Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਲਿੰਡਸੇ ਨੇੜੇ ਵਾਪਰੇ ਹਾਦਸੇ ਵਿੱਚ ਬੱਚੇ ਦੀ ਹੋਈ ਮੌਤ, ਦੋ ਜ਼ਖ਼ਮੀ

November 27, 2020 05:50 AM

ਟੋਰਾਂਟੋ, 26 ਨਵੰਬਰ (ਪੋਸਟ ਬਿਊਰੋ) : ਲਿੰਡਸੇ, ਓਨਟਾਰੀਓ ਨੇੜੇ ਇੱਕ 33 ਸਾਲਾ ਵਿਅਕਤੀ ਤੇ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦਰਮਿਆਨ ਹੋਈ ਤਕਰਾਰ ਤੋਂ ਬਾਅਦ ਇਹ ਵਿਅਕਤੀ ਤੇ ਇੱਕ ਪੁਲਿਸ ਅਧਿਕਾਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਜਦਕਿ ਇਸ ਵਿਅਕਤੀ ਦੇ ਇੱਕ ਸਾਲਾ ਬੱਚੇ ਦੀ ਮੌਤ ਹੋ ਗਈ| ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੱਚੇ ਨੂੰ ਅਗਵਾ ਕੀਤਾ ਗਿਆ ਸੀ| ਇਸ ਮਾਮਲੇ ਦੀ ਜਾਂਚ ਪ੍ਰੋਵਿੰਸ ਦੇ ਪੁਲਿਸ ਵਾਚਡੌਗ ਵੱਲੋਂ ਕੀਤੀ ਜਾ ਰਹੀ ਹੈ|
ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ (ਐਸ ਆਈ ਯੂ) ਦਾ ਕਹਿਣਾ ਹੈ ਕਿ ਮੁੱਢਲੀ ਜਾਣਕਾਰੀ ਅਨੁਸਾਰ ਓਪੀਪੀ ਅਧਿਕਾਰੀਆਂ ਨੂੰ ਸਵੇਰੇ 9:00 ਵਜੇ ਤੋਂ ਠੀਕ ਪਹਿਲਾਂ ਬੱਚੇ ਨੂੰ ਅਗਵਾ ਕਰਨ ਦੀਆਂ ਰਿਪੋਰਟਾਂ ਮਿਲਣ ਉੱਤੇ ਟ੍ਰੈਂਟ ਲੇਕ ਮਿਉਂਸਪੈਲਿਟੀ ਸੱਦਿਆ ਗਿਆ ਸੀ| ਐਸ ਆਈ ਯੂ ਦੀ ਤਰਜ਼ਮਾਨ ਮੋਨਿਕਾ ਹੁਡੌਨ ਨੇ ਦੱਸਿਆ ਕਿ ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੂੰ ਸਬੰਧਤ ਗੱਡੀ ਸਟਰਜਨ ਰੋਡ ਉੱਤੇ ਨਜ਼ਰ ਆਈ ਤੇ ਉਨ੍ਹਾਂ ਵੱਲੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ|
ਬਾਅਦ ਵਿੱਚ ਇਹ ਗੱਡੀ ਪਿਜਨ ਲੇਕ ਰੋਡ ਉੱਤੇ ਓ ਪੀ ਪੀ ਦੀ ਕਰੂਜ਼ਰ ਅਤੇ ਇੱਕ ਹੋਰ ਗੱਡੀ ਨਾਲ ਜਾ ਟਕਰਾਈ| ਇਸ ਹਾਦਸੇ ਤੋਂ ਬਾਅਦ ਪੁਲਿਸ ਤੇ 33 ਸਾਲਾ ਡਰਾਈਵਰ ਦਰਮਿਆਨ ਤਕਰਾਰ ਹੋਈ ਤੇ ਤਿੰਨ ਪੁਲਿਸ ਅਧਿਕਾਰੀਆਂ ਨੂੰ ਉਸ ਵਿਅਕਤੀ ਉੱਤੇ ਗੋਲੀਆਂ ਚਲਾਉਣੀਆਂ ਪਈਆਂ| ਉਹ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਨਾਜ਼ੁਕ ਹਾਲਤ ਵਿੱਚ ਏਅਰ ਐਂਬੂਲੈਂਸ ਜ਼ਰੀਏ ਟੋਰਾਂਟੋ ਦੇ ਟਰੌਮਾ ਸੈਂਟਰ ਲਿਜਾਇਆ ਗਿਆ|
ਹੁਡੌਨ ਨੇ ਆਖਿਆ ਕਿ ਪੁਲਿਸ ਅਧਿਕਾਰੀਆਂ ਨੂੰ ਇੱਕ ਸਾਲ ਦਾ ਬੱਚਾ ਗੱਡੀ ਵਿੱਚ ਮਿਲਿਆ, ਜਿਸ ਦੇ ਗੋਲੀ ਲੱਗੀ ਹੋਈ ਸੀ ਤੇ ਇਹ ਉਸ ਲਈ ਜਾਨਲੇਵਾ ਸਿੱਧ ਹੋਈ| ਇਸ ਹਾਦਸੇ ਤੋਂ ਬਾਅਦ ਓ ਪੀ ਪੀ ਦਾ ਇੱਕ ਅਧਿਕਾਰੀ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਤੇ ਉਸ ਨੂੰ ਵੀ ਟੋਰਾਂਟੋ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ| ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਪੁਲਿਸ ਅਧਿਕਾਰੀਆਂ ਨੇ ਉਸ ਵਿਅਕਤੀ ਉੱਤੇ ਗੋਲੀਆਂ ਕਿਉਂ ਚਲਾਈਆਂ| ਹੁਡੌਨ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਏਜੰਸੀ ਵੱਲੋਂ ਚਾਰ ਜਾਂਚਕਾਰ, ਦੋ ਫੋਰੈਂਸਿਕ ਜਾਂਚਕਾਰ ਤੇ ਹਾਦਸੇ ਨੂੰ ਰੀਕੰਸਟ੍ਰਕਟ ਕਰਨ ਲਈ ਇੱਕ ਅਧਿਕਾਰੀ ਦੀ ਜ਼ਿੰਮੇਵਾਰੀ ਲਾਈ ਗਈ ਹੈ| 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ