Welcome to Canadian Punjabi Post
Follow us on

03

July 2025
 
ਟੋਰਾਂਟੋ/ਜੀਟੀਏ

ਹਿੰਦੂ ਹੈਰੀਟੇਜ ਮੰਥ ਦੇ ਜਸ਼ਨਾਂ ਤਹਿਤ ਖਾਸ ਵਰਚੂਅਲ ਈਵੈਂਟ 29 ਨੂੰ

November 26, 2020 09:03 AM

ਓਨਟਾਰੀਓ, 25 ਨਵੰਬਰ (ਪੋਸਟ ਬਿਊਰੋ) : ਹਿੰਦੂ ਹੈਰੀਟੇਜ ਮੰਥ ਦੇ ਜਸ਼ਨਾਂ ਤਹਿਤ ਕਈ ਇੰਡੋ ਕੈਨੇਡੀਅਨ ਆਰਗੇਨਾਈਜ਼ੇਸ਼ਨਜ਼, ਜਿਨ੍ਹਾਂ ਵਿੱਚ ਕੈਨੇਡਾ ਇੰਡੀਆ ਫਾਊਂਡੇਸ਼ਨ ਵੀ ਸ਼ਾਮਲ ਹੈ, 29 ਨਵੰਬਰ ਨੂੰ ਇੱਕ ਵੱਡਾ ਵਰਚੂਅਲ ਈਵੈਂਟ ਕਰਵਾਉਣ ਜਾ ਰਹੀਆਂ ਹਨ।

ਇਸ ਦੌਰਾਨ ਹਿੰਦੂ ਵਿਰਸੇ ਨਾਲ ਜੁੜੇ ਅਹਿਮ ਪਹਿਲੂਆਂ ਉੱਤੇ ਚਾਨਣ ਪਾਇਆ ਜਾਵੇਗਾ। ਇਹ ਪ੍ਰੋਗਰਾਮ ਸਵੇਰੇ 9:30 ਵਜੇ ਸੁ਼ਰੂ ਹੋਵੇਗਾ। ਓਨਟਾਰੀਓ ਵਾਸੀਆਂ ਦੇ ਨਾਲ ਨਾਲ ਕੈਨੇਡਾ ਭਰ ਦੇ ਹੋਰਨਾਂ ਲੋਕਾਂ ਨੂੰ ਸਨਾਤਨ ਧਰਮ ਤੇ ਹੋਰ ਰਵਾਇਤਾਂ ਤੋਂ ਜਾਣੂ ਕਰਵਾਉਣ ਦਾ ਇਹ ਅਹਿਮ ਮੌਕਾ ਹੈ। ਇਸ ਦੌਰਾਨ ਹਿੰਦੂ ਧਰਮ ਦੇ ਵੇਦਾਂ, ਉਪਨਿਸ਼ਦਾਂ, ਰਮਾਇਣ ਤੇ ਮਹਾਂਭਾਰਤ ਵਰਗੇ ਗ੍ਰੰਥਾਂ ਦੇ ਨਾਲ ਨਾਲ ਇਨ੍ਹਾਂ ਦੇ ਤੱਤ ਸਾਰ ਤੋਂ ਅੱਜ ਦੀ ਪੀੜ੍ਹੀ ਨੂੰ ਜਾਣੂ ਕਰਵਾਇਆ ਜਾਵੇਗਾ।

ਮਹਾਂਮਾਰੀ ਵਰਗੀ ਇਸ ਸੰਕਟ ਦੀ ਘੜੀ ਵਿੱਚ ਯੋਗਾ ਤੇ ਆਯੂਰਵੇਦ ਦੀ ਅਹਿਮੀਅਤ ਉੱਤੇ ਵੀ ਚਾਨਣਾ ਪਾਇਆ ਜਾਵੇਗਾ। ਇਸ ਮੌਕੇ ਓਨਟਾਰੀਓ ਵਿੱਚ ਹਿੰਦੂ ਹੈਰੀਟੇਜ ਮੰਥ ਦੇ ਜਸ਼ਨਾਂ ਨੂੰ ਸਾਂਝਾ ਕਰਨ ਲਈ ਯੋਗ ਰਿਸ਼ੀ ਬਾਬਾ ਰਾਮਦੇਵ ਆਨਲਾਈਨ ਆਪਣੇ ਵਿਚਾਰ ਸਾਰਿਆਂ ਨਾਲ ਸਾਂਝੇ ਕਰਨਗੇ। ਇਨ੍ਹਾਂ ਤੋਂ ਇਲਾਵਾ ਕਈ ਹੋਰ ਅਹਿਮ ਹਸਤੀਆਂ ਵੀ ਵਰਚੂਅਲ ਈਵੈਂਟ ਵਿੱਚ ਹਿੱਸਾ ਲੈਣਗੀਆਂ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ