Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਅਸਤੀਫਾ ਦੇਣ ਦੇ ਬਾਵਜੂਦ ਬਰੈਂਪਟਨ ਈਸਟ ਤੋਂ ਲਿਬਰਲ ਐਮਪੀ ਬਣੇ ਹੋਏ ਹਨ ਰਾਜ ਗਰੇਵਾਲ

November 28, 2018 08:35 AM

ਓਟਵਾ, 27 ਨਵੰਬਰ (ਪੋਸਟ ਬਿਊਰੋ) : ਆਪਣੀ ਬਰੈਂਪਟਨ ਈਸਟ ਵਾਲੀ ਸੀਟ ਤੋਂ ਅਸਤੀਫਾ ਦੇਣ ਲਈ ਲਿਬਰਲ ਐਮਪੀ ਰਾਜ ਗਰੇਵਾਲ ਨੇ ਅਜੇ ਸਹੀ ਪਾਰਲੀਆਮੈਂਟਰੀ ਪ੍ਰਕਿਰਿਆ ਨਹੀਂ ਅਪਣਾਈ।ਇਸ ਕਾਰਨ ਉਹ ਇਸ ਹਲਕੇ ਤੋਂ ਐਮਪੀ ਬਣੇ ਰਹਿਣਗੇ। ਇਸ ਦੀ ਪੁਸ਼ਟੀ ਇਲੈਕਸ਼ਨਜ਼ ਕੈਨੇਡਾ ਵੱਲੋਂ ਕੀਤੀ ਗਈ।
ਇਸ ਤੋਂ ਪਹਿਲਾਂ 22 ਨਵੰਬਰ ਨੂੰ ਰਾਜ ਗਰੇਵਾਲ ਨੇ ਇਹ ਐਲਾਨ ਕੀਤਾ ਸੀ ਕਿ ਉਨ੍ਹਾਂ ਵੱਲੋਂ ਆਪਣੇ ਅਸਤੀਫੇ ਦੇ ਸਬੰਧ ਵਿੱਚ ਨੋਟਿਸ ਦਿੱਤਾ ਜਾ ਚੁੱਕਿਆ ਹੈ ਪਰ ਉਹ ਸਹੀ ਢੰਗ ਨਾਲ ਇਸ ਲਈ ਅਪਣਾਈ ਜਾਣ ਵਾਲੀ ਪ੍ਰਕਿਰਿਆ ਪੂਰੀ ਨਹੀਂ ਕਰ ਸਕੇ। ਇਲੈਕਸ਼ਨ ਕੈਨੇਡਾ ਦੇ ਬੁਲਾਰੇ ਨੇ ਆਖਿਆ ਕਿ ਬਰੈਂਪਟਨ ਈਸਟ ਤੋਂ ਸਾਨੂੰ ਕੋਈ ਵਾਰੰਟ ਹਾਸਲ ਨਹੀਂ ਹੋਇਆ ਹੈ।
22 ਨਵੰਬਰ ਨੂੰ ਗਰੇਵਾਲ ਨੇ ਫੇਸਬੁੱਕ ਉੱਤੇ ਇਹ ਚਿੱਠੀ ਪੋਸਟ ਕੀਤੀ ਸੀ ਕਿ ਉਨ੍ਹਾਂ ਵੱਲੋਂ ਅਸਤੀਫਾ ਦੇਣ ਦੇ ਆਪਣੇ ਫੈਸਲੇ ਬਾਰੇ ਸਰਕਾਰੀ ਵ੍ਹਿਪ ਮਾਰਕ ਹੌਲੈਂਡ ਨੂੰ ਜਾਣਕਾਰੀ ਦਿੱਤੀ ਜਾ ਚੁੱਕੀ ਹੈ ਤੇ ਉਹ ਨਿਜੀ ਤੇ ਮੈਡੀਕਲ ਕਾਰਨਾਂ ਕਰਕੇ ਅਸਤੀਫਾ ਦੇ ਰਹੇ ਹਨ। ਪਰ ਬਾਅਦ ਵਿੱਚ ਪ੍ਰਧਾਨ ਮੰਤਰੀ ਦੇ ਆਫਿਸ ਵੱਲੋਂ ਇਹ ਪੁਸ਼ਟੀ ਕੀਤੀ ਗਈ ਕਿ ਗਰੇਵਾਲ ਜੂਏ ਦੀ ਲਤ ਕਾਰਨ ਇਹ ਅਸਤੀਫਾ ਦੇ ਰਹੇ ਹਨ।
ਅਸਤੀਫਾ ਦੇਣ ਲਈ ਪਾਰਲੀਆਮੈਂਟਰੀ ਪ੍ਰਕਿਰਿਆ ਅਨੁਸਾਰ ਜਿਹੜਾ ਐਮਪੀ ਅਸਤੀਫਾ ਦੇਣਾ ਚਾਹੁੰਦਾ ਹੈ ਉਸ ਨੂੰ ਜਾਂ ਤਾਂ ਹਾਊਸ ਆਫ ਕਾਮਨਜ਼ ਵਿੱਚ ਇਸ ਸਬੰਧ ਵਿੱਚ ਬਿਆਨ ਦੇਣਾ ਹੁੰਦਾ ਹੈ ਤੇ ਜਾਂ ਫਿਰ ਆਪਣੇ ਅਸਤੀਫੇ ਬਾਰੇ ਲਿਖਤੀ ਤੌਰ ਉੱਤੇ ਸਪੀਕਰ ਨੂੰ ਇਸ ਫੈਸਲੇ ਬਾਰੇ ਦੱਸਣਾ ਹੁੰਦਾ ਹੈ। ਸਬੰਧਤ ਐਮਪੀ ਤੋਂ ਨੋਟਿਸ ਮਿਲਣ ਤੋਂ ਬਾਅਦ ਸਪੀਕਰ ਚੀਫ ਇਲੈਕਟੋਰਲ ਆਫਿਸਰ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹਨ। ਜਿਸ ਤੋਂ ਬਾਅਦ ਇਲੈਕਸ਼ਨ ਕੈਨੇਡਾ ਰਸਮੀ ਤੌਰ ਉੱਤੇ ਸੀਟ ਨੂੰ ਖਾਲੀ ਐਲਾਨਦੀ ਹੈ ਤੇ ਜਿ਼ਮਨੀ ਚੋਣ ਲਈ ਰਿੱਟ ਜਾਰੀ ਕਰਦੀ ਹੈ। ਪਰ ਗਰੇਵਾਲ ਵੱਲੋਂ ਇਹ ਸ਼ਰਤਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਜਦੋਂ ਉਨ੍ਹਾਂ ਵੱਲੋਂ ਹੌਲੈਂਡ ਨੂੰ ਦੱਸਿਆ ਗਿਆ।
ਕੰਜ਼ਰਵੇਟਿਵ ਵ੍ਹਿਪ ਮਾਰਕ ਸਟਰਾਹਲ ਤੇ ਐਨਡੀਪੀ ਐਮਪੀ ਨਥਾਨ ਕੁਲਨ ਵੱਲੋਂ ਹਾਊਸ ਆਫ ਕਾਮਨਜ਼ ਦੇ ਸਪੀਕਰ ਜੈੱਫ ਰੀਗਨ ਨੂੰ ਗਰੇਵਾਲ ਦੇ ਅਸਤੀਫੇ ਸਬੰਧੀ ਸਥਿਤੀ ਸਪਸ਼ਟ ਕਰਨ ਲਈ ਆਖਿਆ ਗਿਆ। ਜਿਸ ਦੇ ਉੱਤਰ ਵਜੋਂ ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਨ੍ਹਾਂ ਨੂੰ ਕੋਈ ਨੋਟੀਫਿਕੇਸ਼ਨ ਨਹੀਂ ਮਿਲਿਆ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ