Welcome to Canadian Punjabi Post
Follow us on

02

July 2025
 
ਭਾਰਤ

ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਵੱਲੋਂ ਕਿਸਾਨਾਂ ਨੂੰ ਅੰਦੋਲਨ ਦੇ ਬਜਾਏ ਗੱਲਬਾਤ ਦੀ ਅਪੀਲ

November 27, 2020 07:49 AM

ਨਵੀਂ ਦਿੱਲੀ, 26 ਨਵੰਬਰ, (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਨਰੇਂਦਰ ਸਿੰਘ ਤੋਮਰ ਨੇ ਅਪੀਲ ਕੀਤੀ ਹੈ ਕਿ ਉਹ ਅੰਦੋਲਨ ਛੱਡਣ ਅਤੇ ਗੱਲਬਾਤ ਲਈ ਅੱਗੇ ਆਉਣ। ਉਨ੍ਹਾਂ ਨੇ 3 ਦਸੰਬਰ ਨੂੰ ਕਿਸਾਨਾਂ ਨੇਤਾਵਾਂ ਨੂੰ ਗੱਲਬਾਤ ਲਈ ਬੁਲਾਇਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ।
ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਦੇ ਨਵੇਂ ਬਣਾਏ ਕਾਨੂੰਨ ਆਉਣ ਵਾਲੇ ਜੀਵਨ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਵਾਲੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮੁੱਦੇ ਉੱਤੇ ਸਿਆਸਤ ਨਹੀਂ ਹੋਣੀ ਚਾਹੀਦੀ ਅਤੇ ਕਾਂਗਰਸ ਵਾਲਿਆਂ ਨੂੰ ਚਾਹੀਦਾ ਹੈ ਕਿ ਆਪਣੀਆਂ ਨੀਤੀਆਂ ਉੱਤੇ ਝਾਤ ਮਾਰਨ ਅਤੇ ਆਪਣੇ ਮੈਨੀਫੈਸਟੋ ਨੂੰ ਜਨਤਕ ਤੌਰ ਉੱਤੇ ਵਾਪਸ ਲੈ ਲੈਣ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਗਲਤ ਹਵਾ ਦਿੱਤੀ ਜਾ ਰਹੀ ਹੈ, ਜਦੋਂ ਕਿ ਖੇਤੀ ਕਾਨੂੰਨ ਪੂਰੀ ਤਰ੍ਹਾਂ ਕਿਸਾਨਾਂ ਦੇ ਹਿੱਤ ਵਿੱਚਅਤੇ ਭਵਿੱਖ ਵਿੱਚ ਭਲਾ ਕਰਨ ਵਾਲੇ ਹਨ।
ਵਰਨਣ ਯੋਗ ਹੈ ਕਿ ਨਰਿੰਦਰ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ-ਹਰਿਆਣਾ ਤੋਂ ਹਜ਼ਾਰਾਂ ਅੱਜ 26 ਨਵੰਬਰ ਨੂੰ ਹਜ਼ਾਰਾਂ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਸਨ। ਇਸ ਨੂੰ ਰੋਕਣ ਦੇ ਲਈ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ ਉੱਤੇ ਭਾਰੀ ਫੋਰਸ ਲਾਈ ਗਈ ਸੀ ਅਤੇ ਦਿੱਲੀ ਪੁਲਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਵੀ ਨਹੀਂਸੀ ਦਿੱਤੀ। ਇਸ ਹਾਲਤ ਨੂੰ ਵੇਖਦੇ ਹੋਏ ਪੁਲਸ ਨੂੰ ਸਾਫ ਹੁਕਮ ਦਿੱਤਾ ਗਿਆ ਹੈ ਕਿ ਕਿਸਾਨਾਂ ਨੂੰ ਦਿੱਲੀ ਵਿੱਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਦਿੱਲੀ ਪੁਲਸ ਨੇ ਕਹਿ ਦਿੱਤਾ ਹੈ ਕਿ ਦੂਜੇ ਰਾਜਾਂ ਤੋਂ ਦਿੱਲੀ ਵਿੱਚ ਆਏ ਤਾਂ ਕਿਸਾਨਾਂ ਅਤੇ ਉਨ੍ਹਾਂ ਦੇ ਹੋਰ ਸਮੱਰਥਕਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ