Welcome to Canadian Punjabi Post
Follow us on

03

July 2025
 
ਪੰਜਾਬ

ਵਾਲੀਬਾਲ ਦੀ ਸਾਬਕਾ ਨੈਸ਼ਨਲ ਕਪਤਾਨ ਮਨਪ੍ਰੀਤ ਵੱਲੋਂ ਖ਼ੁਦਕੁਸ਼ੀ

November 29, 2020 02:04 AM

* ਦਾਜ ਲਈ ਸਹੁਰਾ ਪਰਵਾਰ ਉੱਤੇ ਪ੍ਰੇਸ਼ਾਨ ਕਰਨ ਦਾ ਦੋਸ਼

ਪਟਿਆਲਾ, 28 ਨਵੰਬਰ (ਪੋਸਟ ਬਿਊਰੋ)- ਵਾਲੀਬਾਲ ਦੀ ਕੌਮੀ ਟੀਮ ਵਿੱਚ ਕਪਤਾਨ ਰਹਿ ਚੁੱਕੀ 24 ਸਾਲਾ ਮਨਪ੍ਰੀਤ ਕੌਰ ਨੇ ਸਹੁਰੇ ਪਰਵਾਰ ਵੱਲੋਂਦਾਜ ਲਈ ਪਰੇਸ਼ਾਨ ਕੀਤੇ ਜਾਣ ਉਤੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਉਸ ਦੇ ਪਤੀ ਪ੍ਰਭਜੋਤ ਸਿੰਘ, ਸੱਸ ਜਸਵਿੰਦਰ ਕੌਰ ਅਤੇ ਸਹੁਰੇ ਹਰਜਿੰਦਰ ਸਿੰਘ ਪਿੰਡ ਸਵਾਜਪੁਰ ਦੇ ਵਿਰੁੱਧ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਰਨਣ ਯੋਗ ਹੈ ਕਿ ਮਨਪ੍ਰੀਤ ਕੌਰ ਨੇ 2012 ਵਿੱਚ ਕੇਰਲ ਅਤੇ 2014 ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਹੋਏ ਦੋ ਨੈਸ਼ਨਲ ਵਾਲੀਬਾਲ ਟੂਰਨਾਮੈਂਟਸ ਵਿੱਚ ਕੌਮੀ ਟੀਮ ਦੀ ਨੁਮਾਇੰਦਗੀ ਕੀਤੀ ਸੀ। ਉਸ ਦੇ ਪਿਤਾ ਗੁਰਜੀਤ ਸਿੰਘ ਪਿੰਡ ਬਿਸ਼ਨਪੁਰਾ ਥਾਣਾ ਖਨੌਰੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਧੀ ਮਨਪ੍ਰੀਤ ਕੌਰ ਦਾ ਵਿਆਹ ਪ੍ਰਭਜੋਤ ਸਿੰਘ ਨਾਲ ਜਨਵਰੀ 2019 ਵਿੱਚ ਕੀਤਾ ਅਤੇ ਵਿਆਹ ਵਿੱਚ ਸਹੁਰੇ ਪਰਵਾਰ ਨੂੰ 25 ਲੱਖ ਰੁਪਏ ਦਿੱਤੇ ਸਨ। ਵਿਆਹ ਤੋਂ ਕੁਝ ਸਮੇਂ ਬਾਅਦ ਹੀ ਸਹੁਰੇ ਪਰਵਾਰ ਨੇ ਉਨ੍ਹਾਂ ਦੀ ਧੀ ਨੂੰ ਪੇਕਿਆਂ ਤੋਂ ਫ਼ਰਨੀਚਰ ਅਤੇ ਗੱਡੀ ਲਿਆਉਣ ਲਈ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਪਹਿਲਾਂ ਉਹ ਸਹੁਰੇ ਪਰਵਾਰ ਦੀਆਂ ਮੰਗਾਂ ਪੂਰੀਆਂ ਕਰਦੇ ਰਹੇ, ਬਾਅਦ ਵਿੱਚ ਜਦੋਂ ਮਨਪ੍ਰੀਤ ਨੂੰ ਜ਼ਿਆਦਾ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਤਾਂ ਉਨ੍ਹਾਂ ਨੇ ਪੰਚਾਇਤ ਸੱਦੀ ਅਤੇ ਦੋ ਵਾਰ ਪੰਚਾਇਤੀ ਫ਼ੈਸਲਾ ਵੀ ਹੋਇਆ। ਉਨ੍ਹਾਂ ਦੋਸ਼ ਲਾਇਆ ਕਿ ਦਾਜ ਲਈ ਪ੍ਰੇਸ਼ਾਨ ਕਰਨ ਦੇ ਨਾਲ ਸਹੁਰਾ ਪਰਵਾਰ ਉਨ੍ਹਾਂ ਦੀ ਧੀ ਨੂੰ ਮਾਨਸਿਕ ਤੌਰ ਉਤੇ ਪ੍ਰੇਸ਼ਾਨ ਕਰਦਾ ਸੀ। ਇਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ