Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਪਾਕਿ ਪੁਲਸ ਨੇ ਵਾਹਗੇ ਬਾਰਡਰ ਦੇ ਨੇੜੇ ਆਤਮਘਾਤੀ ਹਮਲਾਵਰ ਮਾਰਿਆ

November 26, 2020 02:04 AM

ਲਾਹੌਰ, 25 ਨਵੰਬਰ (ਪੋਸਟ ਬਿਊਰੋ)- ਪਾਕਿਸਤਾਨ ਦੀ ਪੁਲਸ ਨੇ ਵਾਹਗਾ ਬਾਰਡਰ ਨੇੜੇ ਅੱਤਵਾਦ ਵਿਰੋਧੀ ਵਿਭਾਗ (ਸੀ ਟੀ ਡੀ) ਦੇ ਥਾਣੇ `ਤੇ ਇੱਕ ਹਮਲਾ ਹੋਣ ਤੋਂਰੋਕ ਕੇ ਇੱਕ ਆਤਮਘਾਤੀ ਹਮਲਾਵਰ ਨੂੰ ਮਾਰ ਦਿੱਤਾ ਹੈ।
ਸੀ ਟੀ ਡੀ ਦੇ ਬੁਲਾਰੇ ਮੁਤਾਬਕ ਸ਼ੱਕੀ ਵਿਅਕਤੀ ਨੇ ਇੱਥੇ ਬਰਕੀ ਰੋਡ `ਤੇ ਥਾਣੇ ਵਿੱਚ ਸਵੇਰੇ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਸੁਰੱਖਿਆ ਚੋਂਕੀ `ਤੇ ਪਹੁੰਚਿਆ ਤਾਂ ਉਥੇ ਤਾਇਨਾਤ ਜਾਂਚ ਅਧਿਕਾਰੀ ਨੇ ਉਸ ਦਾ ਨਾਂ ਪੁੱਛਿਆ। ਅੱਤਵਾਦੀ ਨੇ ਉਸੇ ਵੇਲੇ ਸੀ ਟੀ ਡੀ ਅਧਿਕਾਰੀ `ਤੇ ਆਪਣੀ ਪਿਸਤੌਲ ਨਾਲ ਗੋਲੀ ਚਲਾਈ, ਪਰ ਉਸ ਦਾ ਨਿਸ਼ਾਨਾ ਨਹੀਂ ਲੱਗਾ। ਸੀ ਟੀ ਡੀ ਅਧਿਕਾਰੀ ਨੇ ਹਮਲੇ ਦਾ ਜਵਾਬ ਦਿੱਤਾ ਅਤੇ ਹਮਲਾਵਰ ਮੌਕੇ `ਤੇਮਾਰਿਆ ਗਿਆ। ਮ੍ਰਿਤਕ ਦੀ ਜਾਂਚ ਕਰਨ ਉੱਤੇ ਉਸ ਕੋਲੋਂ ਆਤਮਘਾਤੀ ਜੈਕਟ ਮਿਲੀ।ਉਨ੍ਹਾਂ ਕਿਹਾ ਕਿ ਹਮਲਾਵਰ ਕੋਲੋਂ 2 ਹੱਥ ਗੋਲੇ ਅਤੇ 5 ਕਾਰਤੂਸਾਂ ਸਮੇਤ ਇੱਕ ਪਿਸਤੌਲ ਮਿਲੀ ਹੈ। ਉਨ੍ਹਾਂ ਕਿਹਾ ਕਿ ਐਂਟੀ ਬੰਬ ਦਸਤੇ ਨੂੰ ਬੁਲਾਇਆ ਗਿਆ ਤੇ ਖੇਤਰ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਬੁਲਾਰੇ ਨੇ ਕਿਹਾ ਕਿ ਸ਼ੱਕੀ ਦੇ ਮਾਸਟਰ ਮਾਈਂਡ ਨੂੰ ਫੜਨ ਲਈ ਖੋਜ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਹਮਲਾਵਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ