Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਦਿੱਲੀ ਧਰਨੇ ਨੂੰ ਜਾਂਦੇ ਮਾਨਸਾ ਜ਼ਿਲੇ ਦੇ ਕਿਸਾਨ ਦੀ ਹਾਦਸੇ ਵਿੱਚ ਮੌਤ

November 29, 2020 02:04 AM

ਮਾਨਸਾ, 28 ਨਵੰਬਰ (ਪੋਸਟ ਬਿਊਰੋ)- ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿੱਚ ਧਰਨੇਲਈ ਜਾਂਦੇ ਮਾਨਸਾ ਜ਼ਿਲੇ ਦੇ ਪਿੰਡ ਖਿਆਲੀ ਚਹਿਲਾਂਵਾਲੀ ਦੇ ਨੌਜਵਾਨ ਕਿਸਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਖ਼ਬਰ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਰੋਹਤਕ-ਜੀਂਦ (ਹਰਿਆਣਾ) ਮੁੱਖ ਸੜਕ ਉੱਤੇ ਪਿੰਡ ਮੁਡਾਲ ਦੇ ਨੇੜੇ ਤੜਕਸਾਰ ਉਦੋਂ ਵਾਪਰਿਆਮ ਜਦੋਂ ਕਿਸਾਨ ਇੱਕ ਵੱਡੇ ਪੱਥਰ ਨੂੰ ਹਟਾ ਕੇ ਵਿਚਕਾਰ ਦੀ ਟਰੈਕਟਰ ਲੰਘਾ ਰਹੇ ਸਨ ਤਾਂ ਪਿਛਲੇ ਪਾਸੇ ਤੋਂ ਟਰਾਲੇ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਦੇ ਨਾਲ ਸਵਰਾਜ ਟਰੈਕਟਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਮੱਡਗਾਰਡ ਉੱਤੇ ਬੈਠੇ ਕਿਸਾਨ ਧੰਨਾ ਸਿੰਘ ਖ਼ਾਲਸਾ (45) ਪੁੱਤਰ ਗੁਰਜੰਟ ਸਿੰਘ ਦਾ ਡਿੱਗਣ ਕਾਰਨ ਟਰਾਲੇ ਦੇ ਟਾਇਰ ਥੱਲੇ ਸਿਰ ਆ ਕੇ ਮੌਤ ਹੋ ਗਈ। ਉਸ ਦਾ ਸਾਥੀ ਬਲਜਿੰਦਰ ਸਿੰਘ (33) ਜ਼ਖ਼ਮੀ ਹੋ ਗਿਆ। ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨਾਲ ਸਬੰਧਿਤ ਸੀ। ਜ਼ਖ਼ਮੀ ਨੂੰ ਭਵਾਨੀ ਸ਼ਹਿਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਅਤੇ ਕਿਸਾਨ ਜਥੇਬੰਦੀ ਵੱਲੋਂ ਮ੍ਰਿਤਕ ਦੀ ਦੇਹ ਨੂੰ ਮੁੱਖ ਸੜਕ ਉੱਤੇ ਰੱਖ ਕੇ ਧਰਨਾ ਲਾ ਦਿੱਤਾ। ਇਸ ਮੌਕੇੇ ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਤੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਬੁਲਾਰੇ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਧਰਨੇ ਉੱਤੇ ਬੈਠ ਗਏ। ਜਥੇਬੰਦੀ ਨੇ ਮੰਗ ਕੀਤੀ ਕਿ ਮ੍ਰਿਤਕ ਦੇ ਪਰਵਾਰ ਨੂੰ ਆਰਥਿਕ ਸਹਾਇਤਾ ਦੇਣ ਦੇ ਨਾਲ ਇੱਕ ਜੀਅ ਨੂੰ ਨੌਕਰੀ ਦਿੱਤੀ ਜਾਵੇ। ਹਰਿਆਣਾ ਪ੍ਰਸ਼ਾਸਨ ਨੇ ਮੌਕੇ ਨੂੰ ਸਮਝਦਿਆਂ 4 ਲੱਖ ਰੁਪਏ ਨਕਦ ਦੇਣ ਤੋਂ ਇਲਾਵਾਂ 5 ਲੱਖ ਰੁਪਏ ਅਤੇ 1 ਜੀਅ ਨੂੰ ਹਰਿਆਣਾ ਵਿੱਚ ਨੌਕਰੀ ਦੇਣ ਦੀ ਸਿਫ਼ਾਰਸ਼ ਕਰਨ ਦੇ ਭਰੋਸਾ ਦਿੱਤਾ ਤਾਂ ਧੰਨਾ ਸਿੰਘ ਦਾ ਪੋਸਟਮਾਟਮ ਕਰਵਾਇਆ ਗਿਆ। ਦੋ ਏਕੜ ਜ਼ਮੀਨ ਦੇ ਮਾਲਕ ਧੰਨਾ ਸਿੰਘ ਆਪਣੇ ਪਿੱਛੇ ਵਿਧਵਾ ਤੋਂ ਇਲਾਵਾ ਪੁੱਤਰ ਅਤੇ ਧੀ ਛੱਡ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ