Welcome to Canadian Punjabi Post
Follow us on

02

July 2025
 
ਅੰਤਰਰਾਸ਼ਟਰੀ

ਪਾਕਿਸਤਾਨ `ਚ ਟ੍ਰਾਂਸਜੈਂਡਰਾਂ ਨੂੰ ਆਪਣਾ ਚਰਚ ਮਿਲਿਆ

November 27, 2020 01:51 AM

ਕਰਾਚੀ, 26 ਨਵੰਬਰ (ਪੋਸਟ ਬਿਊਰੋ)- ਪਾਕਿਸਤਾਨ `ਚ ਇਸਾਈ ਟ੍ਰਾਂਸਜੈਂਡਰ ਲੋਕਾਂ ਨੂੰ ਅਕਸਰ ਸਮਾਜਿਕ ਬਾਈਕਾਟ, ਨਿਰਮਾਣ ਅਤੇ ਅਪਮਾਨ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਭਾਈਚਾਰੇ ਦੇ ਲੋਕਾਂ ਦਾ ਮੰਨਣਾ ਹੈ ਕਿ ਉਨ੍ਹਾਂ ਲਈ ਬਣਾਏ ਗਏ ਚਰਚ `ਚ ਉਨ੍ਹਾਂ ਨੂੰ ਸ਼ਾਂਤੀ ਤੇ ਦਿਲਾਸਾ ਮਿਲੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਦੂਜੇ ਗਿਰਜਾ ਘਰਾਂ `ਚ ਸੁਣਵਾਈ ਨਾ ਹੋਣ `ਤੇ ਉਹ ਆਪਣੀਆਂ ਸਮੱਸਿਆਵਾਂ ਇੱਥੇ ਸਾਂਝਾ ਕਰ ਸਕਦੇ ਹਨ।
ਇਸ ਬਾਰੇ ਪਾਕਿਸਤਾਨ ਵਿੱਚ ‘ਫਸਟ ਚਰਚ ਆਫ ਯੂਨਕ (ਕਿੰਨਰ)` ਨਾਂ ਦਾ ਇਹ ਚਰਚ ਸਿਰਫ ਟ੍ਰਾਂਸਜੈਂਡਰ ਇਸਾਈਆਂ ਲਈ ਹੈ। ਕਿੰਨਰ ਸ਼ਬਦ ਦੱਖਣੀ ਏਸ਼ੀਆ `ਚ ਅਕਸਰ ਮਹਿਲਾ ਟ੍ਰਾਂਸਜੈਂਡਰਾਂ ਲਈ ਵਰਤਿਆ ਜਾਂਦਾ ਹੈ ਅਤੇ ਕੁਝ ਲੋਕ ਇਸ ਨੂੰ ਅਪਮਾਨਜਨਕ ਮੰਨਦੇ ਹਨ। ਚਰਚ ਦੀ ਪਾਦਰੀ ਅਤੇ ਸਹਿ ਸੰਸਥਾਪਕ ਗਜਾਲਾ ਸ਼ਫੀਕ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਗੱਲ ਰੱਖਣ ਲਈ ਇਹ ਨਾਂ ਚੁਣਿਆ ਹੈ।ਬਾਈਬਲ ਦੇ ਅੰਸ਼ਾਂ ਦਾ ਹਵਾਲਾ ਦੇ ਕੇ ਉਨ੍ਹਾਂ ਨੇ ਕਿਹਾ ਕਿੰਨਰਾਂ `ਤੇ ਈਸ਼ਵਰ ਦੀ ਕ੍ਰਿਪਾ ਹੁੰਦੀ ਹੈ। ਸਾਰੇ ਧਰਮਾਂ ਦੀਆਂ ਟ੍ਰਾਂਸਜੈਂਡਰ ਔਰਤਾਂ ਅਤੇ ਮਰਦਾਂ ਨੂੰ ਰੂੜੀਵਾਦੀ ਪਾਕਿਸਤਾਨ `ਚ ਅਕਸਰ ਜਨਤਕ ਰੂਪ ਵਿੱਚ ਅਪਮਾਨ ਤੇ ਇਥੋਂ ਤੱਕ ਕਿ ਹਿੰਸਾ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਸਰਕਾਰ ਨੇ ਉਨ੍ਹਾਂ ਨੂੰ ਅਧਿਕਾਰਤ ਤੌਰ `ਤੇ ‘ਥਰਡ ਜੈਂਡਰ` ਦੇ ਰੂਪ `ਚ ਮਾਨਤਾ ਦੇ ਦਿੱਤੀ ਹੈ ਪਰ ਅਕਸਰ ਉਨ੍ਹਾਂ ਦੇ ਪਰਵਾਰ ਵਾਲੇ ਉਨ੍ਹਾਂ ਨੂੰ ਤਿਆਗ ਦਿੰਦੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਭੀਖ ਮੰਗ ਕੇ, ਵਿਆਹਾਂ `ਚ ਨੱਚ ਕੇ ਆਪਣਾ ਗੁਜ਼ਾਰਾ ਕਰਨਾ ਪੈਂਦਾ ਹੈ। ਉਨ੍ਹਾਂ ਨੂੰ ਅਕਸਰ ਸੈਕਸ ਸੋਸ਼ਣ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਅਖੀਰ ਉਹ ਸੈਕਸ ਵਰਕਰ ਬਣ ਜਾਂਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ