Welcome to Canadian Punjabi Post
Follow us on

28

March 2024
 
ਅੰਤਰਰਾਸ਼ਟਰੀ

ਬਲਿੰਕਨ ਹੋ ਸਕਦੇ ਹਨ ਅਮਰੀਕਾ ਦੇ ਅਗਲੇ ਵਿਦੇਸ਼ ਮੰਤਰੀ !

November 23, 2020 10:31 PM

ਵਾਸ਼ਿੰਗਟਨ, 23 ਨਵੰਬਰ (ਪੋਸਟ ਬਿਊਰੋ) : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਵਿਦੇਸ਼ ਮੰਤਰੀ ਵਜੋਂ ਐਂਟਨੀ ਬਲਿੰਕਨ ਨੂੰ ਚੁਣੇ ਜਾਣ ਦੀ ਸੰਭਾਵਨਾ ਹੈ| ਇਹ ਖੁਲਾਸਾ ਬਾਇਡਨ ਦੀ ਟੀਮ ਸਬੰਧੀ ਯੋਜਨਾ ਬਾਰੇ ਸਮਝ ਰੱਖਣ ਵਾਲੇ ਕਈ ਲੋਕਾਂ ਨੇ ਕੀਤਾ|
58 ਸਾਲਾ ਬਲਿੰਕਨ ਓਬਾਮਾ ਪ੍ਰਸਾਸਨ ਦੌਰਾਨ ਡਿਪਟੀ ਵਿਦੇਸ਼ ਮੰਤਰੀ ਤੇ ਡਿਪਟੀ ਨੈਸ਼ਨਲ ਸਕਿਊਰਿਟੀ ਐਡਵਾਈਜ਼ਰ ਦੀ ਭੂਮਿਕਾ ਨਿਭਾਅ ਚੁੱਕੇ ਹਨ ਤੇ ਉਨ੍ਹਾਂ ਦੇ ਬਾਇਡਨ ਨਾਲ ਵੀ ਨੇੜਲੇ ਸਬੰਧ ਹਨ| ਜੇ ਉਨ੍ਹਾਂ ਨੂੰ ਨਾਮਜਦ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਨਾਂ ਦੀ ਪੁਸ਼ਟੀ ਵੀ ਹੋ ਜਾਂਦੀ ਹੈ ਤਾਂ ਅਮਰੀਕਾ ਦੇ ਪੂਰੀ ਦੁਨੀਆਂ ਨਾਲ ਸਬੰਧਾਂ ਦੀ ਦਿਸ਼ਾ ਤੈਅ ਕਰਨ ਵਿੱਚ ਉਹ ਕਾਫੀ ਅਹਿਮ ਭੂਮਿਕਾ ਨਿਭਾਅ ਸਕਦੇ ਹਨ|
ਬਲਿੰਕਨ ਨੂੰ ਨਾਮਜਦ ਕਰਨ ਨਾਲ ਬਾਇਡਨ ਦੋ ਹੋਰਨਾਂ ਉਮੀਦਵਾਰਾਂ ਸੂਜ਼ਨ ਰਾਈਸ ਤੇ ਸੈਨੇਟਰ ਕ੍ਰਿਸ ਕੂਨਜ਼ ਨੂੰ ਆਪਣਾ ਪੱਲਾ ਫੜਾਉਂਦੇ ਨਜ਼ਰ ਨਹੀਂ ਆ ਰਹੇ| ਬਾਇਡਨ ਵੱਲੋਂ ਆਪਣੇ ਮੰਤਰੀ ਮੰਡਲ ਦੇ ਨਾਂਵਾਂ ਦਾ ਖੁਲਾਸਾ ਹੌਲੀ ਹੌਲੀ ਕਿਸ਼ਤਾਂ ਵਿੱਚ ਕੀਤੇ ਜਾਣ ਦੀ ਸੰਭਾਵਨਾ ਹੈ| ਪਰ ਅਰਥਚਾਰੇ, ਨੈਸ਼ਨਲ ਸਕਿਊਰਿਟੀ ਤੇ ਪਬਲਿਕ ਹੈਲਥ ਲਈ ਨਾਂਵਾਂ ਦਾ ਖੁਲਾਸਾ ਇੱਕੋ ਵਾਰੀ ਕੀਤਾ ਜਾ ਸਕਦਾ ਹੈ| 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ