Welcome to Canadian Punjabi Post
Follow us on

29

March 2024
 
ਪੰਜਾਬ

ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ : ਸੋਨੂੰ ਸੂਦ

November 23, 2020 06:06 PM

* ਪੰਜਾਬ ਦੇ ਵੋਟਰਾਂ ਨੂੰ ਜਾਗਰੂਕ ਕਰਨ ਆਈਕਨ ਵਜੋਂ ਨਿਯੁਕਤ ਬਾਲੀਵੁੱਡ ਅਦਾਕਾਰ ਨੇ ਕੀਤੇ ਤਜਰਬੇ ਸਾਂਝੇ
* ਕਿਸੇ ਵੀ ਸਿਆਸੀ ਪਾਰਟੀ ਵਿੱਚ ਜਾਣ ਦੀਆਂ ਕਿਆਸਅਰਾਈਆਂ ਤੋਂ ਕੀਤਾ ਇਨਕਾਰ
* ਠੇਠ ਪੰਜਾਬੀ ਲਹਿਜ਼ੇ ਵਿੱਚ ਕੀਤਾ ਸੰਬੋਧਨ


ਚੰਡੀਗੜ੍ਹ, 23 ਨਵੰਬਰ (ਪੋਸਟ ਬਿਊਰੋ): ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸੂਬੇ ਦੇ ਬਣਾਏ ਆਈਕਨ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਉਨਾਂ ਨੂੰ ਖ਼ੁਦ ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਅਹਿਸਾਸ ਹੋਇਆ ਸੀ।
ਅੱਜ ਇੱਥੇ ਪੰਜਾਬ ਭਵਨ ਵਿੱਚ ਰੱਖੀ ਪ੍ਰੈੱਸ ਕਾਨਫਰੰਸ ਨੂੰ ਆਨਲਾਈਨ ਮਾਧਿਅਮ ਰਾਹੀਂ ਸੰਬੋਧਨ ਕਰਦਿਆਂ ਸੋਨੂੰ ਸੂਦ ਨੇ ਕਿਹਾ ਕਿ ਜਦੋਂ ਉਨ੍ਹਾਂ ਮੋਗਾ ਵਿੱਚ ਪਹਿਲੀ ਵਾਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਸੀ ਤਾਂ ਆਪਣੇ ਪਿਤਾ ਜੀ ਨਾਲ ਸਕੂਟਰ ਉਤੇ ਗਏ ਸਨ। ਉਸ ਵੇਲੇ ਜੋ ਜ਼ਿੰਮੇਵਾਰੀ ਦਾ ਅਹਿਸਾਸ ਹੋਇਆ ਸੀ, ਉਹੀ ਅਹਿਸਾਸ ਹੁਣ ਹੋ ਰਿਹਾ ਹੈ, ਜਦੋਂ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੀ ਸੇਵਾ ਮਿਲੀ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਦੀ ਹਾਜ਼ਰੀ ਵਿੱਚ ਹੋਈ ਇਸ ਪ੍ਰੈੱਸ ਕਾਨਫਰੰਸ ਦੌਰਾਨ ਬਾਲੀਵੁੱਡ ਅਦਾਕਾਰ ਨੇ ਪੰਜਾਬ ਵਾਸੀਆਂ ਨੂੰ ਵੋਟਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੇ ਵੋਟ ਅਧਿਕਾਰ ਦੀ ਵਰਤੋਂ ਨਾਲ ਹੀ ਅਸੀਂ ਦੇਸ਼ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਕਾਮਯਾਬ ਹੋ ਸਕਦੇ ਹਾਂ।ਉਨ੍ਹਾਂ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟ ਬਣਾਉਣ ਅਤੇ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਇਸ ਅਧਿਕਾਰ ਦੀ ਵਰਤੋਂ ਕਰਨ।
ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਸੋਨੂੰ ਸੂਦ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ ਅਤੇ ਲਾਕਡਾਊਨ ਦੌਰਾਨ ਲੋਕਾਂ ਨੂੰ ਘਰ ਘਰ ਭੇਜਣ ਲਈ ਕੀਤੀ ਸੇਵਾ ਪਿੱਛੇ ਕੋਈ ਸਿਆਸੀ ਮੰਤਵ ਨਹੀਂ ਸੀ। ਸਗੋਂ ਇਸ ਸੇਵਾ ਦਾ ਮੰਤਵ ਸਿਰਫ਼ ਤੇ ਸਿਰਫ਼ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੀ ਸੇਵਾ ਕਰਨਾ ਸੀ। ਉਨਾਂ ਠੇਠ ਪੰਜਾਬੀ ਵਿੱਚ ਬੋਲਦਿਆਂ ਪੰਜਾਬੀਆਂ ਦੇ ਸਿਆਸੀ ਤੌਰ ਉਤੇ ਵਧੇਰੇ ਜਾਗਰੂਕ ਹੋਣ ਦਾ ਜ਼ਿਕਰ ਕੀਤਾ।
ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਭਵਨ ਵਿੱਚ ਹਾਜ਼ਰ ਵਧੀਕ ਮੁੱਖ ਚੋਣ ਅਧਿਕਾਰੀ ਮਾਧਵੀ ਕਟਾਰੀਆ ਨੇ ਸੋਨੂੰ ਸੂਦ ਨੂੰ ਇਸ ਮੁਹਿੰਮ ਨਾਲ ਜੋੜਨ ਪਿੱਛੇ ਦੀ ਪੂਰੀ ਕਹਾਣੀ ਦੱਸੀ ਅਤੇ ਦੱਸਿਆ ਕਿ ਕਿਵੇਂ ਉਨਾਂ ਬਾਲੀਵੁੱਡ ਅਦਾਕਾਰ ਨਾਲ ਸੰਪਰਕ ਕਰ ਕੇ ਇਸ ਮੁਹਿੰਮ ਨਾਲ ਜੋੜਿਆ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਵੋਟ ਬਣਵਾਉਣ ਅਤੇ ਇਸ ਦੀ ਵਰਤੋਂ ਜਾਗਰੂਕਤਾ ਨਾਲ ਕਰਨ ਦੀ ਅਪੀਲ ਕੀਤੀ ਅਤੇ ਥੋੜ ਚਿਰੇ ਲਾਭਾਂ ਨੂੰ ਨਜ਼ਰਅੰਦਾਜ਼ ਕਰਨ ਲਈ ਕਿਹਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ