Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਕੈਨੇਡਾ ਵਿੱਚ ਉਤਪਾਦਨ ਦੀ ਘਾਟ ਕਾਰਨ ਹੋਰਨਾਂ ਨੂੰ ਪਹਿਲਾਂ ਮਿਲ ਸਕਦੀ ਹੈ ਵੈਕਸੀਨ : ਟਰੂਡੋ

November 25, 2020 09:36 PM

ਓਟਵਾ, 25 ਨਵੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਗਲਵਾਰ ਨੂੰ ਆਖਿਆ ਕਿ ਕੈਨੇਡਾ ਵਿੱਚ ਵੈਕਸੀਨ ਦੇ ਨਿਰਮਾਣ ਦੀ ਘਾਟ ਕਾਰਨ ਅਮਰੀਕਾ, ਬ੍ਰਿਟੇਨ, ਜਰਮਨੀ ਤੇ ਹੋਰ ਦੇਸ਼ਾਂ ਦੇ ਨਾਗਰਿਕਾਂ ਨੂੰ ਕੈਨੇਡੀਅਨਾਂ ਤੋਂ ਪਹਿਲਾਂ ਕੋਵਿਡ-19 ਵੈਕਸੀਨ ਮਿਲ ਜਾਵੇਗੀ|
ਓਟਵਾ ਸਥਿਤ ਆਪਣੇ ਘਰ ਦੇ ਬਾਹਰ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਆਖਿਆ ਕਿ ਸਾਨੂੰ ਇਹ ਗੱਲ ਚੇਤੇ ਰੱਖਣੀ ਹੋਵੇਗੀ ਕਿ ਕੈਨੇਡਾ ਕੋਲ ਵੈਕਸੀਨ ਤਿਆਰ ਕਰਨ ਦੀ ਕੋਈ ਘਰੇਲੂ ਸਮਰੱਥਾ ਨਹੀਂ ਹੈ| ਦਹਾਕੇ ਪਹਿਲਾਂ ਸਾਡੇ ਕੋਲ ਇਹ ਸਮਰੱਥਾ ਸੀ ਪਰ ਹੁਣ ਨਹੀਂ ਹੈ| ਅਮਰੀਕਾ, ਜਰਮਨੀ ਤੇ ਯੂਕੇ ਵਿੱਚ ਘਰੇਲੂ ਫਾਰਮਾਸਿਊਟੀਕਲ ਕੰਪਨੀਆਂ ਹਨ ਜਿਹੜੀਆਂ ਇਹ ਵੈਕਸੀਨ ਤਿਆਰ ਕਰਨ ਦੇ ਸਮਰੱਥ ਹਨ ਤੇ ਇਸੇ ਲਈ ਯਕੀਨਨ ਉਹ ਆਪਣੇ ਨਾਗਰਿਕਾਂ ਨੂੰ ਹੀ ਪਹਿਲ ਦੇਣਗੇ|
ਪ੍ਰਧਾਨ ਮੰਤਰੀ ਨੇ ਵੈਕਸੀਨ ਤੱਕ ਕੈਨੇਡੀਅਨ ਪਹੁੰਚ ਨੂੰ ਕਿਸੇ ਤਰ੍ਹਾਂ ਦੇ ਖਤਰੇ ਤੋਂ ਇਨਕਾਰ ਕਰਦਿਆਂ ਆਖਿਆ ਕਿ ਫੈਡਰਲ ਸਰਕਾਰ ਪਹਿਲਾਂ ਹੀ ਸਮਰੱਥ ਵੈਕਸੀਨ ਤਿਆਰ ਕਰਨ ਵਾਲੀਆਂ ਕੰਪਨੀਆਂ ਨਾਲ ਕਈ ਮਿਲੀਅਨ ਡੋਜ਼ਿਜ਼ ਹਾਸਲ ਕਰਨ ਲਈ ਡੀਲ ਕਰ ਚੁੱਕੀ ਹੈ| ਟਰੂਡੋ ਨੇ ਆਖਿਆ ਕਿ ਉਹ ਹੋਰਨਾਂ ਦੇਸ਼ਾਂ ਨਾਲ ਵੀ ਪੂਰੀ ਤਰ੍ਹਾਂ ਰਾਬਤਾ ਰੱਖ ਰਹੇ ਹਨ ਤਾਂ ਕਿ ਸਾਰਿਆਂ ਨੂੰ ਵੈਕਸੀਨ ਤੱਕ ਬਰਾਬਰ ਪਹੁੰਚ ਹਾਸਲ ਹੋ ਸਕੇ| ਟਰੂਡੋ ਨੇ ਉਮੀਦ ਪ੍ਰਗਟਾਈ ਕਿ ਵੈਕਸੀਨ ਦੀਆਂ ਪਹਿਲੀਆਂ ਡੋਜ਼ਿਜ਼ 2021 ਦੇ ਸ਼ੁਰੂਆਤੀ ਮਹੀਨਿਆਂ ਵਿੱਚ ਕੈਨੇਡਾ ਪਹੁੰਚਣੀਆਂ ਸ਼ੁਰੂ ਹੋ ਜਾਣਗੀਆਂ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ