Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਉਪ-ਰਾਸ਼ਟਰਪਤੀ ਨੇ ਕਿਹਾ : ਨਿਆਂ ਪਾਲਿਕਾ ਦਾ ਦਖਲ ਕੁਝ ਫੈਸਲਿਆਂ ਤੋਂ ਵਧ ਗਿਆ ਲੱਗਦੈ

November 27, 2020 01:56 AM

ਕੇਵੜੀਆ, 26 ਨਵੰਬਰ (ਪੋਸਟ ਬਿਊਰੋ)- ਭਾਰਤ ਦੇ ਉਪ-ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਕਿਹਾ ਹੈ ਕਿ ਦੇਸ਼ ਨੂੰ ਚਲਾਉਣ ਵਾਲੇ ਤਿੰਨਾਂ ਅੰਗਾਂ ਵਿੱਚੋਂ ਕੋਈ ਵੀ ਖੁਦ ਦੇ ਸਰਬ ਉਚ ਹੋਣ ਦਾ ਦਾਅਵਾ ਨਹੀਂ ਕਰ ਸਕਦਾ, ਇਸ ਦੇਸ਼ ਦਾ ਸੰਵਿਧਾਨ ਹੀ ਸਰਬ ਉਚ ਹੈ। ਇਸ ਦੇ ਬਾਵਜੂਦ ਅਦਾਲਤਾਂ ਦੇ ਕੁਝ ਫੈਸਲਿਆਂ ਤੋਂ ਲੱਗਦਾ ਹੈ ਕਿ ਨਿਆਂ ਪਾਲਿਕਾ ਦੀ ਦਖ਼ਲ ਅੰਦਾਜ਼ੀ ਕੁਝ ਵਧੀ ਹੈ। ਵਿਧਾਇਕਾ, ਕਾਰਜ ਪਾਲਿਕਾ ਅਤੇ ਨਿਆਂ ਪਾਲਿਕਾ ਇਸ ਸੰਵਿਧਾਨ ਦੇ ਤਹਿਤ ਪਰਿਭਾਸ਼ਤ ਆਪਣੇ-ਆਪਣੇ ਅਧਿਕਾਰ ਖੇਤਰ ਅਧੀਨ ਕੰਮ ਕਰਨ ਲਈ ਪਾਬੰਦ ਹਨ।
ਸਰਬ ਭਾਰਤੀ ਪ੍ਰੀਜ਼ਾਇਡਿੰਗ ਅਧਿਕਾਰੀਆਂ ਦੇ 80ਵੇਂ ਸੰਮੇਲਨ ਵਿੱਚ ਵੈਂਕਈਆ ਨਾਇਡੂ ਨੇ ਕਿਹਾ ਕਿ ਤਿੰਨੇ ਅੰਗ ਇੱਕ ਦੂਜੇ ਦੇ ਕੰਮਾਂ ਵਿੱਚ ਦਖ਼ਲ ਦਿੱਤੇ ਬਿਨਾਂ ਕੰਮ ਕਰਦੇ ਹਨ ਤਾਂ ਇਸ ਨਾਲ ਸਦਭਾਵਨਾ ਬਣੀ ਰਹਿੰਦੀ ਹੈ। ਇਸ ਵਿੱਚ ਆਪਸੀ ਸਤਿਕਾਰ, ਜਵਾਬਦੇਹੀ ਤੇ ਹੌਸਲੇ ਦੀ ਲੋੜ ਪੈਂਦੀ ਹੈ। ਮੰਦੇਭਾਗੀ ਅਜਿਹੀਆਂ ਕਈ ਉਦਾਰਹਣਾਂ ਹਨ,ਜਦੋਂ ਹੱਦਾਂ ਨੂੰ ਪਾਰ ਕੀਤਾ ਗਿਆ। ਨਾਇਡੂ ਨੇ ਕਿਹਾ ਕਿ ਅਜਿਹੇ ਕਈ ਜੁਡੀਸ਼ਲ ਫੈਸਲੇ ਲਏ ਗਏ, ਜਿਸ ਵਿੱਚ ਦਖਲ ਦਾ ਮਾਮਲਾ ਪ੍ਰਤੀਤ ਹੁੰਦਾ ਹੈ। ਕੁਝ ਮਿਸਲਾਂ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਨਿਆਂ ਪਾਲਿਕਾ ਨੂੰ ਸਰਬ ਉੱਤਮ ਕਾਰਜ ਪਾਲਿਕਾ ਜਾਂ ਸਰਬ ਉੱਤਮ ਵਿਧਾਨ-ਪਾਲਿਕਾ ਵਾਂਗ ਨਹੀਂ ਸਮਝਣਾ ਚਾਹੀਦਾ।ਉਪ-ਰਾਸ਼ਰਪਤੀ ਨੇ ਕਿਹਾ ਕਿ ਆਜ਼ਾਦੀ ਪਿੱਛੋਂ ਸੁਪਰੀਮ ਕੋਰਟ ਅਤੇ ਹਾਈ ਕੋਰਟ ਨੇ ਕਈ ਅਜਿਹੇ ਫੈਸਲੇ ਦਿੱਤੇ ਹਨ,ਜਿਨ੍ਹਾਂ ਦਾ ਸਮਾਜਿਕ-ਆਰਥਿਕ ਨਿਸ਼ਾਨਿਆਂ `ਤੇ ਦੂਰ-ਰਸ ਅਸਰ ਹੋਇਆ। ਇਸ ਦੇ ਨਾਲ ਇਸ ਨੇ ਦਖ਼ਲ ਅੰਦਾਜ਼ੀ ਕਰਕੇ ਕਈ ਗੱਲਾਂ ਠੀਕ ਕੀਤੀਆਂ। ਕਦੇ ਕਦਾਈਂ ਚਿੰਤਾ ਪ੍ਰਗਟਾਈ ਗਈ ਕਿ ਉਹ ਕਾਰਜ ਪਾਲਿਕਾ ਤੇ ਵਿਧਾਨ ਪਾਲਿਕਾ ਦੇ ਅਧਿਕਾਰ ਖੇਤਰ ਵਿੱਚ ਦਖ਼ਲ ਦੇ ਰਹੀਆਂ ਹਨ। ਉਪ-ਰਾਸ਼ਟਰਪਤੀ ਨੇ ਕਿਹਾ ਕਿ ਏਦਾਂ ਦੀ ਬਹਿਸ ਹੈ ਕਿ ਕੁਝ ਮੁੱਦਿਆਂ ਨੂੰ ਸਰਕਾਰ ਦੇ ਹੋਰ ਅੰਗਾਂ `ਤੇ ਵਿਧਾਨਕ ਢੰਗ ਨਾਲ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਇੱਕ ਉਦਾਹਰਣ ਦਿੰਦਿਆਂ ਕਿਹਾ ਕਿ ਦੀਵਾਲੀ `ਤੇ ਪਟਾਕਿਆਂ ਨੂੰ ਲੈ ਕੇ ਫੈਸਲਾ ਦੇਣ ਵਾਲੀ ਨਿਆਂ ਪਾਲਿਕਾ ਨੂੰ ਕਾਲੇਜੀਅਮ ਰਾਹੀਂ ਜੱਜਾਂ ਦੀ ਨਿਯੁਕਤੀ ਵਿੱਚ ਕਾਰਜ ਪਾਲਿਕਾ ਨੂੰ ਭੂਮਿਕਾ ਦੇਣ ਤੋਂ ਇਨਕਾਰ ਕੀਤਾ ਜਾਂਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ