Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਯੋਗੀ ਵੱਲੋਂ ਉੱਤਰ ਪ੍ਰਦੇਸ਼ ਵਿੱਚ ਜ਼ਰੂਰੀ ਸੇਵਾਵਾਂ ਸੁਰੱਖਿਆ ਕਾਨੂੰਨ ਲਾਗੂ

November 27, 2020 01:58 AM

* 6 ਮਹੀਨਿਆਂ ਤੱਕ ਹੜਤਾਲ ਕਰਨ `ਤੇ ਪੂਰੀ ਤਰ੍ਹਾਂ ਰੋਕ

ਲਖਨਊ, 26 ਨਵੰਬਰ (ਪੋਸਟ ਬਿਊਰੋ)- ਉਤਰ ਪ੍ਰਦੇਸ਼ `ਚ ਵੱਧਦੇ ਕੋਰੋਨਾ ਕੇਸਾਂ ਦੇ ਦੌਰਾਨ ਯੋਗੀ ਆਦਿਤਿਆਨਾਥ ਸਿੰਘ ਦੀ ਭਾਜਪਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਇਸ ਰਾਜ ਵਿੱਚ ਅਗਲੇ 6 ਮਹੀਨਿਆਂ ਲਈ ਜ਼ਰੂਰੀ ਸੇਵਾਵਾਂ ਨਿਗਰਾਨੀ ਐਕਟ (ਐਸਮਾ) ਲਾਗੂ ਕੀਤਾ ਗਿਆ ਹੈ ਅਤੇ ਅਗਲੇ ਛੇ ਮਹੀਨਿਆਂ ਤੱਕ ਇਸ ਪ੍ਰਦੇਸ਼ `ਚ ਕਿਸੇ ਵੀ ਤਰ੍ਹਾਂ ਦੀ ਹੜਤਾਲ `ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਗਈ ਹੈ।
ਵਰਨਣ ਯੋਗ ਹੈ ਕਿ ਇਸ ਐਕਟ ਦੇ ਲਾਗੂ ਹੋਣ ਨਾਲ ਜ਼ਰੂਰੀ ਸੇਵਾਵਾਂ `ਚ ਲੱਗੇ ਸਰਕਾਰੀ ਕਰਮਚਾਰੀ ਅਗਲੇ ਛੇ ਮਹੀਨੇ ਤੱਕ ਕਿਸੇ ਤਰ੍ਹਾਂ ਦੀ ਹੜਤਾਲ ਨਹੀਂ ਕਰ ਸਕਣਗੇ। ਜੇ ਕੋਈ ਕਰਮਚਾਰੀ ਹੜਤਾਲ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਰਵਾਈ ਕੀਤੀ ਜਾ ਸਕਦੀ ਹੈ। ਇਸ ਹੁਕਮ ਪਿੱਛੋਂ ਕਰਮਚਾਰੀ 25 ਮਈ ਤੱਕ ਹੜਤਾਲ `ਤੇ ਨਹੀਂ ਜਾ ਸਕਣਗੇ। ਇਸ ਸਬੰਧ `ਚ ਉਤਰ ਪ੍ਰਦੇਸ਼ ਦੇ ਪਰਸੋਨਾਲ ਵਿਭਾਗ ਦੇ ਐਡੀਸ਼ਨਲ ਚੀਫ ਸੈਕਟਰੀ ਮੁਕੁਲ ਸਿੰਘਲ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਐਕਟ ਮੁਤਾਬਕ, ਸੂਬਾਈ ਜਾਂ ਕੇਂਦਰ ਸਰਕਾਰ ਆਪਣੀਆਂ ਜ਼ਰੂਰਤਾਂ ਦੇ ਹਿਸਾਬ ਨਾਲ ਇਸ ਨੂੰ ਲਾਗੂ ਕਰ ਸਕਦੀਆਂ ਹਨ। ਐਕਟ ਨੂੰ ਓਦੋਂ ਲਾਗੂ ਕੀਤਾ ਜਾਂਦਾ ਹੈ ਜਦੋਂ ਸੂਬੇ `ਚ ਕਰਮਚਾਰੀਆਂ ਦੀ ਵੱਧ ਜ਼ਰੂਰਤ ਹੋਵੇ। ਇਸ ਤੋਂ ਪਹਿਲਾਂ ਮਾਰਚ ਵਿਚ ਵੀ ਯੂ ਪੀ ਸਰਕਾਰ ਵੱਲੋਂ ਕੋਰੋਨਾ ਕਾਲ `ਚ ਅਜਿਹਾ ਹੀ ਫੈਸਲਾ ਲਿਆ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼