Welcome to Canadian Punjabi Post
Follow us on

01

July 2025
 
ਟੋਰਾਂਟੋ/ਜੀਟੀਏ

ਮਿਸੀਸਾਗਾ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਵਿੱਚ ਤਿੰਨ ਵਿਅਕਤੀ ਜ਼ਖ਼ਮੀ

November 26, 2020 11:09 PM

ਮਿਸੀਸਾਗਾ, 26 ਨਵੰਬਰ (ਪੋਸਟ ਬਿਊਰੋ) : ਮਿਸੀਸਾਗਾ ਵਿੱਚ ਛੁਰੇਬਾਜ਼ੀ ਨਾਲ ਜੁੜੇ ਤੀਹਰੇ ਮਾਮਲੇ ਵਿੱਚ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਤਿੰਨ ਵਿਅਕਤੀਆਂ ਦੇ ਛੁਰੇਬਾਜ਼ੀ ਵਿੱਚ ਜ਼ਖ਼ਮੀ ਹੋਣ ਦੀ ਰਿਪੋਰਟ ਮਿਲਣ ਤੋਂ ਬਾਅਦ ਪੁਲਿਸ ਰਾਤੀਂ 9:00 ਵਜੇ ਡੰਡਸ ਸਟਰੀਟ ਦੇ ਦੱਖਣ ਵੱਲ ਹੁਰੌਨਤੋਰੀਓ ਸਟਰੀਟ ਉੱਤੇ ਸਥਿਤ ਪਲਾਜ਼ਾ ਪਹੁੰਚੀ। 29 ਸਾਲਾ ਤੇ 45 ਸਾਲਾ ਵਿਅਕਤੀਆਂ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਟਰੌਮਾ ਸੈਂਟਰ ਲਿਜਾਇਆ ਗਿਆ। ਪੁਲਿਸ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਦੀ ਹਾਲਤ ਸਥਿਰ ਹੈ।
ਇੱਕ ਹੋਰ 37 ਸਾਲਾ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ। ਪੁਲਿਸ ਨੇ ਦੱਸਿਆ ਕਿ ਉਹ ਕਈ ਮਸ਼ਕੂਕਾਂ ਦੀ ਭਾਲ ਕਰ ਰਹੇ ਹਨ ਪਰ ਉਨ੍ਹਾਂ ਵੱਲੋਂ ਹਾਲ ਦੀ ਘੜੀ ਮਸ਼ਕੂਕਾਂ ਨਾਲ ਜੁੜੇ ਕਿਸੇ ਤਰ੍ਹਾਂ ਦੇ ਵੇਰਵੇ ਜਾਰੀ ਨਹੀਂ ਕੀਤੇ ਗਏ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਹਾਲ ਦੀ ਘੜੀ ਇਹ ਆਖਣਾ ਬਹੁਤ ਮੁਸ਼ਕਲ ਹੈ ਕਿ ਇਸ ਘਟਨਾ ਨੂੰ ਕਿਸੇ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਣ ਲਈ ਅੰਜਾਮ ਦਿੱਤਾ ਗਿਆ ਜਾਂ ਹਮਲਾਵਰ ਤੇ ਜ਼ਖ਼ਮੀ ਵਿਅਕਤੀ ਇੱਕ ਦੂਜੇ ਨੂੰ ਜਾਣਦੇ ਸਨ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ