Welcome to Canadian Punjabi Post
Follow us on

26

January 2021
ਪੰਜਾਬ

ਕਿਸਾਨਾਂ 'ਤੇ ਹੋਏ ਤਸ਼ਦੱਦ ਵਿਰੁਧ ਢੀਂਡਸਾ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਲਿਖਿਆ ਪੱਤਰ

November 27, 2020 04:29 PM

 

* ਢੀਂਡਸਾ ਨੇ ਕਿਹਾ ਕਿਸਾਨਾਂ ਤੇ ਹੋਏ ਤਸ਼ਦੱਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ 


ਚੰਡੀਗੜ੍ਹ, 27 ਨਵੰਬਰ (ਪੋਸਟ ਬਿਊਰੋ): ਖੇਤੀ ਕਾਲੇ ਕਾਨੂੰਨਾਂ ਵਿਰੁਧ ਭਾਰਤੀ ਕਿਸਾਨ ਯੂਨੀਅਨ ਵੱਲੋਂ ਦਿੱਲੀ ਚੱਲੋ ਦੇ ਸੱਦੇ `ਤੇ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਉਤੇ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਢਾਈ ਗਈ ਤਸਦੱਦ ਦੇ ਵਿਰੁਧ ਸ਼ੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇਕ ਪੱਤਰ ਲਿਖਕੇ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਰਾਸ਼ਟਰੀ ਮਨੁੱਖੀ ਅਧਿਕਾਰ ਨੂੰ ਲਿਖੇ ਪੱਤਰ ਵਿਚ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕਿਸਾਨ ਸੰਵਿਧਾਨਕ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰਨ ਲਈ 26-27 ਨਵੰਬਰ ਨੂੰ ਦਿੱਲੀ ਵੱਲ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿਚ ਹਰਿਆਣਾ ਅਤੇ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਅਪਣੀ ਸਰਹੱਦਾਂ ਸੀਲ ਕਰ ਦਿਤੀ ਗਈਆਂ। ਜਦੋਂ ਕਿਸਾਨ ਜਥੇਬੰਦੀਆਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾ ਉਤੇ ਜਲ ਤੋਪਾਂ, ਠੰਢ ਵਿਚ ਠੰਢੇ ਪਾਣੀ ਦੀਆਂ ਬੁਛਾੜਾਂ ਅਤੇ ਹੰਝੂ ਗੈਸ ਦੇ ਗੋਲੇ ਸੁੱਟੇ ਗਏ। ਜਿਸ ਨਾਲ ਅੰਨਦਾਤਿਆਂ ਨੂੰ ਸ਼ਰੀਰਕ ਅਤੇ ਆਰਥਕ ਰੂਪ ਵਿਚ ਕਾਫ਼ੀ ਨੁਕਸਾਨ ਹੋਇਆ ਹੈ। ਇਸਤੋਂ ਇਲਾਵਾ ਕਈਂ ਥਾਵਾਂ ਤੇ ਕਿਸਾਨਾਂ ਦੇ ਟਰੈਕਟਰ-ਟਰਾਲੀਆਂ ਨੂੰ ਵੀ ਪੁਲਿਸ ਨੇ ਜ਼ਬਤ ਕਰ ਲਿਆ ਹੈ ਅਤੇ ਕਈਂ ਕਿਸਾਨਾਂ ਵਿਰੁਧ ਝੁੱਠੇ ਮਾਮਲੇ ਵੀ ਦਰਜ ਕੀਤੇ ਗਏ ਹਨ। ਢੀਂਡਸਾ ਨੇ ਲਿਖਿਆ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਨੇ ਕਿਸਾਨਾਂ ਵਿਰੁਧ ਤਸਦੱਦ ਢਾਈ ਹੈ। ਜੋਕਿ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ। ਇਸ ਕਰਕੇ ਸਰਕਾਰਾਂ ਤੋਂ ਇਸਦੀ ਜਵਾਬਤਲਬੀ ਮੰਗੀ ਜਾਵੇ ਅਤੇ ਇਸ ਵਿਚ ਕਾਰਵਾਈ ਕੀਤੀ ਜਾਵੇ।

Have something to say? Post your comment
ਹੋਰ ਪੰਜਾਬ ਖ਼ਬਰਾਂ
ਮੋਦੀ ਆਰਥਿਕ ਬਹਾਲੀ ਲਈ ਬਾਇਡਨ ਯੋਜਨਾ ਨੂੰ ਅਪਣਾਵੇ : ਮਨਪ੍ਰੀਤ ਬਾਦਲ
ਮੁੱਖ ਮੰਤਰੀ ਵੱਲੋਂ ਗਣਤੰਤਰ ਦਿਵਸ ਮੌਕੇ ਕਿਸਾਨਾਂ ਨੂੰ ਟਰੈਕਟਰ ਰੈਲੀ ਦੌਰਾਨ ਸ਼ਾਂਤੀ ਕਾਇਮ ਰੱਖਣ ਦੀ ਅਪੀਲ
ਰਾਜ ਪੱਧਰੀ ਕੌਮੀ ਵੋਟਰ ਦਿਵਸ ਮਨਾਇਆ
ਸੁਖਬੀਰ ਬਾਦਲ ਨੇ ਕਿਹਾ: ਮਾਰਚ ਦੌਰਾਨ ਅਮਨ ਤੇ ਭਾਈਚਾਰਕ ਸਾਂਝ ਦਾ ਮਾਹੌਲ ਸਾਡੇ ਕਿਸਾਨਾਂ ਲਈ ਮਹਾਨ ਜਿੱਤ ਦਾ ਰਾਹ ਪੱਧਰਾ ਕਰੇਗਾ
ਪੈਟਰੋਲ ਪੰਪ ਬੰਦ ਕੀਤੇ ਜਾਣ ਸਬੰਧੀ ਸ਼ੋਸ਼ਲ ਮੀਡੀਆ ਪੋਸਟ ਕੋਰੀ ਅਫ਼ਵਾਹ
ਕੈਪਟਨ ਨੇ ਵਰਚੂਅਲ ਤੌਰ ’ਤੇ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰੀ ਪਾਰਕ ਦਾ ਰੱਖਿਆ ਨੀਂਹ ਪੱਥਰ
ਥਾਣੇਦਾਰ ਨੂੰ ਕੁੱਟ ਕੇ 20 ਹਜ਼ਾਰ ਖੋਹੇ
ਸਾਬਕਾ ਅਕਾਲੀ ਸਰਪੰਚ ਅਫੀਮ, ਭੁੱਕੀ ਤੇ ਨਸ਼ੇ ਦੀਆਂ ਗੋਲੀਆਂ ਸਮੇਤ ਗ੍ਰਿਫਤਾਰ
ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸ਼ਗਨ ਦੀ ਰਾਸ਼ੀ 51 ਹਜ਼ਾਰ ਰੁਪਏ ਕਰਨ ਦਾ ਐਲਾਨ
ਅਮਰਿੰਦਰ ਸਿੰਘ ਦਾ ਐਲਾਨ ਸੰਘਰਸ਼ ਵਿੱਚ ਮਾਰੇ ਗਏ ਹਰ ਕਿਸਾਨ ਦੇ ਵਾਰਸਾਂ ਨੂੰ ਪੰਜ ਲੱਖ ਰੁਪਏ ਤੇ ਨੌਕਰੀ ਮਿਲੇਗੀ