Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਟੈਗੋਰ ਦੀ ‘ਕਾਬੁਲੀਵਾਲਾ’ ਉੱਤੇ ਫਿਲਮ ਬਣਾਉਣਗੇ ਸੁਜਾਏ ਘੋਸ਼

November 26, 2020 09:15 AM

ਕੋਰੋਨਾ ਕਾਰਨ ਇਸ ਸਾਲ ਕਈ ਫਿਲਮਾਂ ਦੀ ਸ਼ੂਟਿੰਗ ਸ਼ੁਰੂ ਨਹੀਂ ਸੀ ਹੋ ਸਕੀ। ਅਗਲੇ ਸਾਲ ਲਈ ਫਿਲਮ ਮੇਕਰ ਕਮਰ ਕੱਸ ਰਹੇ ਹਨ। ਲਗਾਤਾਰ ਨਵੀਆਂ ਫਿਲਮਾਂ ਦਾ ਐਲਾਨ ਹੋ ਰਿਹਾ ਹੈ। ਇਸ ਲੜੀ ਵਿੱਚ ‘ਕਹਾਣੀ’ ਅਤੇ ‘ਬਦਲਾ’ ਵਰਗੀਆਂ ਸਫਲ ਫਿਲਮਾਂ ਦੇ ਚੁੱਕੇ ਸੁਜਾਏ ਘੋਸ਼ ਅੱਗੋਂ ਰਵਿੰਦਰਨਾਥ ਟੈਗੋਰ ਦੀ ਮਸ਼ਹੂਰ ਕਹਾਣੀ ‘ਕਾਬੁਲੀਵਾਲਾ’ ਉੱਤੇ ਪੀਰੀਅਡ ਫਿਲਮ ਬਣਾਉਣਗੇ। ਫਿਲਮ ਦੀ ਸ਼ੂਟਿੰਗ ਲੰਡਨ ਤੇ ਉਸ ਦੇ ਆਸਪਾਸ ਦੇ ਸ਼ਹਿਰਾਂ ਵਿੱਚ ਕੀਤੀ ਜਾਵੇਗੀ। ਇਸ ਦਾ ਲੇਖਨ ਅਤੇ ਨਿਰਦੇਸ਼ਨ ਸੁਜਾਏ ਘੋਸ਼ ਕਰਨਗੇ। ਉਹ ਇਸ ਦੇ ਸਹਿ-ਨਿਰਮਾਤਾ ਵੀ ਹੋਣਗੇ।
ਇਸ ਦੇ ਨਾਲ ਉਹ ਫਿਲਮ ‘ਉਮਾ’ ਨਾਲ ਉਹ ਬਤੌਰ ਕ੍ਰਿਏਟਿਵ ਪ੍ਰੋਡਿਊਸਰ ਜੁੜਨਗੇ। ‘ਉਮਾ’ ਦਾ ਨਿਰੇਦਸ਼ਨ ਤਥਾਗਤ ਸਿੰਘਾ ਕਰਨਗੇ। ਇਨ੍ਹੀਂ ਦੋਵਾਂ ਫਿਲਮਾਂ ਨੂੰ ਬਣਾਉਣ ਦੇ ਲਈ ਮਿਰਾਜ ਕ੍ਰਿਏਸ਼ੰਸ ਅਤੇ ਏ ਵੀ ਐੱਮ ਏ ਪ੍ਰੋਡਕਸ਼ਨ ਹਾਊਸ ਇਕੱਠੇ ਆਏ ਹਨ। ਇਨ੍ਹਾਂ ਦੋਵਾਂ ਫਿਲਮਾਂ ਦੀ ਸ਼ੂਟਿੰਗ ਅਗਲੇ ਸਾਲ ਸ਼ੁਰੂ ਹੋਵੇਗੀ। ਸੁਜਾਏ ਦਾ ਕਹਿਣਾ ਹੈ, ‘‘ਮੈਂ ਦੋਵਾਂ ਪ੍ਰੋਜੈਕਟਾਂ ਬਾਰੇ ਕਾਫੀ ਰੋਮਾਂਚਿਤ ਮਹਿਸੂਸ ਕਰ ਰਿਹਾ ਹਾਂ। ‘ਕਾਬੁਲੀਵਾਲਾ’ ਤਾਂ ਹਮੇਸ਼ਾ ਤੋਂ ਮੇਰੇ ਲਈ ਡ੍ਰੀਮ ਪ੍ਰੋਜੈਕਟ ਰਿਹਾ ਹੈ। ਮਿਰਾਜ ਕ੍ਰਿਏਸ਼ੰਸ ਅਤੇ ਏ ਵੀ ਐਮ ਏ ਦੀ ਬਦੌਲਤ ਅੱਜ ਮੈਂ ਆਪਣੇ ਸੁਫਨੇ ਨੂੰ ਪਰਦੇ 'ਤੇ ਸਾਕਾਰ ਕਰਨ ਜਾ ਰਿਹਾ ਹਾਂ। ਇਸ ਖੁਸ਼ੀ ਨੂੰ ਬਿਆਨ ਕਰਨ ਲਈ ਮੇਰੇ ਕੋਲ ਸ਼ਬਦ ਨਹੀਂ ਹਨ।”
ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਟੈਗੋਰ ਦੀ ਇਸੇ ਕਹਾਣੀ ਉੱਤੇ ਸਾਲ 1961 ਵਿੱਚ ਆਈ ਫਿਲਮ ‘ਕਾਬੁਲੀਵਾਲਾ’ ਵਿੱਚ ਬਲਰਾਜ ਸਾਹਨੀ ਨੇ ਮੁੱਖ ਭੂਮਿਕਾ ਨਿਭਾਈ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ