Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਪਾਕਿਸਤਾਨ ਦੀ ਗੋਲਾਬਾਰੀ ਵਿੱਚ ਖਡੂਰ ਸਾਹਿਬ ਦੇ ਰਾਈਫਲਮੈਨ ਸਣੇ 2 ਜਵਾਨਾਂ ਦੀ ਮੌਤ

November 29, 2020 02:12 AM

ਸ਼੍ਰੀਨਗਰ, 28 ਨਵੰਬਰ (ਪੋਸਟ ਬਿਊਰੋ)- ਪਾਕਿਸਤਾਨੀ ਫ਼ੌਜ ਵੱਲੋਂਕੱਲ੍ਹ ਸਵੇਰੇ ਜੰਗਬੰਦੀ ਦੀ ਇੱਕ ਹੋਰ ਉਲੰਘਣਾਦੇ ਦੌਰਾਨ ਭਾਰਤੀ ਫ਼ੌਜ ਦੇ 2 ਜਵਾਨ ਮਾਰੇ ਗਏ। ਇਸ ਦੌਰਾਨ ਪਿਛਲੇ 24 ਘੰਟਿਆਂ ਵਿੱਚ ਜੰਮੂ-ਕਸ਼ਮੀਰ ਵਿੱਚ ਵੱਖ-ਵੱਖ ਵਾਰਦਾਤਾਂ ਵਿੱਚ 5 ਜਵਾਨ ਮਾਰੇ ਗਏ ਹਨ। ਸੁੰਦਰਬਨੀ ਇਲਾਕੇ ਵਿੱਚ ਭਾਰਤੀ ਫ਼ੌਜ ਨੇ ਪਾਕਿਸਤਾਨ ਦੀ ਗੋਲੀਬਾਰੀ ਦੇ ਢੁੱਕਵਾਂ ਜਵਾਬ ਦਿੱਤਾ ਅਤੇ ਦੁਸ਼ਮਣ ਨੂੰ ਕਾਫ਼ੀ ਨੁਕਸਾਨ ਪਹੁੰਚਾਉਣ ਦਾ ਦਾਅਵਾ ਕੀਤਾ ਹੈ।
ਫ਼ੌਜ ਦੇ ਕਰਨਲ ਦਵਿੰਦਰ ਅਨੰਦ ਨੇ ਦੱਸਿਆ ਜ਼ਿਲਾ ਰਾਜੌਰੀ ਦੇ ਸੁੰਦਰਬਨੀ ਸੈਕਟਰ ਵਿੱਚ ਪਾਕਿਸਤਾਨੀ ਫ਼ੌਜ ਨੇ ਸਵੇਰੇ 5.30ਵਜੇ ਭਾਰੀ ਗੋਲੀਬਾਰੀ ਨਾਲ ਭਾਰਤੀ ਫ਼ੌਜ ਦੀਆਂ ਅਗਾਊਂ ਚੌਕੀਆਂ ਨੂੰ ਨਿਸ਼ਾਨਾ ਬਣਾਇਆ। ਭਾਰਤੀ ਫ਼ੌਜ ਵੱਲੋਂ ਜਵਾਬ ਦੇਣ ਉੱਤੇ ਪਾਕਿਸਤਾਨ ਨੇ ਸ਼ੈਲਿੰਗ ਸ਼ੁਰੂ ਕਰ ਦਿੱਤੀ, ਜਿਸ ਦੀ ਲਪੇਟ ਵਿੱਚ ਫ਼ੌਜ ਦੇ ਤਿੰਨ ਜਵਾਨ ਆਣ ਕੇ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਤਿੰਨਾਂ ਨੂੰ ਨੇੜੇ ਅਖਨੂਰ ਵਿੱਚ ਫ਼ੌਜੀ ਹਸਪਤਾਲ ਲੈ ਜਾਇਆ ਗਿਆ, ਜਿੱਥੇ ਰਾਈਫ਼ਲਮੈਨ ਸੁਖਬੀਰ ਸਿੰਘ ਅਤੇ ਨਾਇਕ ਪ੍ਰੇਮ ਬਹਾਦਰ ਖੱਤਰੀ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਗਏ। ਤੀਜੇ ਜਵਾਨ ਦਾ ਇਲਾਜ ਜਾਰੀ ਹੈ। ਸੁਖਬੀਰ ਸਿੰਘ ਪੰਜਾਬ ਦੇ ਜ਼ਿਲਾ ਤਰਨਤਾਰਨ ਦੇ ਖਡੂਰ ਸਾਹਿਬ ਇਲਾਕੇ ਦਾ ਵਸਨੀਕ ਸੀ, ਜਦਕਿ ਪੇ੍ਰਮ ਬਹਾਦਰ ਉਤਰ ਪ੍ਰਦੇਸ਼ ਦਾ ਵਸਨੀਕ ਸੀ। ਗ਼ੈਰ-ਸਰਕਾਰੀ ਸੂਤਰਾਂ ਅਨੁਸਾਰ ਸੁੰਦਰਬਨੀ ਸੈਕਟਰ ਵਿੱਚ ਪਾਕਿਸਤਾਨ ਫ਼ੌਜ ਦੀ ਮਦਦ ਪ੍ਰਾਪਤ ਅੱਤਵਾਦੀ ਗਰੁੱਪ ‘ਬੈਟ ਐਕਸ਼ਨ ਟੀਮ` ਦਾ ਹੱਥ ਹੈ। ਟੀਮ ਨੇ ਸਰਹੱਦ ਦੇ ਅੰਦਰ ਵੜ ਕੇ ਭਾਰਤ ਦੀ ਇੱਕ ਅਗਾਊਂ ਚੌਕੀ ਉੱਤੇ ਤਿੰਨ ਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਇਨ੍ਹਾਂ ਉੱਤੇ ਆਧੁਨਿਕ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਫ਼ੌਜ ਦੀ ਜਵਾਬੀ ਕਾਰਵਾਈ ਦੇ ਦੌਰਾਨ ਉਕਤ ਟੀਮ ਦੇ ਮੈਂਬਰ ਵਾਪਸ ਪਾਕਿਸਤਾਨੀ ਇਲਾਕੇ ਵਿੱਚ ਚਲੇ ਗਏ। ਫ਼ੌਜੀ ਬੁਲਾਰੇ ਕਰਨਲ ਦਵਿੰਦਰ ਅਨੰਦ ਨੇ ਇਸ ਨੂੰ ਜੰਗਬੰਦੀ ਦੀ ਉਲੰਘਣਾ ਦਾ ਮਾਮਲਾ ਦੱਸ ਕੇ ਕਿਹਾ ਕਿ ਫ਼ੌਜ ਦੇ 3 ਜਵਾਨ ਪਾਕਿਸਤਾਨ ਦੀ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਸਨ, ਜਿਨ੍ਹਾਂ ਵਿੱਚੋਂ 2 ਦਮ ਤੋੜ ਗਏ।
ਵਰਨਣ ਯੋਗ ਹੈ ਕਿ ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਵੱਖ-ਵੱਖ ਵਾਰਦਾਤਾਂ ਵਿੱਚ 5 ਜਵਾਨ ਮਾਰੇ ਗਏ ਹਨ। ਕੱਲ੍ਹ ਪੁਣਛ ਦੇ ਕੇਰਨੀ ਸੈਕਟਰ ਵਿੱਚ ਫ਼ੌਜ ਦਾ ਸੂਬੇਦਾਰ ਵੀ ਮਾਰਿਆ ਗਿਆ, ਜਦਕਿ ਸ਼੍ਰੀਨਗਰ ਦੇ ਐਚ ਐਮ ਟੀ ਇਲਾਕੇ ਵਿੱਚ ਅੱਤਵਾਦੀ ਹਮਲੇ ਵਿੱਚ 2 ਫ਼ੌਜੀ ਜਵਾਨ ਮਾਰੇ ਗਏ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ