Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਪੰਜਾਬ ਦੇ ਕਿਸਾਨਾਂ ਨੇ ਮੁਲਕ ਦੇ ਕਿਸਾਨਾਂ ਨੂੰ ਰਾਹ ਦਿਖਾਈ: ਪਰਮਿੰਦਰ ਢੀਂਡਸਾ

November 23, 2020 04:16 PM

* ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਕਿਸਾਨਾਂ ਦੇ ਹਰ ਸੰਘਰਸ਼ ਵਿਚ ਉਨ੍ਹਾ ਨਾਲ ਖੜ੍ਹੀ


ਚੰਡੀਗੜ੍ਹ, 23 ਨਵੰਬਰ (ਪੋਸਟ ਬਿਊਰੋ): ਖੇਤੀ ਕਾਲੇ ਕਾਨੂੰਨਾਂ ਦੇ ਵਿਰੁਧ 26 ਨਵੰਬਰ ਨੂੰ ਦਿੱਲੀ ਚੱਲੋ ਪ੍ਰੋਗਰਾਮ ਦੇ ਤਹਿਤ ਕੂਚ ਕਰਨ ਜਾ ਰਹੇ ਦੇਸ਼ ਭਰ ਦੇ ਕਿਸਾਨਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਆਗੂਆਂ ਨੇ ਵੀ ਕਮਰ ਕੱਸ ਲਈ ਹੈ। ਦਿੱਲੀ ਵਿਚ ਕਿਸਾਨਾਂ ਦੇ ਦੇਸ਼ ਵਿਆਪੀ ਸਾਂਤਮਈ ਅੰਦੋਲਨ ਦਾ ਹਿੱਸਾ ਬਣਨ ਜਾ ਰਹੀ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਅਤੇ ਲਹਿਰਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀੰਡਸਾ ਨੇ ਕਿਹਾ ਕਿ ਪਾਰਟੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜੀ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤਕ ਪਾਰਟੀ ਕਿਸਾਨਾਂ ਦੇ ਹਰੇਕ ਸੰਘਰਸ਼ ਵਿਚ ਉਨ੍ਹਾ ਦਾ ਸਾਥ ਦਵੇਗੀ। ਢੀਂਡਸਾ ਨੇ ਕਿਹਾ ਕਿ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਪਾਰਟੀ ਦੇ ਸਾਰੇ ਆਗੂ ਇਸ ਅੰਦੋਲਨ ਵਿਚ ਸਮੂਲੀਅਤ ਕਰਨਗੇ। ਤਾਂਕਿ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦੀ ਆਵਾਜ਼ ਹੋਰ ਬੁਲੰਦ ਹੋ ਸਕੇ। ਉਨ੍ਹਾ ਕਿਹਾ ਕਿ ਦਿੱਲੀ ਚਲੋ ਪ੍ਰੋਗਰਾਮ ਲਈ ਪਾਰਟੀ ਵਲੋਂ ਪਿੰਡ-ਪਿੰਡ ਲਾਮਬੰਦੀ ਕੀਤੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਕਿਸਾਨਾਂ ਨੇ ਟ੍ਰੈਕਟਰ-ਟਰਾਲੀਆਂ ਰਾਹੀਂ ਜਾਣ ਦਾ ਫੈਸਲਾ ਲਿਆ ਹੈ। ਇਸ ਕਰਕੇ ਪਾਰਟੀ ਦੇ ਆਗੂ ਵੀ ਉਨ੍ਹਾ ਦੇ ਨਾਲ ਇਸੇ ਤਰਾਂ ਜਾਣਗੇ। ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਪੁਰੇ ਮੁਲਕ ਦੇ ਕਿਸਨਾਂ ਨੂੰ ਰਾਹ ਵਿਖਾਈ ਹੈ। ਉਨ੍ਹਾ ਕਿਹਾ ਕਿ 26 ਨਵੰਬਰ ਸੰਵਿਧਾਨ ਤੇ ਦਸਤਖ਼ਤ ਕੀਤੇ ਗਏ ਸਨ ਅਤੇ ਉਨ੍ਹਾ ਨੂੰ ਉਮੀਦ ਹੈ ਕਿ ਕਿਸਨਾਂ ਨੂੰ ਸੰਵਿਧਾਨ ਦਿਵਸ ਮੌਕੇ ਅਪਣੀ ਗੱਲ ਕਰਨ ਦਾ ਹੱਕ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੇਵਲ ਇਕਜੁੱਟ ਹੋਣ ਨਾਲ ਹੀ ਇਸ ਲੜਾਈ ਵਿਚ ਜਿੱਤ ਹਾਸਿਲ ਕੀਤੀ ਜਾ ਸਕਦੀ ਹੈ। ਇਸ ਕਰਕੇ ਸਾਰਿਆਂ ਨੂੰ ਆਪਸੀ ਮੱਤਭੇਦ ਭੁਲਾ ਕੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ।ਢੀਂਡਸਾ ਨੇ ਕਿਸਾਨਾਂ ਵਲੋਂ ਬਣਾਏ ਗਏ ਕੌਮੀ ਸਾਂਝੇ ਮੋਰਚੇ ਦੀ ਵੀ ਸ਼ਲਾਘਾ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ