Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਓਸ਼ਵਾ ਪਲਾਂਟ ਬੰਦ ਹੋਣ ਨਾਲ ਕੈਨੇਡਾ ਦੀ ਆਟੋ ਸਨਅਤ ਨੂੰ ਖਤਰਾ : ਡਾਇਸ

November 28, 2018 08:34 AM

ਓਟਵਾ, 27 ਨਵੰਬਰ (ਪੋਸਟ ਬਿਊਰੋ) : ਓਸ਼ਵਾ, ਓਨਟਾਰੀਓ ਸਥਿਤ ਜਨਰਲ ਮੋਟਰਜ਼ ਦੇ ਵਰਕਰਜ਼ ਦੀ ਅਗਵਾਈ ਕਰਨ ਵਾਲੀ ਯੂਨੀਅਨ ਦੇ ਪ੍ਰਧਾਨ ਨੇ ਮੰਗਲਵਾਰ ਨੂੰ ਆਖਿਆ ਕਿ ਕੰਪਨੀ ਦਾ ਫੈਸਲਾ ਕੈਨੇਡਾ ਵਿੱਚ ਆਟੋ ਪਾਰਟਸ ਇੰਡਸਟਰੀ ਦੇ ਪਤਨ ਦਾ ਕਾਰਨ ਬਣ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਟਰੂਡੋ ਦੀ ਅਗਵਾਈ ਵਾਲੇ ਲਿਬਰਲਾਂ ਤੋਂ ਇਸ ਬਾਬਤ ਤਿੱਖੀ ਪ੍ਰਤੀਕਿਰਿਆ ਦੀ ਵੀ ਮੰਗ ਕੀਤੀ।
ਯੂਨੀਫੋਰ ਦੇ ਪ੍ਰੈਜ਼ੀਡੈਂਟ ਜੈਰੀ ਡਾਇਸ ਨੇ ਆਖਿਆ ਕਿ ਜਨਰਲ ਮੋਟਰਜ਼ ਨੇ ਅਮਰੀਕਾ ਦੇ ਰਾਸ਼ਟਰਪਤੀ ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਟਿੱਚ ਸਮਝਦਿਆਂ ਹੋਇਆਂ ਕੈਨੇਡਾ ਤੇ ਅਮਰੀਕਾ ਤੋਂ ਪ੍ਰੋਡਕਸ਼ਨ ਬਾਹਰ ਲਿਜਾਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਓਸ਼ਵਾ ਦੇ ਜਿਸ ਪਲਾਂਟ ਦੀ ਉਹ ਨੁਮਾਇੰਦਗੀ ਕਰਦੇ ਹਨ ਉੱਥੋਂ ਦੇ 2500 ਕਾਮਿਆਂ ਨੂੰ ਵੀ ਕੰਪਨੀ ਵਿਹਲਾ ਕਰਨ ਉੱਤੇ ਤੁਲੀ ਹੋਈ ਹੈ। ਪਾਰਲੀਆਮੈਂਟ ਹਿੱਲ ਉੱਤੇ ਟਰੂਡੋ ਨਾਲ ਮੁਲਾਕਾਤ ਕਰਨ ਤੋਂ ਬਾਅਦ ਡਾਇਸ ਨੇ ਆਖਿਆ ਕਿ ਸਾਡੇ ਨਾਲ ਉਸ ਕਾਰਪੋਰੇਸ਼ਨ ਵੱਲੋਂ ਖਿਲਵਾੜ ਕੀਤਾ ਜਾ ਰਿਹਾ ਹੈ ਜਿਹੜੀ ਆਪਣੇ ਹੀ ਨਿਯਮਾਂ ਨਾਲ ਖੇਡ ਰਹੀ ਹੈ। ਇਸ ਲਈ ਸਾਨੂੰ ਅਜਿਹੀਆਂ ਸਰਕਾਰਾਂ ਦੀ ਲੋੜ ਹੈ ਜਿਹੜੀਆਂ ਸਖਤ ਨਿਯਮਾਂ ਦੀ ਪਾਲਣਾ ਕਰਦੀਆਂ ਹੋਣ। ਜਿਹੜੀ ਕੰਪਨੀ ਸਰਕਾਰ ਨੂੰ ਟਿੱਚ ਜਾਣ ਰਹੀ ਹੈ ਸਰਕਾਰ ਨੂੰ ਵੀ ਉਸ ਨਾਲ ਉਹੋ ਜਿਹਾ ਹੀ ਵਿਵਹਾਰ ਕਰਨਾ ਚਾਹੀਦਾ ਹੈ।
ਡਾਇਸ ਨੇ ਆਖਿਆ ਕਿ ਜੀਐਮ ਨੇ ਪਿਛਲੇ ਕੁੱਝ ਸਾਲਾਂ ਵਿੱਚ ਪੰਜ ਮਾਡਲਾਂ ਦੀਆਂ ਗੱਡੀਆਂ ਦਾ ਉਤਪਾਦਨ ਮੈਕਸਿਕੋ ਤੇ ਅਮਰੀਕਾ ਸਿ਼ਫਟ ਕਰ ਦਿੱਤਾ ਹੈ ਤੇ ਜੇ ਓਸ਼ਵਾ ਵਾਲਾ ਪਲਾਂਟ ਵੀ ਬੰਦ ਹੋ ਜਾਂਦਾ ਹੈ ਤਾਂ ਕੰਪਨੀ ਦਾ ਇੱਥੇ ਇੱਕ ਹੀ ਪਲਾਂਟ ਰਹਿ ਜਾਵੇਗਾ। ਇਸ ਲਈ ਉਨ੍ਹਾਂ ਟਰੂਡੋ ਨੂੰ ਅਪੀਲ ਕੀਤੀ ਕਿ ਉਹ ਟਰੰਪ ਨਾਲ ਰਲ ਕੇ ਕੰਪਨੀ ਨੂੰ ਆਪਣਾ ਕਾਰੋਬਾਰ ਦੱਖਣ ਵੱਲ ਸਿ਼ਫਟ ਕਰਨ ਤੋਂ ਰੋਕਣ। ਪਰ ਜਨਰਲ ਮੋਟਰਜ਼ ਕੈਨੇਡਾ ਦੇ ਐਗਜੈ਼ਕਟਿਵ ਡੇਵਿਡ ਪੈਟਰਸਨ ਨੇ ਆਖਿਆ ਕਿ ਕੰਪਨੀ ਕੈਨੇਡਾ ਤੋਂ ਬਾਹਰ ਨਹੀਂ ਜਾ ਰਹੀ ਹੈ। ਸਗੋਂ ਕੰਪਨੀ ਵੱਲੋਂ ਟੋਰਾਂਟੋ ਦੇ ਉੱਤਰ ਵਿੱਚ ਸਥਿਤ ਮਾਰਖਮ ਵਿੱਚ ਆਪਣੇ ਟੈਕਨੀਕਲ ਸੈਂਟਰ ਲਈ 500 ਲੋਕਾਂ ਨੂੰ ਖੁਦ ਚੱਲਣ ਵਾਲੀਆਂ ਕਾਰਾਂ ਲਈ ਸਾਫਟਵੇਅਰ ਤਿਆਰ ਕਰਨ ਵਾਸਤੇ ਹਾਇਰ ਕੀਤਾ ਜਾ ਰਿਹਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ