਂ ਵਿੱਚ 60 ਫੀ ਸਦੀ ਤੱਕ ਆਊਟਬ੍ਰੇਕਸ ਹੋਈਆਂ ਹਨ|
ਲੋਹ ਨੇ ਇੰਪਲੌਇਰਜ਼ ਨੂੰ ਵੀ ਅਪੀਲ ਕੀਤੀ ਹੈ ਕਿ ਜੇ ਉਨ੍ਹਾਂ ਦੇ ਵਰਕਰਾਂ ਵਿੱਚ ਕੋਵਿਡ-19 ਦੇ ਲੱਛਣ ਪਾਏ ਜਾਂਦੇ ਹਨ ਜਾਂ ਉਹ ਕੋਵਿਡ-19 ਪਾਜ਼ੀਟਿਵ ਆਉਂਦੇ ਹਨ ਤਾਂ ਉਹ ਆਪਣੇ ਵਰਕਰਾਂ ਨੂੰ ਬਿਮਾਰੀ ਦੀ ਛੁੱਟੀ ਤਨਖਾਹ ਸਮੇਤ ਦਿਆ ਕਰਨ ਤਾਂ ਕਿ ਵਾਇਰਸ ਉਨ੍ਹਾਂ ਦੇ ਮੁਲਾਜ਼ਮਾਂ ਰਾਹੀਂ ਅੱਗੇ ਨਾ ਫੈਲੇ| ਇੱਥੇ ਦੱਸਣਾ ਬਣਦਾ ਹੈ ਕਿ ਸੋਮਵਾਰ ਤੋਂ ਹੈਮਿਲਟਨ, ਹਾਲਟਨ ਤੇ ਯੌਰਕ ਰੀਜਨ ਵੀ ਰੈੱਡ ਜ਼ੋਨ ਵਿੱਚ ਜਾਣਗੇ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ