Welcome to Canadian Punjabi Post
Follow us on

19

January 2021
ਖੇਡਾਂ

ਏਸ਼ੀਅਨ ਟੈਨਿਸ ਦਾ ਚੈਂਪੀਅਨ ਮੈਦਵੇਦੇਵ ਬਣਿਆ

November 25, 2020 01:34 AM

ਲੰਡਨ, 24 ਨਵੰਬਰ (ਪੋਸਟ ਬਿਊਰੋ)- ਰੂਸ ਦੇ ਡੈਨੀਅਲ ਮੈਦਵੇਦੇਵ ਨੇ ਏ ਟੀ ਪੀ ਫਾਈਨਲ ਵਿੱਚ ਯੂ ਐਸ ਓਪਨ ਚੈਂਪੀਅਨ ਡੋਮੋਨਿਕ ਥੀਮ ਨੂੰ ਹਰਾ ਦਿੱਤਾ ਹੈ। ਡੈਨੀਅਲ ਨੇ ਤਿੰਨ ਸੈਟਾਂ ਵਿੱਚ ਆਪਣੇ ਵਿਰੋਧੀ ਨੂੰ ਹਰਾ ਕੇ ਅੱਜ ਤੱਕ ਦਾ ਆਪਣਾ ਸਭ ਤੋਂ ਵੱਡਾ ਖਿਤਾਬ ਜਿੱਤਿਆ ਹੈ।
ਪਹਿਲਾ ਸੈਟ ਹਾਰਨ ਤੋਂ ਬਾਅਦ ਵਾਪਸੀ ਕਰਦਿਆਂ ਡੈਨੀਅਲ ਨੇ ਦੁਨੀਆ ਦੇ ਤੀਜੇ ਨੰਬਰ ਦੇ ਖਿਡਾਰੀ ਥੀਮ ਨੂੰ 4-6, 7-6 ਅਤੇ 6-4 ਨਾਲ ਹਰਾਇਆ। ਚੌਥੇ ਨੰਬਰ ਦੇ ਖਿਡਾਰੀ ਡੈਨੀਅਲ ਨੇ ਇਸ ਖਿਤਾਬੀ ਜਿੱਤ ਦੇ ਦੌਰਾਨ ਪਹਿਲੇ ਨੰਬਰ ਦੇ ਖਿਡਾਰੀ ਨੋਵਾਕ ਜੋਕੋਵਿਚ ਅਤੇ ਦੋ ਨੰਬਰ ਦੇ ਖਿਡਾਰੀ ਰਾਫੇਲ ਨਡਾਲ ਨੂੰ ਵੀ ਹਰਾਇਆ ਅਤੇ ਉਸ ਨੇ ਇਸ ਮੁਕਾਬਲੇ ਵਿੱਚ ਚੋਟੀ ਦੇ ਤਿੰਨ ਖਿਡਾਰੀਆਂ ਨੂੰ ਹਰਾਉਣ ਦਾ ਮਾਣ ਹਾਸਲ ਕੀਤਾ ਹੈ। ਖਿਤਾਬ ਹਾਸਲ ਕਰਨ ਤੋਂ ਬਾਅਦ ਡੈਨੀਅਲ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਉਹ ਅੱਗੇ ਨਾਲੋਂ ਵੱਧ ਮਜ਼ਬੂਤ ਹੋਇਆ ਹੈ ਤੇ ਉਸ ਨੂੰ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਮਿਲਿਆ ਹੈ।ਉਸ ਨੇ ਕਿਹਾ ਕਿ ਜਦ ਉਹ ਮਾਨਸਿਕ ਤੇ ਸਰੀਰਕ ਪੱਖੋਂ ਠੀਕ ਮਹਿਸੂਸ ਕਰਦਾ ਹੈ ਤਾਂ ਇਸ ਦੇ ਖੇਡਾਂ ਵਿੱਚ ਵੀ ਚੰਗੇ ਨਤੀਜੇ ਮਿਲਦੇ ਹਨ। ਉਸ ਨੇ ਕਿਹਾ ਕਿ ਉਹ ਭਵਿੱਖ ਵਿੱਚ ਵੀ ਇਹੋ ਜਿਹੇ ਨਤੀਜੇ ਦੇਵੇਗਾ ਤੇ ਆਪਣੀ ਖੇਡ ਸ਼ੈਲੀ ਵਿੱਚ ਹੋਰ ਸੁਧਾਰ ਕਰੇਗਾ। ਵਰਨਣ ਯੋਗ ਹੈ ਕਿ ਟੂਰਨਾਮੈਂਟ ਤੋਂ ਪਹਿਲਾਂ ਕਿਆਸ ਲੱਗ ਰਹੇ ਸਨ ਕਿ ਜੋਕੋਵਿਚ ਤੇ ਨਡਾਲ ਜਿੱਤ ਸਕਦੇ ਹਨ, ਪਰ ਡੈਨੀਅਲ ਨੇ ਕਿਆਫਿਆਂ ਨੂੰ ਖਤਮ ਕਰਦਿਆਂ ਜਿੱਤ ਹਾਸਲ ਕੀਤੀ ਹੈ।

 

Have something to say? Post your comment
ਹੋਰ ਖੇਡਾਂ ਖ਼ਬਰਾਂ