Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਕਰੋਨਾਵਾਇਰਸ ਦੇ ਮਾਮਲਿਆਂ ਵਿੱਚ ਹੋਏ ਵਾਧੇ ਕਾਰਨ ਚੀਨ ਨੇ ਕਈ ਮਿਲੀਅਨ ਲੋਕਾਂ ਦੇ ਟੈਸਟ ਕੀਤੇ ਸ਼ੁਰੂ

November 23, 2020 10:20 PM

ਬੀਜਿੰਗ,23 ਨਵੰਬਰ (ਪੋਸਟ ਬਿਊਰੋ) : ਪਿਛਲੇ ਹਫਤੇ ਤਿੰਨ ਸ਼ਹਿਰਾਂ ਵਿੱਚ ਕਰੋਨਾਵਾਇਰਸ ਦੇ ਮਾਮਲੇ ਵੱਧ ਜਾਣ ਕਾਰਨ ਚੀਨੀ ਅਧਿਕਾਰੀਆਂ ਵੱਲੋਂ ਕਈ ਮਿਲੀਅਨ ਲੋਕਾਂ ਦੇ ਟੈਸਟ ਕੀਤੇ ਜਾ ਰਹੇ ਹਨ| ਇੱਥੇ ਹੀ ਬੱਸ ਨਹੀਂ ਨਵੇਂ ਸਿਰੇ ਤੋਂ ਕਈ ਥਾਂਵਾਂ ਉੱਤੇ ਲਾਕਡਾਊਨ ਲਾਉਣ ਦੇ ਨਾਲ ਨਾਲ ਕਈ ਸਕੂਲਾਂ ਨੂੰ ਵੀ ਬੰਦ ਕੀਤਾ ਜਾ ਰਿਹਾ ਹੈ|
ਤਾਪਮਾਨ ਡਿੱਗਣ ਕਾਰਨ ਤਿਆਨਜ਼ਿਨ, ਸ਼ੰਘਾਈ ਤੇ ਮਾਨਜੌਲੀ ਸਿਟੀਜ਼ ਵਿੱਚ ਨਵੇਂ ਮਾਪਦੰਡ ਤੇਜ਼ੀ ਨਾਲ ਲਾਗੂ ਕੀਤੇ ਜਾ ਰਹੇ ਹਨ| ਹਾਲਾਂਕਿ ਅਮਰੀਕਾ ਤੇ ਹੋਰਨਾਂ ਦੇਸ਼ਾਂ ਦੇ ਮੁਕਾਬਲੇ ਚੀਨ ਵਿੱਚ ਨਵੇਂ ਕੇਸਾਂ ਦੀ ਗਿਣਤੀ ਕਿਤੇ ਘੱਟ ਹੈ ਪਰ ਫਿਰ ਵੀ ਚੀਨੀ ਸਰਕਾਰ ਕਾਫੀ ਚੌਕਸੀ ਨਾਲ ਕੰਮ ਕਰ ਰਹੀ ਹੈ| ਕਈ ਮਾਹਿਰਾਂ ਤੇ ਸਰਕਾਰ ਅਧਿਕਾਰੀਆਂ ਵੱਲੋਂ ਇਹ ਚੇਤਾਵਨੀ ਦਿੱਤੀ ਗਈ ਹੈ ਕਿ ਠੰਢੇ ਮੌਸਮ ਵਿੱਚ ਵਾਇਰਸ ਦੇ ਫੈਲਣ ਦਾ ਖਤਰਾ ਕਾਫੀ ਜ਼ਿਆਦਾ ਹੈ| ਹਾਲਾਂਕਿ ਚੀਨ ਵਿੱਚ ਇਸ ਵਾਇਰਸ ਉੱਤੇ ਕਾਫੀ ਹੱਦ ਤੱਕ ਨਕੇਲ ਪਾ ਲਈ ਗਈ ਸੀ ਪਰ ਵਾਇਰਸ ਦੇ ਪਰਤਣ ਦਾ ਖਤਰਾ ਟਲਿਆ ਨਹੀਂ ਹੈ|
ਅੱਜ ਨੈਸ਼ਨਲ ਹੈਲਥ ਕਮਿਸ਼ਨ ਵੱਲੋਂ ਸ਼ੰਘਾਈ ਵਿੱਚ ਪਿਛਲੇ 24 ਘੰਟਿਆਂ ਵਿੱਚ ਦੋ ਨਵੇਂ ਕੇਸ ਰਿਪੋਰਟ ਕੀਤੇ ਗਏ ਹਨ| ਸ਼ੁੱਕਰਵਾਰ ਤੋਂ ਅਜਿਹੇ ਮਾਮਲਿਆਂ ਦੀ ਗਿਣਤੀ ਸੱਤ ਹੋ ਗਈ ਹੈ| ਪਿਛਲੇ ਸਾਲ ਦੇ ਅਖੀਰ ਵਿੱਚ ਸੈਂਟਰਲ ਚੀਨੀ ਸ਼ਹਿਰ ਵਿੱਚ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕਰੋਨਾਵਾਇਰਸ ਦੇ 86,442 ਮਾਮਲੇ ਰਿਕਾਰਡ ਕੀਤੇ ਗਏ ਤੇ 4634 ਮੌਤਾਂ ਦਰਜ ਕੀਤੀਆਂ ਗਈਆਂ|

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ