Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਬਿਹਾਰ ਵਿਧਾਨ ਸਭਾ ਵਿੱਚ ਤੇਜੱਸਵੀ ਯਾਦਵ ਨੇ ਨਿਤੀਸ਼ ਕੁਮਾਰ ਨੂੰ ਜਵਾਬੀ ਮਿਹਣੇ ਦਿੱਤੇ

November 29, 2020 02:06 AM

ਪਟਨਾ, 28 ਨਵੰਬਰ (ਪੋਸਟ ਬਿਊਰੋ)- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਤਾਜ਼ਾ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਵਿਰੋਧੀ ਆਗੂ ਲਾਲੂ ਪ੍ਰਸਾਦ ਯਾਦਵ ਉੱਤੇ ਕੀਤੇ ਤਿੱਖੇ ਨਿੱਜੀ ਹਮਲਿਆਂ ਦਾ ਜਵਾਬ ਕੱਲ੍ਹ ਵਿਰੋਧੀ ਧਿਰ ਦੇ ਆਗੂ ਅਤੇ ਲਾਲੂ ਦੇ ਪੁੱਤਰ ਤੇਜੱਸਵੀ ਯਾਦਵ ਨੇ ਵਿਧਾਨ ਸਭਾ ਵਿੱਚ ਦਿੱਤਾ।
ਪਹਿਲਾਂ ਚੋਣਾਂ ਦੌਰਾਨ ਜਨਤਾ ਦਲ ਯੂ ਦੇ ਆਗੂ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇੱਕ ਭਾਸ਼ਣ ਦੇ ਦੌਰਾਨ ਰਾਸ਼ਟਰੀ ਜਨਤਾ ਦਲ (ਆਰ ਜੇ ਡੀ) ਦੇ ਮੁਖੀ ਲਾਲੂ ਪ੍ਰਸਾਦ ਦਾ ਨਾਂਅ ਲਏ ਬਿਨਾਂ ਉਸ ਦੇ ਵੱਡੇ ਪਰਵਾਰ ਵੱਲ ਇਸ਼ਾਰਾ ਕਰਦਿਆਂ ਇਸ ਨੂੰ ਲਾਲੂ ਪ੍ਰਸਾਦ ਦੀ ਪੁੱਤਰ ਦੀ ਲਾਲਸਾ ਨਾਲ ਜੋੜਿਆ ਸੀ। ਇਸ ਉੱਤੇਤੇਜੱਸਵੀ ਯਾਦਵ ਨੇ ਕੱਲ੍ਹਗੁੱਸਾ ਦਿਖਾਇਆ ਅਤੇ ਕਿਹਾ, ‘ਮੈਨੂੰ ਉਮੀਦ ਹੈ ਕਿ ਮੁੱਖ ਮੰਤਰੀ ਇਸ ਗੱਲ ਤੋਂ ਜਾਣੂ ਹਨ ਕਿ ਮੇਰੇ ਮਾਪਿਆਂ ਦੀ ਸਭ ਤੋਂ ਛੋਟੀ ਔਲਾਦ ਧੀ ਹੈ, ਜੋ ਦੋ ਪੁੱਤਰਾਂ ਤੋਂ ਬਾਅਦ ਜੰਮੀ ਸੀ।` ਉਨ੍ਹਾਂ ਅੱਗੇ ਕਿਹਾ, ‘ਅੱਗੋਂ ਮੁੱਖ ਮੰਤਰੀ ਦੀ ਗੱਲ ਕਰਦੇ ਹਾਂ, ਜਿਨ੍ਹਾਂ ਦੇ ਕੇਵਲ ਇੱਕ ਪੁੱਤਰ ਹੈ। ਇੱਥੇ ਅਸੀਂਉਨ੍ਹਾਂ ਦੇ ਆਪਣੇ ਮਾਪਦੰਡ ਲਾਗੂ ਕਰਦੇ ਤੇ ਕਹਿੰਦੇ ਹਾਂ ਕਿ ਉਨ੍ਹਾਂ ਨੇ ਧੀ ਦਾ ਜਨਮ ਹੋਣ ਦੇ ਡਰ ਕਾਰਨ ਹੋਰ ਬੱਚਾ ਪੈਦਾ ਹੀ ਨਹੀਂ ਕੀਤਾ।` ਤੇਜੱਸਵੀਨੇ ਨਿਰਾਸ਼ਾ ਪ੍ਰਗਟਾਈ ਕਿ ਚੋਣਾਂ ਵੇਲੇ ਜਦੋਂ ਉਹ ਲੋਕ ਮੁੱਦਿਆਂ ਵੱਲ ਧਿਆਨ ਕੇਂਦਰਿਤ ਕਰ ਰਹੇ ਸਨ, ਉਦੋਂ ਸੱਤਾਧਾਰੀ ਐਨ ਡੀ ਏ ਗੱਠਜੋੜ ਦੇ ਆਗੂ ਏਧਰ-ਓਧਰ ਦੀਆਂ ਗੱਲਾਂ ਕਰਦੇ ਸਨ। ਉਸ ਨੇ ਦੋਸ਼ ਲਾਇਆ, ‘ਮੈਂ ਨੌਕਰੀਆਂ ਦੀ ਗੱਲ ਕਰਦਾ ਸੀ ਅਤੇ ਮੈਂ ਬਿਹਾਰ ਦੇ ਲੋਕਾਂ ਨੂੰ ਨਮਨ ਕਰਦਾ ਹਾਂ, ਜਿਨ੍ਹਾਂ ਨੇ ਸਾਨੂੰ ਵੋਟ ਪਾਈ ਤੇ ਇਕੱਲੀ ਵੱਡੀ ਪਾਰਟੀ ਵਜੋਂ ਉਭਰਨ ਵਿੱਚ ਮਦਦ ਕੀਤੀ, ਪਰ ਵੱਖ-ਵੱਖ ਥਾਈਂਲਾਏ ਅਧਿਕਾਰੀਆਂ ਨੇ ਧਾਂਦਲੀਆਂ ਕਰ ਕੇ ਕਰੀਬੀ ਟੱਕਰ ਵਾਲੇ ਹਲਕਿਆਂ ਵਿੱਚ ਨਤੀਜੇ ਪਲਟਾ ਦਿੱਤੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ