Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਲੰਡਨ ਹਸਪਤਾਲ ਨੇ ਐਲਾਨੀ ਆਊਟਬ੍ਰੇਕ, ਕੋਵਿਡ-19 ਦੇ 41 ਕੇਸਾਂ ਦੀ ਕੀਤੀ ਪੁਸ਼ਟੀ

November 25, 2020 09:29 PM

ਓਨਟਾਰੀਓ, 25 ਨਵੰਬਰ (ਪੋਸਟ ਬਿਊਰੋ) : ਲੰਡਨ, ਓਨਟਾਰੀਓ ਦੇ ਇੱਕ ਹਸਪਤਾਲ ਵੱਲੋਂ ਅਗਲੇ ਸੱਤ ਦਿਨਾਂ ਤੱਕ ਸਾਰੀਆਂ ਮੈਡੀਕਲ ਯੂਨਿਟਸ ਵਿੱਚ ਹਰ ਕਿਸਮ ਦੇ ਦਾਖਲੇ ਉੱਤੇ ਰੋਕ ਲਾਈ ਜਾ ਰਹੀ ਹੈ| ਹਸਪਤਾਲ ਦਾ ਕਹਿਣਾ ਹੈ ਕਿ ਕੋਵਿਡ-19 ਆਊਟਬ੍ਰੇਕ ਕਾਰਨ ਹੁਣ ਤੱਕ ਉਨ੍ਹਾਂ ਦੇ 41 ਮਰੀਜ਼ ਤੇ ਸਟਾਫ ਮੈਂਬਰ ਪ੍ਰਭਾਵਿਤ ਹੋ ਚੁੱਕੇ ਹਨ|
ਲੰਡਨ ਹੈਲਥ ਸਾਇੰਸਿਜ਼ ਸੈਂਟਰ, ਜੋ ਕਈ ਹਸਪਤਾਲ ਚਲਾਉਂਦਾ ਹੈ, ਨੇ ਸੱਭ ਤੋਂ ਪਹਿਲਾਂ 10 ਨਵੰਬਰ ਨੂੰ ਯੂਨੀਵਰਸਿਟੀ ਹੌਸਪਿਟਲ ਦੀ ਚੌਥੀ ਮੰਜ਼ਿਲ ਉੱਤੇ ਆਊਟਬ੍ਰੇਕ ਦਾ ਐਲਾਨ ਕੀਤਾ ਸੀ| ਪਰ ਹੁਣ ਕੋਵਿਡ-19 ਦੇ ਮਾਮਲੇ ਹਸਪਤਾਲ ਦੀਆਂ ਸਾਰੀਆਂ ਮੰਜ਼ਿਲਾਂ ਉੱਤੇ ਪਹੁੰਚ ਜਾਣ ਕਾਰਨ ਸਾਰੇ ਹਸਪਤਾਲ ਵਿੱਚ ਨਵੇਂ ਮਰੀਜ਼ਾਂ ਦੀ ਭਰਤੀ ਉੱਤੇ ਰੋਕ ਲਾ ਦਿੱਤੀ ਗਈ ਹੈ| ਮਿਡਲਸੈਕਸ ਲੰਡਨ ਹੈਲਥ ਯੂਨਿਟ ਦੇ ਮੈਡੀਕਲ ਆਫੀਸਰ ਆਫ ਹੈਲਥ ਡਾæ ਕ੍ਰਿਸ ਮੈਕੀ ਨੇ ਆਖਿਆ ਕਿ ਇਸ ਗੱਲ ਲਈ ਸਖ਼ਤ ਮਾਪਦੰਡ ਅਪਣਾਏ ਜਾ ਰਹੇ ਹਨ ਤਾਂ ਕਿ ਹੋਰ ਲੋਕ ਬਿਮਾਰ ਨਾ ਪੈਣ|
ਉਨ੍ਹਾਂ ਆਖਿਆ ਕਿ ਯੂਨੀਵਰਸਿਟੀ ਹੌਸਪਿਟਲ ਵਿੱਚ ਹਾਲਾਤ ਕਾਫੀ ਚੁਣੌਤੀ ਭਰੇ ਹਨ| ਉਨ੍ਹਾਂ ਆਖਿਆ ਕਿ ਇਸ ਤੋਂ ਸਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੇ ਅਸੀਂ ਮਾੜੀ ਜਿਹੀ ਵੀ ਢਿੱਲ ਵਰਤੀ ਤਾਂ ਕੋਵਿਡ ਕਦੇ ਵੀ ਤੇ ਕਿਤੇ ਵੀ ਅਕ੍ਰਾਮਕ ਰੂਪ ਲੈ ਸਕਦਾ ਹੈ| ਹੈਲਥ ਯੂਨਿਟ ਨੇ ਆਖਿਆ ਕਿ ਕੱਲ੍ਹ ਤੋਂ ਹੀ ਵਿਜ਼ੀਟਰਜ਼ ਤੇ ਸਾਂਭ ਸੰਭਾਲ ਕਰਨ ਲਈ ਨਿਰਧਾਰਤ ਪਾਰਟਨਰਜ਼ ਨੂੰ ਵੀ ਪ੍ਰਭਾਵਿਤ ਯੂਨਿਟਸ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ| ਇਸ ਤੋਂ ਇਲਾਵਾ ਸਾਰੇ ਮਰੀਜ਼ਾਂ ਤੇ ਸਟਾਫ ਦੀ ਟੈਸਟਿੰਗ ਦੀ ਸਿਫਾਰਿਸ਼ ਵੀ ਕੀਤੀ ਗਈ ਹੈ|
ਹੈਲਥ ਯੂਨਿਟ ਨੇ ਦੱਸਿਆ ਕਿ ਆਊਟਬ੍ਰੇਕ ਚੌਥੀ ਮੰਜ਼ਿਲ ਤੋਂ ਸ਼ੁਰੂ ਹੋਈ ਤੇ ਇਸ ਕਾਰਨ ਹਸਪਤਾਲ ਦੇ ਸਟਾਫ ਦੇ 16 ਮੈਂਬਰ ਤੇ ਮਰੀਜ਼ਾਂ ਵਿੱਚੋਂ 18 ਨੂੰ ਕੋਵਿਡ ਹੋਣ ਦੀ ਪੁਸ਼ਟੀ ਹੋਈ ਤੇ ਇਸ ਤੋਂ ਇਲਾਵਾ ਇਸ ਕਾਰਨ ਇੱਕ ਵਿਅਕਤੀ ਦੀ ਮੌਤ ਵੀ ਹੋਈ| ਇਸੇ ਹਸਪਤਾਲ ਦੀ ਇੱਕ ਹੋਰ ਮੰਜ਼ਿਲ ਉੱਤੇ ਦੂਜੀ ਆਊਟਬ੍ਰੇਕ ਵੀ ਦਰਜ ਕੀਤੀ ਗਈ ਤੇ ਇਸ ਦੌਰਾਨ ਛੇ ਮਾਮਲਿਆਂ ਦੀ ਪੁਸ਼ਟੀ ਹੋਈ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ