Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪੱਟੀ ਸ਼ਰਾਬ ਕੇਸ ਕਾਂਗਰਸੀ ਆਗੂਆਂ ਦੀ ਸੂਬੇ ਵਿਚ ਨਸ਼ੇ ਤਸਕਰੀ ਦੇ ਧੰਦੇ ਵਿੱਚ ਸ਼ਮੂਲੀਅਤ ਦਾ ਪ੍ਰਮਾਣ : ਸੰਧਵਾਂ

November 23, 2020 06:17 PM

* ਕੈਪਟਨ ਦੇ ਓ.ਐੱਸ.ਡੀ., ਮੰਤਰੀ ਅਤੇ ਕਾਂਗਰਸ ਵਿਧਾਇਕ ਸੂਬੇ ਵਿਚ ਨਸ਼ਾ ਤਸਕਰਾਂ ਨੂੰ ਦੇ ਰਹੇ ਹਨ ਸ਼ਹਿ : ਮੀਤ ਹੇਅਰ


ਚੰਡੀਗੜ੍ਹ, 23 ਨਵੰਬਰ (ਪੋਸਟ ਬਿਊਰੋ): ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਸਹੁੰ ਚੁੱਕੇ ਨਸ਼ਾ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਏ ਕੈਪਟਨ ਅਮਰਿੰਦਰ ਸਿੰਘ ਅੱਜ ਆਪ ਖ਼ੁਦ ਨਸ਼ਾ ਵੇਚਣ ਵਾਲਿਆਂ ਦੇ ਰਖਵਾਲੇ ਬਣੇ ਹੋਏ ਹਨ। ਬੀਤੇ ਦਿਨ ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਵੱਲੋਂ ਪੱਟੀ ਦੇ ਕਾਂਗਰਸੀ ਆਗੂਆਂ ਵੱਲੋਂ ਫੜੀ ਗਈ ਨਜਾਇਜ਼ ਸ਼ਰਾਬ ਇਸ ਗੱਲ ਦਾ ਸਬੂਤ ਦਿੰਦੀ ਹੈ, ਕਿ ਕਾਂਗਰਸੀ ਹੁਣ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਇਹਨਾਂ ਗੱਲਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹੈੱਡਕੁਆਟਰ ਤੋਂ ਜਾਰੀ ਇੱਕ ਬਿਆਨ ਵਿਚ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਾਵਾਂ ਅਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕੀਤਾ।
'ਆਪ' ਆਗੂਆਂ ਨੇ ਕਿਹਾ ਕਿ ਜੋ ਨਸ਼ਾ ਤਸਕਰੀ ਕਰਨ ਵਾਲੇ ਪਹਿਲਾਂ ਅਕਾਲੀ ਦਲ ਦੀ ਸ਼ਰਨ ਲੈ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰ ਰਹੇ ਸਨ। ਅੱਜ ਉਨ੍ਹਾਂ ਦਾ ਰਖਵਾਲੇ ਕੈਪਟਨ ਅਮਰਿੰਦਰ ਸਿੰਘ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੁਧਿਆਣੇ ਖੇਤਰ ਨਾਲ ਸਬੰਧਿਤ ਨਸ਼ਾ ਤਸਕਰ ਰਾਣੋ ਦੀਆਂ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਨਾਲ ਨਜ਼ਦੀਕੀਆਂ ਜੱਗ ਜ਼ਾਹਿਰ ਹੋਈਆਂ ਹਨ ਅਤੇ ਉਸ ਕੇਸ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਦੀ ਸਿੱਧੀ ਭੂਮਿਕਾ ਬਾਰੇ ਖ਼ਬਰਾਂ ਵੀ ਮੀਡੀਆ ਵਿੱਚ ਨਸ਼ਰ ਹੋਈਆਂ ਸਨ। 'ਆਪ' ਆਗੂਆਂ ਨੇ ਕਿਹਾ ਕਿ ਕਾਂਗਰਸੀ ਆਗੂ ਸੇਖੋਂ ਭਰਾਵਾਂ ਕੋਲੋਂ ਬਾਹਰਲੇ ਸੂਬੇ ਤੋਂ ਨਜਾਇਜ਼ ਲਿਆਂਦੀ ਗਈ ਸ਼ਰਾਬ ਨੇ ਕਾਂਗਰਸੀਆਂ ਦੀ ਅਸਲੀਅਤ ਸਾਹਮਣੇ ਲਿਆਂਦੀ ਹੈ। ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਓ. ਐਸ.ਡੀ, ਮੰਤਰੀ ਅਤੇ ਕਾਂਗਰਸੀ ਵਿਧਾਇਕ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਸ਼ਹਿ ਦੇਣ ਵਿਚ ਰੁੱਝੇ ਹੋਏ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਲੱਗੇ ਹੋਏ ਹਨ।
ਆਗੂਆਂ ਨੇ ਕਿਹਾ ਕਿ ਬੀਤੇ ਸਮੇਂ ਮਾਝੇ ਖੇਤਰ ਵਿਚ ਨਕਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਕੈਪਟਨ ਦੀ ਸਰਕਾਰ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ। ਕੈਪਟਨ ਸਰਕਾਰ ਨੂੰ ਲੋਕਾਂ ਦੀਆਂ ਗਈਆਂ ਜਾਨਾਂ ਦੀ ਚਿੰਤਾ ਨਹੀਂ ਹੈ, ਫ਼ਿਕਰ ਸਿਰਫ਼ ਇਹ ਹੈ ਕਿ ਉਹ ਆਪਣੇ ਚਹੇਤਿਆਂ ਦੇ ਕਾਲੇ ਧੰਦੇ ਉੱਤੇ ਪਰਦਾ ਪਾਉਣ ਵਿਚ ਲੱਗੇ ਹੋਏ ਹਨ। ਆਗੂਆਂ ਨੇ ਕਿਹਾ ਕਿ ਕਾਂਗਰਸੀ ਵੀ ਅੱਜ ਸੱਤਾ ਦੇ ਨਸ਼ੇ ਵਿਚ ਅੰਨ੍ਹੇ ਹੋਏ ਅਕਾਲੀਆਂ ਵਾਂਗ ਅੱਜ ਰੇਤੇ ਦੀ ਕਾਲਬਜ਼ਾਰੀ, ਨਸ਼ਾ ਤਸ਼ਕਰੀ ਅਤੇ ਸ਼ਰਾਬ ਦੀ ਨਜਾਇਜ਼ ਸਪਲਾਈ ਕਰਕੇ ਧੰਨ ਇਕੱਠਾ ਕਰਨ ਵਿਚ ਲੱਗੇ ਹੋਏ ਹਨ। ਬਾਹਰਲੇ ਸੂਬਿਆਂ ਤੋਂ ਘਟੀਆ ਸ਼ਰਾਬ ਲਿਆ ਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਸਤਾ ਦੇ ਨਸ਼ੇ ਵਿਚ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨਾ ਬੰਦ ਕਰਨ। ਉਨਾ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਕਾਂਗਰਸ ਆਗੂਆਂ ਵੱਲੋਂ ਕੀਤੇ ਜਾ ਰਹੇ ਨਸ਼ੇ ਤਸਕਰੀ ਦੇ ਖ਼ਿਲਾਫ਼ ਡਟ ਕੇ ਲੜਾਈ ਲੜੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ