Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ ਦਿੱਲੀ ਗੁਰਦੁਆਰਾ ਕਮੇਟੀ ਕਿਸਾਨ ਜਥੇਬੰਦੀਆਂ ਦੀ ਹਰ ਸੰਭਵ ਸਹਾਇਤਾ ਕਰਨ : ਸੁਖਬੀਰ

November 23, 2020 06:11 PM
ਫਾਈਲ ਫੋਟੋ

ਚੰਡੀਗੜ੍ਹ, 23 ਨਵੰਬਰ (ਪੋਸਟ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਖਿਆ ਕਿ ਉਹ 26 ਅਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਪ੍ਰੋਗਰਾਮ ਦੀ ਪੁਰਜ਼ੋਰ ਹਮਾਇਤ ਕਰਨ ਤੇ ਉਹਨਾਂ ਦੀ ਹਰ ਸੰਭਵ ਮਦਦ ਕਰਨ।
ਅਕਾਲੀ ਦਲ ਦੇ ਪ੍ਰਧਾਨ ਨੇ ਅੱਜ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨਾਲ ਇਸ ਸਬੰਧੀ ਗੱਲਬਾਤ ਕੀਤੀ।
ਸੁਖਬੀਰ ਸਿੰਘ ਬਾਦਲ ਨੇ ਦੋਹਾਂ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਗੁਰਦੁਆਰਾ ਕਮੇਟੀ 26 ਅਤੇ 27 ਨਵੰਬਰ ਨੂੰ ਦਿੱਲੀ ਵਿਚ ਇਕੱਤਰ ਹੋਣ ਵਾਲੇ ਕਿਸਾਨਾਂ ਵਾਸਤੇ ਲੰਗਰ ਦਾ ਪ੍ਰਬੰਧ ਕਰਨਗੇ ਅਤੇ ਹੋਰ ਜ਼ਰੂਰੀ ਵਸਤਾਂ ਵੀ ਉਹਨਾਂ ਨੂੰ ਸਪਲਾਈ ਕਰਨਗੇ। ਉਹਨਾਂ ਨੇ ਕਾਲਕਾ ਤੇ ਸਿਰਸਾ ਦੋਹਾਂ ਨੂੰ ਆਖਿਆ ਕਿ ਉਹ ਇਸ ਸਬੰਧੀ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਾਇਮ ਕਰਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਜਥੇਬੰਦੀਆਂ ਨੂੰ ਉਹਨਾਂ ਦੀ ਇੱਛਾ ਮੁਤਾਬਕ ਹੋਰ ਮਦਦ ਦੇਣ ਵਾਸਤੇ ਵੀ ਤਿਆਰ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨਾਂ ਅਤੇ ਗਰੀਬ ਤੇ ਕਮਜ਼ੋਰ ਵਰਗਾਂ ਦੇ ਸੰਘਰਸ਼ਾਂ ਵਿਚ ਵੱਧ ਚੜ ਕੇ ਸ਼ਾਮਲ ਹੋਣ ਦਾ ਸ਼ਾਨਾਮੱਤਾ ਇਤਿਹਾਸ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਅਜਿਹਾ ਕਰਦੇ ਰਹਾਂਗੇ ਤੇ ਸਾਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ, ਉਹ ਪੂਰੀ ਕਰਾਂਗੇ।
ਬਾਦਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਸ਼ਿਕਾਇਤਾਂ ਛੇਤੀ ਤੋਂ ਛੇਤੀ ਹੱਲ ਕੀਤੀਆਂ ਜਾਣ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਵੱਲੋਂ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਮੰਡੀਕਰਣ ਸਬੰਧੀ ਨਵੇਂ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਨਾਲ ਹੀ ਸਰਕਾਰ ਨੂੰ ਫਸਲਾਂ ਦੀ ਐਮ ਐਸ ਪੀ ਅਨੁਸਾਰ ਸਰਕਾਰੀ ਖਰੀਦ ਯਕੀਨੀ ਬਣਾਉਣ ਵਾਸਤੇ ਕਾਨੂੰਨ ਬਣਾਉਣਾ ਚਾਹੀਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ