Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਸਰਬੱਤ ਸਿਹਤ ਯੋਜਨਾ ਤਹਿਤ 45 ਲੱਖ ਈ-ਕਾਰਡ ਬਣਾਏ

November 23, 2020 06:09 PM

* ਬਲਬੀਰ ਸਿੱਧੂ ਨੇ ਈ-ਕਾਰਡ ਬਣਾਉਣ ਵਾਲੀ ਏਜੰਸੀ ਨੂੰ ਅਗਲੇ 6 ਮਹੀਨਿਆਂ ਦੇ ਅੰਦਰ ਸਾਰੇ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕਰਨ ਲਈ ਕੀਤੀ ਹਦਾਇਤ


ਚੰਡੀਗੜ੍ਹ, 23 ਨਵੰਬਰ (ਪੋਸਟ ਬਿਊਰੋ): ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਈ-ਕਾਰਡ ਬਨਾਉਣ ਵਾਲੀ ਏਜੰਸੀ ਅਤੇ ਸਰਬੱਤ ਸਿਹਤ ਯੋਜਨਾ ਵਿੱਚ ਹਿੱਸਾ ਪਾਉਣ ਵਾਲੇ ਵਿਭਾਗਾਂ ਜਿਵੇਂ ਪੰਜਾਬ ਮੰਡੀ ਬੋਰਡ ਅਤੇ ਕਿਰਤ ਵਿਭਾਗ ਨਾਲ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਹ ਦੇਖਿਆ ਗਿਆ ਹੈ ਕਿ ਇਸ ਸਕੀਮ ਤਹਿਤ ਹੁਣ ਤੱਕ 45 ਲੱਖ ਈ-ਕਾਰਡ ਬਣਾਏ ਗਏ ਹਨ ਅਤੇ ਸੂਬੇ ਭਰ ਦੇ 4.66 ਲੱਖ ਲਾਭਪਾਤਰੀ 528.08 ਕਰੋੜ ਰੁਪਏ ਦੀ ਲਾਗਤ ਨਾਲ ਸੂਚੀਬੱਧ ਹਸਪਤਾਲਾਂ ਤੋਂ ਕੈਸ਼ਲੈਸ ਇਲਾਜ ਕਰਵਾ ਚੁੱਕੇ ਹਨ।
ਸਿੱਧੂ ਨੇ ਦੱਸਿਆ ਕਿ ਹੁਣ ਤੱਕ ਈ-ਕਾਰਡ ਬਣਾਉਣ ਵਿਚ 5 ਜ਼ਿਲੇ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ, ਫਾਜ਼ਿਲਕਾ ਅਤੇ ਜਲੰਧਰ ਮੋਹਰੀ ਰਹੇ ਹਨ। ਉਨਾਂ ਈ-ਕਾਰਡ ਬਣਾਉਣ ਵਾਲੀ ਏਜੰਸੀ ਦੀ ਯੋਜਨਾ ਦਾ ਜਾਇਜ਼ਾ ਵੀ ਲਿਆ ਅਤੇ ਅਗਲੇ 6 ਮਹੀਨਿਆਂ ਦੇ ਅੰਦਰ-ਅੰਦਰ ਸਾਰੇ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕਰਨ ਦੀ ਹਦਾਇਤ ਕੀਤੀ । ਇਸਦੇ ਨਾਲ ਹੀ ਉਹਨਾਂ ਨੇ ਏਜੰਸੀ ਨੂੰ ਪ੍ਰਤੀ ਦਿਨ ਘੱਟੋ-ਘੱਟ 10,000 ਈ-ਕਾਰਡ ਬਣਾਉਣ ਦਾ ਟੀਚਾ ਦਿੱਤਾ।
ਸਿਹਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਬੱਤ ਸਹਿਤ ਬੀਮਾ ਯੋਜਨਾ ਸੂਬੇ ਦੀ ਇੱਕ ਪ੍ਰਮੁੱਖ ਸਿਹਤ ਬੀਮਾ ਯੋਜਨਾ ਹੈ ਅਤੇ ਇਸ ਲਈ ਇਹ ਭਰੋਸਾ ਦਿਵਾਇਆ ਜਾਣਾ ਚਾਹੀਦਾ ਹੈ ਕਿ ਹਰੇਕ ਲਾਭਪਾਤਰੀ ਨੂੰ ਹੈਲਥ ਕਾਰਡ ਜਾਰੀ ਕੀਤਾ ਜਾ ਸਕੇ। ਉਹਨਾਂ ਨੂੰ ਸਕੀਮ ਤਹਿਤ ਆਪਣੀ ਬਣਦੀ ਯੋਗਤਾ ਤੋਂ ਜਾਣੂ ਕਰਵਾਇਆ ਜਾਵੇ ਤਾਂ ਜੋ ਹੈਲਥ ਕਾਰਡ ਦੀ ਵਰਤੋਂ ਕਰਦਿਆਂ ਉਹ ਸਕੀਮ ਦੇ ਲਾਭ ਲੈਣ ਦੇ ਯੋਗ ਬਣ ਸਕਣ।
ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਨੁਮਾਇੰਦੇ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਹਰੇਕ ਮਾਰਕੀਟ ਕਮੇਟੀ ਵਿੱਚ ਆਪਣੇ ਆਪ੍ਰੇਟਰ ਨੂੰ ਲਗਾਉਣ ਲਈ ਈ-ਕਾਰਡ ਬਣਾਉਣ ਵਾਲੀ ਏਜੰਸੀ ਨਾਲ ਤਾਲਮੇਲ ਕਰਨ ਲਈ ਮਾਰਕੀਟ ਕਮੇਟੀਆਂ ਦੇ ਸੈਕਟਰੀਆਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਸਾਰੇ ਯੋਗ ਕਿਸਾਨ ਪਰਿਵਾਰਾਂ ਲਈ ਈ-ਕਾਰਡ ਤਿਆਰ ਕੀਤੇ ਜਾ ਸਕਣ।
ਸਿੱਧੂ ਨੇ ਇੱਛਾ ਜ਼ਾਹਰ ਕੀਤੀ ਕਿ ਸਾਰੇ ਵਿਭਾਗ ਆਪਣੇ ਸਬੰਧਤ ਲਾਭਪਾਤਰੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਈ-ਕਾਰਡ ਬਣਾਉਣ ਵਾਲੀ ਮੁਹਿੰਮ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਅੱਗੇ ਆਉਣ ਅਤੇ ਆਪਣੇ ਈ-ਕਾਰਡ ਤਿਆਰ ਕਰਵਾਉਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ