Welcome to Canadian Punjabi Post
Follow us on

28

March 2024
 
ਭਾਰਤ

ਬੱਸ ਵਿੱਚ ਅੱਗ ਲੱਗਣ ਕਾਰਨ ਤਿੰਨ ਜਣਿਆਂ ਦੀ ਮੌਤ

November 29, 2020 02:10 AM

ਜੈਪੁਰ, 28 ਨਵੰਬਰ (ਪੋਸਟ ਬਿਊਰੋ)- ਜੈਪੁਰ ਦਿਹਾਤੀ ਜਿ਼ਲੇ ਦੇ ਚੰੁਦਵਾਜੀ ਥਾਣਾ ਖੇਤਰ ਵਿੱਚ ਦਿੱਲੀ ਤੋਂ ਜੈਪੁਰ ਆ ਰਹੀ ਇੱਕ ਵੀਡੀਓ ਕੋਚ ਬੱਸ ਬਿਜਲੀ ਦੀਆਂ ਹਾਈਟੈਂਸ਼ਨ ਤਾਰਾਂ ਨਾਲ ਟਕਰਾ ਗਈ ਤੇ ਉਸ ਨੂੰ ਅੱਗ ਲੱਗ ਗਈ। ਇਸ ਘਟਨਾ ਵਿੱਚ ਤਿੰਨ ਵਿਅਕਤੀ ਸੜ ਕੇ ਮਾਰੇ ਗਏ ਅਤੇ ਛੇ ਹੋਰ ਜ਼ਖ਼ਮੀ ਹੋ ਗਏ।
ਕਾਰਜਕਾਰੀ ਪੁਲਸ ਅਧਿਕਾਰੀ ਅਨੀਤਾ ਮੀਣਾ ਨੇ ਦੱਸਿਆ ਕਿ ਜੈਪੂਰ-ਦਿੱਲੀ ਨੈਸ਼ਨਲ ਹਾਈਵੇ ਦੇ ਲਾਬਾਨਾ ਪਿੰਡ ਨੇੜੇ ਇੱਕ ਟਰੱਕ ਪਲਟਣ ਨਾਲ ਰਸਤਾ ਜਾਮ ਸੀ। ਵੀਡੀਓ ਕੋਚ ਬੱਸ ਚਾਲਕ ਨੇ ਬੱਸ ਨੂੰ ਗ਼ਲਤ ਦਿਸ਼ਾ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਤੇ ਇਸੇ ਦੌਰਾਨ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆ ਕੇ ਇਸ ਵਿੱਚ ਕਰੰਟ ਫੈਲ ਗਿਆ।ਉਨ੍ਹਾਂ ਦੱਸਿਆ ਕਿ ਬੱਸ ਵਿੱਚ ਲੱਗੀ ਅੱਗ ਵਿੱਚ ਭਗਵਾਨ ਸਿੰਘ, ਨੂਰ ਮੁਹੰਮਦ ਅਤੇ ਸ਼ੁਭਮ ਦੀ ਮੌਤ ਹੋ ਗਈ ਸੀ, ਪਰ ਛੇ ਹੋਰ ਲੋਕ ਜ਼ਖ਼ਮੀ ਹੋ ਗਏ। ਬਾਕੀ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਬੱਸ ਪੂਰੀ ਤਰ੍ਹਾਂ ਸੜ ਗਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ