Welcome to Canadian Punjabi Post
Follow us on

03

July 2025
 
ਭਾਰਤ

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮਰਿਆਦਾ ਭੰਗ ਕਰਨ ਵਾਲੇ ਦੇ ਖਿਲਾਫ ਕੇਸ ਦਰਜ

November 29, 2020 02:07 AM

ਨਵੀਂ ਦਿੱਲੀ, 28 ਨਵੰਬਰ (ਪੋਸਟ ਬਿਊਰੋ)- ਕੱਲ੍ਹ ਤੜਕੇ ਇੱਥੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇੱਕ ਵਿਅਕਤੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕਰਨਤੋਂ ਪਹਿਲਾਂ ਉਸ ਥੜ੍ਹੇ ਉਤੇ ਛਾਲ ਮਾਰ ਕੇ ਚੜ੍ਹ ਗਿਆ, ਜਿੱਥੇ ਗੁਰੂ ਸਾਹਿਬ ਦੇ ਸਰੂਪ ਦਾ ਪ੍ਰਕਾਸ਼ ਕੀਤਾ ਜਾਣ ਦੀ ਤਿਆਰੀ ਹੋ ਰਹੀ ਸੀ। ਪੁਲਸ ਨੇ ਉਸ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਉਸ ਦੀ ਪਛਾਣ ਦਿੱਲੀ ਦੇ ਪਹਾੜਗੰਜ ਦੇ ਵਾਸੀਵਜੋਂ ਹੋਈ। ਉਹ ਤਾਮਿਲ ਨਾਡੂ ਦਾ ਰਹਿਣ ਵਾਲਾ ਹੈ।
ਪਤਾ ਲੱਗਾ ਹੈ ਕਿ ਉਹ ਵਿਅਕਤੀਤੜਕੇ ਅਚਾਨਕ ਥੜ੍ਹੇ ਕੋਲ ਆਇਆਤੇ ਇਸ ਦੇ ਉਤੇ ਲੇਟ ਗਿਆ। ਸੇਵਾਦਾਰਾਂ ਨੇ ਉਸ ਨੂੰ ਧੂਹ ਕੇ ਹੇਠਾਂ ਲਾਹਿਆ ਅਤੇ ਗੁਰਦੁਆਰਾ ਸਾਹਿਬ ਪੁੱਜੀ ਸੰਗਤ ਵਿੱਚੋਂ ਕਈ ਸ਼ਰਧਾਲੂਆਂ ਨੇ ਉਸ ਦੀ ਕੁੱਟਮਾਰ ਕੀਤੀ। ਸੂਚਨਾ ਮਿਲਣ ਉੱਤੇਪਾਰਲੀਮੈਂਟ ਸਟਰੀਟ ਥਾਣੇ ਦੀ ਪੁਲਸ ਮੌਕੇ ਉੱਤੇ ਪੁੱਜ ਗਈ ਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਇਸੇ ਘਟਨਾ ਦਾ ਪਤਾ ਲੱਗਦੇ ਸਾਰ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ, ਕਾਨੂੰਨੀ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਤੇ ਹੋਰ ਮੈਂਬਰ ਥਾਣੇ ਪੁੱਜੇ। ਦੋਸ਼ੀ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਉਸ ਦੀ ਮਾਨਸਿਕ ਹਾਲਤ ਉੱਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਕਿਸੇ ਸਾਜ਼ਿਸ ਦੇ ਕੋਣ ਤੋਂ ਵੀ ਇਹ ਸਾਰਾ ਮਾਮਲਾ ਘੋਖਿਆ ਜਾ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ