Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਪਾਕਿਸਤਾਨ ਦੀ ਮੰਤਰੀ ਫਰਾਂਸ ਦੇ ਰਾਸ਼ਟਰਪਤੀ ਬਾਰੇ ਵਿਵਾਦਤ ਟਿੱਪਣੀ ਕਰਕੇ ਫਸੀ

November 25, 2020 07:32 AM

* ਕੀਤੀ ਗਈ ਟਿਪਣੀ ਦੇ ਲਈ ਮੁਆਫੀ ਮੰਗਣੀ ਪਈ 

ਇਸਲਾਮਾਬਾਦ, 24 ਨਵੰਬਰ, (ਪੋਸਟ ਬਿਊਰੋ)- ਆਪਣੇ ਮੰਤਰੀਆਂ ਦੇ ਵਿਵਾਦਤ ਬਿਆਨਾਂ ਕਾਰਨ ਦੁਨੀਆ ਦੇ ਸਾਹਮਣੇ ਬੇਇੱਜ਼ਤੀ ਕਰਵਾਉਂਦੇ ਰਹਿਣ ਵਾਲੇ ਪਾਕਿਸਤਾਨ ਨੂੰ ਇਕ ਵਾਰ ਫਿਰ ਸੰਸਾਰ ਵਿੱਚ ਸ਼ਰਮਿੰਦੇ ਹੋਣਾ ਪਿਆ ਹੈ।ਇਸ ਵਾਰ ਪਾਕਿਸਤਾਨ ਦੀ ਮਨੁੱਖੀ ਅਧਿਕਾਰ ਮੰਤਰੀ ਸ਼ਿਰੀਨ ਮਜਾਰੀ ਨੂੰ ਫਰਾਂਸ ਦੇ ਰਾਸ਼ਟਰਪਤੀ ਬਾਰੇ ਕੀਤੇ ਆਪਣੇ ਵਿਵਾਦਤ ਟਵੀਟ ਨੂੰ ਨਾ ਸਿਰਫ ਹਟਾਉਣਾ ਪਿਆ, ਸਗੋਂ ਉਨ੍ਹਾਂ ਨੂੰ ਆਪਣੇ ਕੀਤੇ ਦੀ ਮੁਆਫੀ ਮੰਗਣੀ ਪਈ ਹੈ।
ਵਰਨਣ ਯੋਗ ਹੈ ਕਿ ਪਾਕਿਸਤਾਨ ਦੀ ਮਨੁੱਖੀ ਅਧਿਕਾਰ ਮੰਤਰੀ ਸ਼ਿਰੀਨ ਮਜਾਰੀ ਨੇ ਕਿਹਾ ਸੀ ਕਿ ਰਾਸ਼ਟਰਪਤੀ ਇਮੈਨੁਅਲ ਮੈਕਰੋਂਦੀ ਸਰਕਾਰ ਮੁਸਲਮਾਨਾਂ ਉੱਤੇ ਉਸੇ ਤਰ੍ਹਾਂ ਜ਼ੁਲਮ ਕਰ ਰਹੀ ਹੈ, ਜਿਵੇਂ ਹਿਟਲਰ ਦੇ ਨਾਜ਼ੀ ਰਾਜ ਵਿਚ ਯਹੂਦੀਆਂ ਉੱਤੇ ਕੀਤੇ ਗਏ ਸਨ। ਸ਼ਿਰੀਨ ਮਜਾਰੀ ਦੇ ਇਸ ਟਵੀਟ ਉੱਤੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨਾਰਾਜ਼ ਹੋਏ ਅਤੇ ਫਰਾਂਸ ਸਰਕਾਰ ਨੇ ਸਿ਼ਰੀਨ ਮਜਾਰੀ ਨੂੰ ਆਪਣੀ ਟਿੱਪਣੀ ਵਾਪਸ ਲੈਣ ਲਈ ਆਖਿਆ ਸੀ। ਦੋ ਦਿਨ ਪਹਿਲਾਂ ਸ਼ਿਰੀਨ ਮਜਾਰੀ ਨੇ ਇਕ ਲੇਖ ਦਾ ਹਵਾਲਾ ਦੇ ਕੇ ਕੁਝ ਟਵੀਟ ਕੀਤੇ ਸਨ, ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਮੈਕਰੋਂ ਸਰਕਾਰ ਓਥੋਂ ਦੇ ਮੁਸਲਮਾਨਾਂ ਉੱਤੇਜਰਮਨੀ ਵਿੱਚ ਨਾਜ਼ੀਆਂ ਵਲੋਂ ਯਹੂਦੀਆਂ ਉੱਤੇ ਕੀਤੇ ਜ਼ੁਲਮ ਵਰਗਾ ਵਰਤਾਉ ਕਰ ਰਹੀ ਹੈ। ਇਸ ਉੱਤੇ ਫਰਾਂਸ ਦੇ ਵਿਦੇਸ਼ ਮੰਤਰਾਲੇ ਨੇ ਆਪਣੇ ਪਾਕਿਸਤਾਨੀ ਦੂਤਘਰ ਨੂੰ ਪਾਕਿਸਤਾਨ ਦੀ ਸਰਕਾਰ ਨਾਲ ਸੰਪਰਕ ਕਰਕੇ ਇਤਰਾਜ਼ ਦਰਜ ਕਰਾਉਣ ਨੂੰ ਕਿਹਾ ਸੀ। ਫਰਾਂਸ ਸਰਕਾਰ ਨੇ ਕਿਹਾ ਕਿ ਜਾਂ ਤਾਂ ਪਾਕਿਸਤਾਨ ਦੀ ਮੰਤਰੀ ਏਦਾਂ ਦੇ ਆਪਣੇ ਦਾਅਵੇ ਦੇ ਪੱਖ ਵਿਚ ਸਬੂਤ ਪੇਸ਼ ਕਰੇ ਜਾਂ ਫਿਰ ਮੁਆਫੀ ਮੰਗੇ।
ਪਤਾ ਲੱਗਾ ਹੈ ਕਿ ਫਰਾਂਸ ਸਰਕਾਰ ਦੇ ਸਖ਼ਤ ਰੁਖ ਅੱਗੇ ਪਾਕਿਸਤਾਨ ਸਰਕਾਰ ਨੂੰ ਝੁਕਣਾ ਪਿਆ ਅਤੇ ਇਸ ਦੀ ਮਨੁੱਖੀ ਅਧਿਕਾਰ ਮੰਤਰੀ ਨੂੰ ਮੁਆਫੀ ਮੰਗਣੀ ਪਈ ਹੈ। ਸਿ਼ਰੀਨ ਮਜਾਰੀ ਨੇ ਲਿਖਿਆ, ਮੈਂ ਆਪਣੀ ਗਲਤੀ ਸੁਧਾਰਦੇ ਹੋਏ ਟਵੀਟ ਡਿਲੀਟ ਕਰ ਰਹੀ ਹਾਂ ਤੇ ਇਸ ਗਲਤੀ ਲਈ ਮੁਆਫੀ ਚਾਹੁੰਦੀ ਹਾਂ। ਫਰਾਂਸ ਨੇ ਪਾਕਿਸਤਾਨ ਦੀ ਮਨੁੱਖੀ ਅਧਿਕਾਰ ਮੰਤਰੀ ਸ਼ਿਰੀਨ ਮਜਾਰੀ ਦੇ ਇਸ ਟਵੀਟ ਨੂੰ ਨਫ਼ਰਤ ਨਾਲ ਭਰਿਆ ਤੇ ਨਫ਼ਰਤ ਫੈਲਾਉਣ ਵਾਲਾ ਮੰਨਿਆ ਹੈ। ਫਰਾਂਸ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰਾ ਨੇ ਕਿਹਾ ਕਿ ਇਹ ਸ਼ਬਦ ਝੂਠ ਤੇ ਹਿੰਸਾ ਦੀ ਵਿਚਾਰਧਾਰਾ ਨਾਲ ਜੁੜੇ ਹਨ। ਅਸੀਂ ਇਸ ਦਾ ਵਿਰੋਧ ਕਰਦੇ ਹਾਂ। ਇਸ ਦੇ ਬਾਅਦ ਮੰਤਰੀ ਨੂੰ ਮੁਆਫੀ ਮੰਗਣੀ ਪਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ