Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਐਸਟਰਾਜ਼ੈਨੇਕਾ ਨੇ ਕੋਵਿਡ-19 ਸਬੰਧੀ ਵੈਕਸੀਨ ਤਿਆਰ ਕਰਨ ਵਿੱਚ 90 ਫੀ ਸਦੀ ਸਫਲਤਾ ਹਾਸਲ ਕਰਨ ਦਾ ਕੀਤਾ ਦਾਅਵਾ

November 23, 2020 10:29 PM

ਐਸਟਰਾਜ਼ੈਨੇਕਾ ਨੇ ਕੋਵਿਡ-19 ਸਬੰਧੀ ਵੈਕਸੀਨ ਤਿਆਰ ਕਰਨ ਵਿੱਚ 90 ਫੀ ਸਦੀ ਸਫਲਤਾ ਹਾਸਲ ਕਰਨ ਦਾ ਕੀਤਾ ਦਾਅਵਾ
ਲੰਡਨ, 23 ਨਵੰਬਰ (ਪੋਸਟ ਬਿਊਰੋ) : ਐਸਟਰਾਜ਼ੈਨੇਕਾ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਤਿਆਰ ਕਰੋਨਾਵਾਇਰਸ ਵੈਕਸੀਨ ਦੇ ਆਖਰੀ ਟ੍ਰਾਇਲ ਵਿੱਚ ਉਨ੍ਹਾਂ ਨੂੰ 90 ਫੀ ਸਦੀ ਸਫਲਤਾ ਹਾਸਲ ਹੋਈ ਹੈ| ਇਸ ਨਾਲ ਪਬਲਿਕ ਹੈਲਥ ਅਧਿਕਾਰੀਆਂ ਨੂੰ ਇਹ ਆਸ ਬੱਝੀ ਹੈ ਕਿ ਉਨ੍ਹਾਂ ਦੀ ਪਹੁੰਚ ਜਲਦ ਹੀ ਵੈਕਸੀਨ ਤੱਕ ਹੋ ਜਾਵੇਗੀ| ਇੱਥੇ ਹੀ ਬੱਸ ਨਹੀਂ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਵੈਕਸੀਨ ਸਸਤੀ ਤੇ ਹੋਰਨਾਂ ਕੰਪਨੀਆਂ ਦੇ ਮੁਕਾਬਲੇ ਵੰਡਣੀ ਵੀ ਸੌਖੀ ਹੋਵੇਗੀ|
ਇਹ ਨਤੀਜੇ ਯੂਕੇ ਤੇ ਬ੍ਰਾਜ਼ੀਲ ਵਿੱਚ ਕੀਤੇ ਗਏ ਟ੍ਰਾਇਲਜ਼ ਦੇ ਅੰਤਰਿਮ ਵਿਸ਼ਲੇਸ਼ਣ ਉੱਤੇ ਅਧਾਰਤ ਹਨ| ਇਹ ਵੈਕਸੀਨ ਆਕਸਫੋਰਡ ਯੂਨੀਵਰਸਿਟੀ ਵੱਲੋਂ ਤਿਆਰ ਕੀਤੀ ਗਈ ਸੀ ਤੇ ਇਸ ਦਾ ਉਤਪਾਦਨ ਐਸਟਰਾਜੈæਨੇਕਾ ਵੱਲੋਂ ਕੀਤਾ ਗਿਆ| ਜਿਨ੍ਹਾਂ ਵਿਅਕਤੀਆਂ ਨੂੰ ਇਹ ਦਵਾਈ ਦਿੱਤੀ ਗਈ ਉਨ੍ਹਾਂ ਨੂੰ ਨਾ ਤਾਂ ਹਸਪਤਾਲ ਦਾਖਲ ਕਰਵਾਉਣ ਦੀ ਲੋੜ ਪਈ ਤੇ ਨਾ ਹੀ ਕੋਵਿਡ-19 ਦੇ ਗੰਭੀਰ ਲੱਛਣ ਹੀ ਉਨ੍ਹਾਂ ਵਿੱਚ ਪਾਏ ਗਏ|
ਐਸਟਰਾਜੈæਨੇਕਾ ਅਜਿਹੀ ਤੀਜੀ ਵੱਡੀ ਡਰੱਗ ਕੰਪਨੀ ਹੈ ਜਿਸ ਨੇ ਕੋਵਿਡ-19 ਦੀ ਸਮਰੱਥ ਦਵਾਈ ਤਿਆਰ ਕਰਨ ਦਾ ਦਾਅਵਾ ਕੀਤਾ ਹੈ| ਪੂਰੀ ਦੁਨੀਆ ਦੀਆਂ ਨਜ਼ਰਾਂ ਅਜਿਹੀ ਵੈਕਸੀਨ ਉੱਤੇ ਲੱਗੀਆਂ ਹੋਈਆਂ ਹਨ ਜਿਹੜੀ ਇਸ ਮਹਾਂਮਾਰੀ ਨੂੰ ਖਤਮ ਕਰਨ ਦੇ ਯੋਗ ਹੋਵੇ| ਜ਼ਿਕਰਯੋਗ ਹੈ ਕਿ ਇਸ ਮਹਾਂਮਾਰੀ ਕਾਰਨ ਦੁਨੀਆਂ ਭਰ ਦਾ ਅਰਥਚਾਰਾ ਡਗਮਗਾ ਗਿਆ ਹੈ ਤੇ 1æ4 ਮਿਲੀਅਨ ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ| ਪਿਛਲੇ ਹਫਤੇ ਫਾਈਜ਼ਰ ਤੇ ਮੌਡਰਨਾ ਨੇ ਵੀ ਆਪੋ ਆਪਣੀਆਂ ਵੈਕਸੀਨ ਨੂੰ 95 ਫੀ ਸਦੀ ਅਸਰਦਾਰ ਦੱਸਿਆ ਸੀ|
ਇਨ੍ਹਾਂ ਦੋਵਾਂ ਕੰਪਨੀਆਂ ਦੇ ਮੁਕਾਬਲੇ ਐਸਟਰਾਜ਼ੈਨੇਕਾ ਵੱਲ'ਂ ਤਿਆਰ ਵੈਕਸੀਨ ਨੂੰ ਬਹੁਤੇ ਠੰਢੇ ਤਾਪਮਾਨ ਵਿੱਚ ਵੀ ਰੱਖਣ ਦੀ ਲੋੜ ਨਹੀਂ ਹੈ, ਜਿਸ ਨਾਲ ਇਸ ਦੀ ਵੰਡ ਕਰਨਾ ਸੌਖਾ ਹੋਵੇਗਾ ਖਾਸਤੌਰ ਉੱਤੇ ਵਿਕਾਸਸ਼ੀਲ ਮੁਲਕਾਂ ਵਿੱਚ ਇਸ ਨੂੰ ਵੰਡਣਾ ਸੌਖਾ ਰਹੇਗਾ| 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ