Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੰਜਾਬ ਵਿੱਚ ਹਜ਼ਾਰਾਂ ਕਰੋੜ ਰੁਪਏ ਦਾ ਵੈਟ ਘਪਲਾ ਬੇਨਕਾਬ

November 27, 2020 02:26 AM

ਚੰਡੀਗੜ੍ਹ, 26 ਨਵੰਬਰ (ਪੋਸਟ ਬਿਊਰੋ)- ਪੰਜਾਬ ਦੇ ਸੇਵਾ ਮੁਕਤ ਜ਼ਿਲ੍ਹਾ ਐਕਸਾਈਜ਼ ਐਂਡ ਟੈਕਸਟੇਸ਼ਨ ਕਮਿਸ਼ਨਰ ਨੇ ਇਸ ਰਾਜ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਵੈਟ ਘਪਲੇ ਦਾ ਪਰਦਾਫਾਸ਼ ਕਰਦਿਆਂ ਹਾਈ ਕੋਰਟ ਤੋਂ ਇਸ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਹੈ। ਇਸ ਉੱਤੇ ਚੀਫ਼ ਜਸਟਿਸ ਦੀ ਡਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਸਰਕਾਰ ਨੇ 8 ਜ਼ਿਲ੍ਹਿਆਂ ਵਿੱਚ ਇਸ ਦੀ ਜਾਂਚ ਚੱਲਦੀ ਹੋਣ ਦੀ ਗੱਲ ਬੈਂਚ ਨੂੰ ਕਹੀ ਹੈ।
ਪਟੀਸ਼ਨਰ ਵਾਈ ਐਸ ਮੱਟਾ ਨੇ ਬਲਤੇਜ ਸਿੰਘ ਸਿੱਧੂ ਰਾਹੀਂ ਦਾਖ਼ਲ ਪਟੀਸ਼ਨ ਵਿੱਚ ਮੁੱਖ ਤੌਰ ਉਤੇ ਆਈ ਏ ਐਸ ਅਫਸਰ ਅਨੁਰਾਗ ਵਰਮਾ ਦੇ ਐਕਸਾਈਜ ਐਂਡ ਟੈਕਸਟੇਸ਼ਨ ਕਮਿਸ਼ਨਰ ਹੁੰਦਿਆਂ ਇਹ ਵੱਡਾ ਘਪਲਾ ਹੋਣ ਦਾ ਦੋਸ਼ ਲਾ ਕੇ ਸਾਲ 2009 ਤੋਂ 2013 ਦੇ ਅੰਕੜਿਆਂ ਦੇ ਹਵਾਲੇ ਨਾਲ ਹਾਈ ਕੋਰਟ ਦਾ ਧਿਆਨ ਇਸ ਮੁੱਦੇ ਵੱਲ ਦਿਵਾਇਆ ਹੈ ਕਿ ਢੰਡਾਰੀ ਕਲਾਂ ਡਰਾਈ ਪੋਰਟ ਉੱਤੇ ਟਰੇਡਰਾਂ ਦਾ ਸਾਮਾਨ ਵੱਧ ਆ ਰਿਹਾ ਸੀ, ਪਰ ਉਸ ਮੁਤਾਬਕ ਸਰਕਾਰੀ ਖ਼ਜ਼ਾਨੇ ਵਿੱਚ ਟੈਕਸ ਉਕਾ ਹੀ ਜਮ੍ਹਾਂ ਨਹੀਂ ਸੀ ਹੋ ਰਿਹਾ, ਜਿਸ ਬਾਰੇ ਉਨ੍ਹਾਂ ਨੇ ਅਨੁਰਾਗ ਵਰਮਾ ਨੂੰ ਦੱਸਿਆਵੀ ਸੀ। ਉਨ੍ਹਾਂ ਕਿਹਾ ਕਿ ਕੰਟੇਨਰ ਕਾਰਪੋਰੇਸ਼ਨ ਆਫ਼ ਇੰਡੀਆ ਕੋਲੋਂ ਢੰਡਾਰੀ ਕਲਾਂ ਡਰਾਈ ਪੋਰਟ ਉਤੇ ਆਉਂਦੇ ਸਾਮਾਨ ਦੀ ਜਾਣਕਾਰੀ ਮੰਗ ਕੇ ਇਨ੍ਹਾਂ ਅੰਕੜਿਆਂ ਦਾ ਟੈਕਸ ਨਾਲ ਮਿਲਾਨ ਕਰਨ ਲਈ ਟੈਕਸਟੇਸ਼ਨ ਵਿਭਾਗ ਦੇ ਉਚ ਅਫ਼ਸਰਾਂ ਕੋਲ ਭੇਜਿਆ ਗਿਆ ਤੇ ਟੈਕਸਟੇਸ਼ਨ ਵਿਭਾਗ ਦੀ ਇੰਟੈਲੀਜੈਂਸ ਤੋਂ ਜਾਂਚ ਦੀ ਮੰਗ ਕੀਤੀ ਗਈ। ਬਾਅਦ ਵਿੱਚ ਸਾਮਾਨ ਤੇ ਟੈਕਸ ਦੇ ਅੰਕੜਿਆਂ ਬਾਰੇ ਟੈਕਸਟੇਸ਼ਨ ਵਿਭਾਗ ਤੋਂ ਆਰ ਟੀ ਆਈ ਰਾਹੀਂ ਜਾਣਕਾਰੀ ਮੰਗੀ ਗਈ, ਪਰ ਸਥਿਤੀ ਸਪੱਸ਼ਟ ਨਹੀਂ ਕੀਤੀ ਗਈ ਅਤੇ ਇੰਨਾ ਹੀ ਸਾਹਮਣੇ ਆਇਆ ਕਿ 139 ਕੇਸਾਂ ਦੀਆਂ 3,040 ਐਂਟਰੀਆਂ ਦੀ ਪਰਖ ਹੋਈ ਤੇ ਤਿੰਨ ਕੇਸਾਂ ਵਿੱਚ ਵੱਡੇ ਪੱਧਰ ਉੱਤੇ ਕਰੋੜਾਂ ਦਾ ਵੈਟ ਜਮ੍ਹਾਂ ਨਾ ਹੋਣ ਦੀ ਗੱਲ ਸਾਹਮਣੇ ਆਈ ਹੈ।ਇਸ ਦੇ ਨਾਲ ਹੀ ਮੁੱਖ ਮੰਤਰੀ ਦਫ਼ਤਰ ਨੂੰ ਵੀ ਸੂਬੇ ਵਿੱਚ ਚੱਲਦੇ ਟੈਕਸ ਦੇ ਇਸ ਵੱਡੇ ਘਪਲੇ ਦੀ ਸੂਚਨਾ ਦਿੱਤੀ ਗਈ ਪਰ ਉਥੋਂ ਦੋ ਵਾਰ ਹੁਕਮ ਹੋਣ ਦੇ ਬਾਵਜੂਦ ਸਹੀ ਜਾਣਕਾਰੀ ਨਹੀਂ ਦਿੱਤੀ ਗਈ। ਇਨ੍ਹਾਂ ਤੱਥਾਂ ਨਾਲ ਕਿਹਾ ਗਿਆ ਕਿ ਸਮੁੁੱਚੇ ਸੂਬੇ ਵਿੱਚ ਵੱਡੇ ਪੱਧਰ `ਤੇ ਟੈਕਸ ਚੋਰੀ ਹੋਈ ਹੈ, ਜਿਸ ਵਿੱਚ ਵੱਡੇ ਅਫ਼ਸਰ ਸ਼ਾਮਲ ਹਨ। ਇਥੇ ਹਾਈ ਕੋਰਟ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਕਿ ਟੈਕਸਟੇਸ਼ਨ ਇੰਟੈਲੀਜੈਂਸ ਵੱਲੋਂ ਜਾਂਚ ਕੀਤੀ ਜਾਣ ਲੱਗੀ ਹੈ ਤੇ ਪਟੀਸ਼ਨਰ ਨੂੰ ਸੱਦਿਆ ਵੀ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ