Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

‘ਦਿੱਲੀ ਕੂਚ’ ਦੇ ਮੁੱਦੇ ਤੋਂ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਦੂਸ਼ਣਬਾਜ਼ੀ

November 27, 2020 07:48 AM

ਚੰਡੀਗੜ੍ਹ, 26 ਨਵੰਬਰ, (ਪੋਸਟ ਬਿਊਰੋ)- ਕਿਸਾਨਾਂ ਦੇ 26 ਨਵੰਬਰ ਦੇ ‘ਦਿੱਲੀ ਕੂਚ’ ਪ੍ਰੋਗਰਾਮ ਨੇ ਦੋਂਹ ਰਾਜਾਂ ਪੰਜਾਬ ਅਤੇ ਹਰਿਆਣਾ ਦੀਆ ਸਰਕਾਰਾਂ ਦੀਆਂ ਗਿਣਤੀਆਂ-ਮਿਣਤੀਆਂ ਵਿਗਾੜ ਦਿਤੀਆਂ ਅਤੇ ਇਸ ਮੁੱਦੇ ਕਾਰਨ ਇਨ੍ਹਾਂ ਦੋਵਾਂ ਰਾਜਾਂ ਦੇ ਮੁੱਖ ਮੰਤਰੀ ਅੱਜ ਇੱਕ ਦੂਸਰੇ ਵਿਰੁੱਧ ਦੂਸ਼ਣਬਾਜ਼ੀ ਕਰਦੇ ਨਜ਼ਰ ਆਏ।
ਹਰਿਆਣਾ ਸਰਕਾਰ ਦੇ ਹੁਕਮ ਉੱਤੇ ਅੱਜ ਹਰਿਆਣਾ ਪੁਲਸ ਵਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੇ ਵਕਤ ਪੰਜਾਬ ਦੇ ਕਿਸਾਨਾਂ ਅਤੇ ਹਰਿਆਣਾ ਪੁਲਸ ਵਿਚਾਲੇ ਖਹਿਬਾਜ਼ੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਕਿਸਾਨਾਂ ਨੂੰ ਰਸਤਾ ਦੇਣ ਦੀ ਨਸੀਹਤ ਦੇ ਦਿਤੀ। ਇਸ ਦੇ ਜਵਾਬ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੈਪਟਨ ਅਮਰਿੰਦਰ ਸਿੰਘ ਦੇ ਵਿਰੁੱਧ ਕੌੜੀਆਂ ਟਿਪਣੀਆਂ ਕਰ ਦਿੱਤੀਆਂ ਹਨ।ਕੈਪਟਨ ਅਮਰਿੰਦਰ ਸਿੰਘ ਦੇ ਪਹਿਲੇ ਟਵੀਟ ਦੇ ਜਵਾਬ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੇ ਕਿਸਾਨਾਂ ਨੂੰ ਘੱਟੋ-ਘੱਟ ਖਰੀਦ ਕੀਮਤ (ਐੱਮਐੱਸਪੀ) ਦੇ ਸਬੰਧ ਵਿਚ ਕੋਈ ਮੁਸ਼ਕਲ ਪੇਸ਼ ਆਈ ਤਾਂ ਉਹ ਰਾਜਨੀਤੀ ਛੱਡ ਦੇਣਗੇ। ਉਨ੍ਹਾਂ ਨੇ ਟਵੀਟਸ ਦੀ ਇਕ ਲੜੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ, ‘ਕੈਪਟਨ ਜੀ, ਮੈਂ ਪਹਿਲਾਂ ਵੀ ਇਹ ਕਹਿ ਚੁੱਕਾ ਹਾਂ ਤੇ ਫਿਰ ਕਹਿ ਰਿਹਾ ਹਾਂ, ਐੱਮਐੱਸਪੀ ਬਾਰੇ ਜੇ ਕਿਸਾਨਾਂ ਨੂੰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ। ਇਸ ਲਈ ਬੇਦੋਸ਼ੇ ਕਿਸਾਨਾਂ ਨੂੰ ਭੜਕਾਉਣਾ ਬੰਦ ਕਰੋ।` ਉਨ੍ਹਾ ਨੇ ਕਿਹਾ, “ਮੈਂ ਪਿਛਲੇ 3 ਦਿਨਾਂ ਤੋਂ ਤੁਹਾਡੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ, ਪਰ ਅਫ਼ਸੋਸ ਦੀ ਗੱਲ ਹੈ ਕਿ ਤੁਸੀਂ ਸੰਪਰਕ ਕਰਨ ਦਾ ਫ਼ੈਸਲਾ ਨਹੀਂ ਕੀਤਾ। ਕੀ ਇਹ ਕਿਸਾਨ ਮਸਲਿਆਂ ਪ੍ਰਤੀ ਤੁਹਾਡੀ ਗੰਭੀਰਤਾ ਨਹੀਂ ਦਰਸਾਉਂਦਾ? ਤੁਸੀਂ ਸਿਰਫ ਟਵੀਟ ਕਰਦੇ ਹੋ ਤੇ ਗੱਲਬਾਤ ਤੋਂ ਭੱਜਦੇ ਹੋ। ਤੁਸੀਂਏਦਾਂ ਕਿਉਂ ਕਰਦੇ ਹੋ?` ਖੱਟਰ ਨੇ ਕਿਹਾ, “ਤੁਹਾਡੇ ਝੂਠ, ਧੋਖੇ ਤੇ ਪ੍ਰਚਾਰ ਦਾ ਸਮਾਂ ਖ਼ਤਮ ਹੋ ਗਿਆ ਹੈ। ਸਮਾਂ ਆ ਗਿਆ ਹੈ ਕਿ ਲੋਕ ਤੁਹਾਡਾ ਅਸਲ ਚਿਹਰਾ ਦੇਖਣ। ਕ੍ਰਿਪਾ ਕਰਕੇ ਕੋਰੋਨਾ ਮਹਾਂਮਾਰੀ ਦੇ ਦੌਰਾਨ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਖ਼ਤਰੇ ਵਿੱਚ ਪਾਉਣਾ ਬੰਦ ਕਰੋ।`
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੜੇ ਸ਼ਾਂਤਮਈ ਢੰਗ ਨਾਲ ਦਿੱਲੀ ਜਾਂਦੇ ਕਿਸਾਨਾਂ ਨੂੰ ਰੋਕਣ ਦੀ ਹਰਿਆਣਾ ਸਰਕਾਰ ਦੀ ਕਾਰਵਾਈ ਨੂੰ ਗੈਰ-ਸੰਵਿਧਾਨਕ ਕਰਾਰ ਦਿਤਾ ਸੀ। ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਮੁੱਖ ਮੰਤਰੀ ਦੇ ਹਵਾਲੇ ਨਾਲ ਕੀਤੇ ਗਏ ਇੱਕ ਟਵੀਟ ਵਿੱਚਲਿਖਿਆ ਸੀ ਕਿ ‘ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਕਿਉਂ ਰੋਕ ਰਹੀ ਹੈ? ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਵਿਰੁੱਧ ਜ਼ਾਲਮ ਤਾਕਤ ਦੀ ਜ਼ਾਲਮ ਵਰਤੋਂ ਪੂਰੀ ਤਰ੍ਹਾਂ ਗੈਰ ਸੰਵਿਧਾਨਕ ਤੇ ਗ਼ੈਰ-ਜਮਹੂਰੀ ਹੈ।` ਉਨ੍ਹਾਂ ਲਿਖਿਆ ਕਿ ਲਗਭਗ 2 ਮਹੀਨਿਆਂ ਤੋਂ ਕਿਸਾਨ ਪੰਜਾਬ ਵਿਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ। ਹਰਿਆਣਾ ਸਰਕਾਰ ਉਨ੍ਹਾਂ ਨੂੰ ਉਕਸਾ ਕਿਉਂ ਰਹੀ ਹੈ? ਕੀ ਕਿਸਾਨਾਂ ਨੂੰ ਅਧਿਕਾਰ ਨਹੀਂ ਕਿ ਉਹ ਪਬਲਿਕ ਹਾਈਵੇਅ ਤੋਂ ਸ਼ਾਂਤੀ ਨਾਲ ਲੰਘ ਸਕਣ? ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸੰਵਿਧਾਨ ਦਿਵਸ ਉੱਤੇ ਕਿਸਾਨਾਂ ਦੇ ਸੰਵਿਧਾਨਕ ਅਧਿਕਾਰ ਉੱਤੇਅੱਜ ਏਦਾਂ ਦੇ ਜ਼ੁਲਮ ਹੋ ਰਹੇ ਹਨ। ਉਨ੍ਹਾਂ ਮਨੋਹਰ ਲਾਲ ਖੱਟਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਦਿੱਲੀ ਜਾ ਕੇ ਸ਼ਾਂਤਮਈ ਢੰਗ ਨਾਲ ਅਪਣੀ ਅਵਾਜ਼ ਪੁਚਾਉਣ ਦਿਓ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ