Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਵੈਕਸੀਨ ਲਈ ਅਜੇ ਹੋਰ ਰਿਸਰਚ ਦੀ ਲੋੜ : ਐਸਟਰਾਜ਼ੈਨੇਕਾ

November 27, 2020 07:14 AM

ਲੰਡਨ, 26 ਨਵੰਬਰ (ਪੋਸਟ ਬਿਊਰੋ) : ਬ੍ਰਿਟਿਸ਼ ਡਰੱਗ ਨਿਰਮਾਤਾ ਐਸਟਰਾਜ਼ੈਨੇਕਾ ਦੇ ਮੁਖੀ ਨੇ ਵੀਰਵਾਰ ਨੂੰ ਆਖਿਆ ਕਿ ਉਨ੍ਹਾਂ ਦੀ ਕੋਵਿਡ-19 ਵੈਕਸੀਨ ਲਈ ਅਜੇ ਹੋਰ ਰਿਸਰਚ ਦੀ ਲੋੜ ਹੈ| ਇਸ ਵੈਕਸੀਨ ਲਈ ਮੁਹੱਈਆ ਕਰਵਾਈ ਜਾਣ ਵਾਲੀ ਹਿਫਾਜ਼ਤ ਦੇ ਸਬੰਧ ਵਿੱਚ ਸਵਾਲ ਖੜ੍ਹੇ ਹੋਣ ਤੋਂ ਬਾਅਦ ਕੰਪਨੀ ਵੱਲੋਂ ਇਹ ਐਲਾਨ ਕੀਤਾ ਗਿਆ| ਪਰ ਯੂਰਪ ਵਿੱਚ ਇਸ ਨੂੰ ਮਿਲੀ ਮਨਜੂæਰੀ ਉੱਤੇ ਇਸ ਗੱਲ ਦਾ ਸ਼ਾਇਦ ਹੀ ਕੋਈ ਅਸਰ ਪਵੇ|
ਐਸਟਰਾਜ਼ੈਨੇਕਾ ਤੇ ਇਸ ਦੀ ਭਾਈਵਾਲ ਯੂਨੀਵਰਸਿਟੀ ਆਫ ਆਕਸਫੋਰਡ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ ਉਨ੍ਹਾਂ ਵੱਲੋਂ ਰਲ ਕੇ ਤਿਆਰ ਕੀਤੀ ਗਈ ਇਹ ਵੈਕਸੀਨ 70 ਫੀ ਸਦੀ ਅਸਰਦਾਰ ਹੈ ਤੇ ਇਸ ਲਈ ਉਹ ਇਸ ਨੂੰ ਮਨਜ਼ੂਰੀ ਦਿਵਾਉਣੀ ਚਾਹੁੰਦੇ ਹਨ| ਇਹ ਦਵਾਈ ਉਸ ਸੂਰਤ ਵਿੱਚ ਹੋਰ ਵੀ ਜ਼ਿਆਦਾ, 90 ਫੀ ਸਦੀ, ਅਸਰਦਾਰ ਹੋ ਜਾਂਦੀ ਹੈ ਜਦੋਂ ਇਸ ਦੀ ਸ਼ੁਰੂਆਤ ਵਿੱਚ ਅੱਧੀ ਡੋਜ਼ ਦਿੱਤੀ ਜਾਵੇ ਤੇ ਫਿਰ ਪੂਰੀ ਡੋਜ਼ ਦਿੱਤੀ ਜਾਵੇ| ਇਹ ਵੀ ਆਖਿਆ ਜਾ ਰਿਹਾ ਹੈ ਕਿ ਇਹ ਵੈਕਸੀਨ ਫਾਈਜ਼ਰ ਤੇ ਮੌਡਰਨਾ ਵੱਲੋਂ ਤਿਆਰ ਕੋਵਿਡ-19 ਦੀਆਂ ਵੈਕਸੀਨਜ਼ ਨੂੰ ਬਰਾਬਰ ਟੱਕਰ ਦੇਣ ਦੇ ਯੋਗ ਹੈ|
ਅਮਰੀਕੀ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਦਾ ਅਸਰ 55 ਸਾਲ ਤੇ ਇਸ ਤੋਂ ਘੱਟ ਉਮਰ ਵਰਗ ਦੇ ਲੋਕਾਂ ਵਿੱਚ ਜ਼ਿਆਦਾ ਵੇਖਿਆ ਗਿਆ| ਇਹ ਖੁਲਾਸਾ ਵੈਕਸੀਨ ਦੇ ਕੀਤੇ ਜਾ ਰਹੇ ਟੈਸਟਸ ਦੌਰਾਨ ਹੋਇਆ| ਇਸ ਦਾ ਪਤਾ ਵੀ ਕਲੀਨਿਕਲ ਟਰਾਇਲਜ਼ ਦੌਰਾਨ ਅਚਾਨਕ ਹੀ ਲੱਗਿਆ| ਆਕਸਫੋਰਡ ਵੈਕਸੀਨ ਗਰੁੱਪ ਦੇ ਮੁਖੀ ਐਂਡਰਿਊ ਪੋਲਾਰਡ ਨੇ ਆਖਿਆ ਕਿ ਇਸ ਦੇ ਹੋਰ ਸਬੂਤ ਅਗਲੇ ਮਹੀਨੇ ਮਿਲ ਜਾਣਗੇ ਪਰ ਇਸ ਦੇ ਨਤੀਜੇ ਅਜੇ ਵੀ ਕਾਫੀ ਅਸਰਦਾਰ ਹਨ|
ਐਸਟਰਾਜ਼ੈਨੇਕਾ ਦੇ ਚੀਫ ਐਗਜੈæਕਟਿਵ ਪਾਸਕਲ ਸੌਰੌਇਤ ਨੇ ਆਖਿਆ ਕਿ ਸਾਨੂੰ ਪਤਾ ਲੱਗ ਚੁੱਕਿਆ ਹੈ ਕਿ ਇਸ ਦੇ ਨਤੀਜੇ ਕਿਹੋ ਜਿਹੇ ਆ ਰਹੇ ਹਨ ਇਸ ਲਈ ਸਾਨੂੰ ਹੁਣ ਇਸ ਦੇ ਹੋਰ ਅਧਿਐਨ ਦੀ ਲੋੜ ਮਹਿਸੂਸ ਹੋ ਰਹੀ ਹੈ| ਉਨ੍ਹਾਂ ਆਖਿਆ ਕਿ ਇਹ ਅਧਿਐਨ ਜਲਦ ਹੀ ਨੇਪਰੇ ਚੜ੍ਹ ਜਾਵੇਗਾ ਕਿਉਂਕਿ ਸਾਨੂੰ ਇਸ ਦੇ ਅਸਰਦਾਰ ਹੋਣ ਦਾ ਸਬੂਤ ਤਾਂ ਮਿਲ ਹੀ ਚੁੱਕਿਆ ਹੈ ਤੇ ਬੱਸ ਹੁਣ ਥੋੜ੍ਹੇ ਅਧਿਐਨ ਤੋਂ ਬਾਅਦ ਰਹਿੰਦੀ ਗੁੰਜਾਇਸ਼ ਪੂਰੀ ਕਰਕੇ ਸਾਨੂੰ ਮੁਕਾਬਲਤਨ ਘੱਟ ਲੋਕਾਂ ਉੱਤੇ ਟਰਾਇਲ ਕਰਨ ਦੀ ਲੋੜ ਹੋਵੇਗੀ| 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ