Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬੋਂ ਬਾਹਰ ਭੇਜਣ ਤੋਂ ਸੁਪਰੀਮ ਕੋਰਟ ਦੀ ਨਾਂਹ

November 27, 2020 01:55 AM

ਨਵੀਂ ਦਿੱਲੀ, 26 ਨਵੰਬਰ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਸਾਲ 2015 ਵਿੱਚ ਵਾਪਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸ ਦੀ ਸੁਣਵਾਈ ਨੂੰ ਪੰਜਾਬੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਹੇਠਲੇ ਬੈਂਚ ਨੇ ਹੇਠਲੀ ਅਦਾਲਤ ਨੂੰ ਕਿਹਾ ਹੈ ਕਿ ਉਹ ਕੇਸ ਦੀ ਸੁਣਵਾਈ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਯਕੀਨੀ ਬਣਾਏ। ਸਿਖਰਲੀ ਅਦਾਲਤ ਨੇ 6 ਮੁਲਜ਼ਮਾਂ ਵੱਲੋਂ ਦਾਖਲ ਅਰਜ਼ੀ ਨੂੰ ਰੱਦ ਕਰ ਦਿੱਤਾ ਜਿਸ `ਚ ਉਨ੍ਹਾਂਡਰ ਪ੍ਰਗਟ ਕੀਤਾ ਸੀ ਕਿ ਪੰਜਾਬ `ਚ ਕੇਸ ਚੱਲਣ ਨਾਲ ਉਨ੍ਹਾਂ ਨੂੰ ਇਨਸਾਫ ਨਹੀਂ ਮਿਲੇਗਾ।
ਮੁਲਜ਼ਮਾਂ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਸੂਬੇ ਵਿੱਚ ਆਪਣੀ ਜਾਨ ਦਾ ਖਤਰਾ ਹੈ। ਡੇਰਾ ਸੱਚਾ ਸੌਦਾ ਦੇ ਅੱਠ ਪ੍ਰੇਮੀਆਂ ਉਤੇ ਦੋਸ਼ ਹਨ ਕਿ ਉਨ੍ਹਾਂਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਦਿਆਂ ਉਨ੍ਹਾਂ ਦੇ ਅੰਗ ਪਾੜੇ ਸਨ। ਬੀਤੇ ਹਫਤੇ ਬੇਅਦਬੀ ਕਾਂਡ ਦੇ ਦੋਸ਼ੀ ਜਤਿੰਦਰਬੀਰ ਸਿੰਘ ਜਿਮੀ ਦੇ ਪਿਤਾ ਮਨੋਹਰ ਲਾਲ ਦੀ ਬਠਿੰਡਾ ਜਿ਼ਲੇ ਦੇ ਭਗਤਾ ਭਾਈਕਾ `ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸੰਨ 2018 ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਜਿਮੀ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇੇ ਤੋਂ ਗ੍ਰਿਫਤਾਰ ਕੀਤਾ ਸੀ ਅਤੇ ਉਹ ਹੁਣ ਜ਼ਮਾਨਤ `ਤੇ ਬਾਹਰ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ