Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਚੀਨ ਦੀ ਧਮਕੀ ਦੇ ਬਾਵਜੂਦ ਅਮਰੀਕਾ-ਤਾਈਵਾਨ ਨੇ ਆਰਥਿਕ ਸੰਬੰਧ ਅੱਗੇ ਵਧਾਏ

November 23, 2020 03:20 PM

(SUBHEAD)

ਹਾਂਗ ਕਾਂਗ, 22 ਨਵੰਬਰ, (ਪੋਸਟ ਬਿਊਰੋ)- ਹਾਂਗਕਾਂਗ ਅਤੇ ਤਾਈਵਾਨ ਦੇ ਮੁੱਦੇ ਤੋਂ ਅਮਰੀਕਾ ਅਤੇ ਚੀਨ ਦਾ ਟਕਰਾਅ ਹੋਰ ਵੀ ਅੱਗੇ ਵਧ ਗਿਆ ਹੈ। ਚੀਨ ਦੇ ਸਖ਼ਤ ਵਿਰੋਧ ਕਰਨ ਦੇ ਬਾਵਜੂਦ ਬੀਤੇ ਸ਼ੁੱਕਰਵਾਰ ਤਾਈਵਾਨ ਨੇ ਅਮਰੀਕਾ ਨਾਲ ਆਰਥਿਕ ਸਬੰਧਾਂ ਦੇ ਬਲੂਪ੍ਰਿੰਟ ਉੱਤੇ ਦਸਤਖ਼ਤ ਕਰ ਦਿੱਤੇ ਹਨ। ਇਸ ਨਾਲ ਅਮਰੀਕਾ ਤੇ ਤਾਈਵਾਨ ਵਿਚਾਲੇ ਚੱਲ ਰਹੇ ਸੰਬੰਧਾਂ ਵਿੱਚ ਇਕ ਨਵਾਂ ਚੈਪਟਰ ਸ਼ੁਰੂ ਹੋ ਗਿਆ ਹੈ ਤੇ ਦੋਵੇਂ ਦੇਸ਼ਾਂ ਦੇ ਵਿਚਾਲੇ ਇਸ ਨਵੇਂ ਸਮਝੌਤੇ ਕਾਰਨ ਅਮਰੀਕਾ ਤੇ ਚੀਨ ਦੇ ਸਬੰਧ ਹੋਰ ਵੀ ਕੁੜੱਤਣ ਵਾਲੇ ਪਾਸੇ ਵੱਲ ਜਾ ਸਕਦੇ ਹਨ।

ਵਰਨਣ ਯੋਗ ਹੈ ਕਿ ਬੀਤੇ ਸਤੰਬਰ ਵਿਚ ਚੀਨ ਨੇ ਅਮਰੀਕਾ ਨੂੰ ਚਿਤਾਵਨੀ ਦਿੱਤੀ ਸੀ ਕਿ ਜੇ ਉਸਨੇ ਤਾਈਵਾਨ ਦੇ ਨਾਲ ਆਪਣੀ ਅਗਲੀ ਗੱਲਬਾਤ ਰੱਦ ਨਾ ਕੀਤੀ ਤਾਂ ਦੋਵਾਂ ਦੇਸ਼ਾਂ ਵਿਚਾਲੇ ਸੰਬੰਧਾਂ ਨੂੰ ਨੁਕਸਾਨ ਹੋਵੇਗਾ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਾਂਗ ਵੇਨਬਿਨ ਨੇ ਕਿਹਾ ਸੀ ਕਿ ਅਮਰੀਕਾ ਨੂੰ ਤਾਈਵਾਨ ਨਾਲ ਅਧਿਕਾਰਤ ਗੱਲਬਾਤ ਬੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਸੀ ਕਿ ਅਮਰੀਕਾ ਨੂੰ ਤਾਈਵਾਨ ਦੀਆਂ ਵੱਖਵਾਦੀ ਤਾਕਤਾਂ ਨੂੰ ਭਰਮਾਉਣ ਵਾਲਾ ਕੋਈ ਸੰਦੇਸ਼ ਨਹੀਂਭੇਜਣਾ ਚਾਹੀਦਾ। ਇਸ ਦੌਰਾਨ ਵਾਸ਼ਿੰਗਟਨ ਵਿੱਚ ਤਾਈਵਾਨ ਦੇ ਪ੍ਰਤੀਨਿਧ ਹਾਸਿਆਓ ਬੀ ਖੀਮ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਗਲੋਬਲ ਚੁਣੌਤੀਆਂ ਦੇ ਪੱਖੋਂ ਅਮਰੀਕਾ ਤੇ ਤਾਈਵਾਨ ਵਿਚਾਲੇ ਇਹ ਸਮਝੌਤਾ ਬੜਾ ਅਹਿਮ ਹੈ।ਉਨ੍ਹਾਂ ਕਿਹਾ ਕਿ ਗਲੋਬਲ ਪੱਧਰ ਉੱਤੇ ਬਹੁਤ ਤੇਜ਼ੀ ਨਾਲ ਬਦਲਾਅ ਆਏ ਹਨ ਅਤੇ ਮਨੁੱਖੀ ਅਧਿਕਾਰ, ਸਾਈਬਰ ਸੁਰੱਖਿਆ, ਆਰਥਿਕ ਸਥਿਰਤਾ ਅਤੇ ਗਲੋਬਲ ਸਿਆਸਤਤੇਜੀ ਨਾਲ ਬਦਲੇ ਹਨ। ਇਸ ਲਈ ਦੋਵੇਂ ਦੇਸ਼ਾਂ ਵਿਚਾਲੇ ਇਹ ਗੱਲਬਾਤ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਕਾਫ਼ੀ ਲਾਹੇਵੰਦ ਸਾਬਤ ਹੋਵੇਗੀ। 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ