Welcome to Canadian Punjabi Post
Follow us on

12

July 2025
 
ਅੰਤਰਰਾਸ਼ਟਰੀ

ਈਰਾਨ ਦੇ ਸਿਖਰਲੇ ਐਟਮ ਵਿਗਿਆਨੀ ਫਖਰੀ ਜਾਦੇਹ ਦਾ ਕਤਲ

November 29, 2020 02:16 AM

* ਈਰਾਨ ਵੱਲੋਂ ਕਾਤਲਾਂ ਉੱਤੇ ਕਹਿਰ ਵਰ੍ਹਾਉਣ ਦੀ ਧਮਕੀ

ਦੁਬਈ, 28 ਨਵੰਬਰ (ਪੋਸਟ ਬਿਊਰੋ)- ਈਰਾਨ ਦੇ ਗੁਪਤ ਐਟਮ ਬੰਬ ਪ੍ਰੋਗਰਾਮ ਦੇ ਮੋਹਰੀ ਸਿਖਰਲੇ ਵਿਗਿਆਨੀ ਮੋਹਸਿਨ ਫਖਰੀਜਾਦੇਹ ਦੀ ਕੱਲ੍ਹ ਤਹਿਰਾਨ ਦੇ ਨੇੜੇ ਘਾਤ ਲਾ ਕੇ ਹੱਤਿਆ ਕਰ ਦਿੱਤੀ ਗਈ।
ਇਸ ਘਟਨਾ ਤੋਂ ਭੜਕੇ ਈਰਾਨ ਦੇ ਸੁਪਰੀਮ ਨੇਤਾ ਅਯਾਤੁੱਲਾ ਅਲੀ ਖਾਮਨੇਈ ਦੇ ਫੌਜੀ ਸਲਾਹਕਾਰ ਤੇ ਕਮਾਂਡਰ ਹੋਸੈਨ ਦੇਹਘਾਨ ਨੇ ਫਖਰੀਜਾਦੇਹ ਦੇ ਕਾਤਲਾਂ ਉੱਤੇ ਕਹਿਰ ਵਰ੍ਹਾਉਣ ਦੀ ਧਮਕੀ ਦਿੱਤੀ ਹੈ।ਉਨ੍ਹਾਂ ਨੇ ਕਿਹਾ ਕਿ ਇਸ ਕਾਇਰਤਾਪੂਰਨ ਹਮਲੇ ਵਿੱਚ ਇਜ਼ਰਾਈਲ ਦਾ ਹੱਥ ਸਾਫ ਸਮਝ ਵਿੱਚ ਆ ਰਿਹਾ ਹੈ। ਇਜ਼ਰਾਈਲ ਆਪਣੇ ਮਿੱਤਰਾਂ ਦੀ ਮਦਦ ਨਾਲ, ਜਿਨ੍ਹਾਂ ਦੀ ਹਕੂਮਤ ਕੁਝ ਦਿਨਾਂ ਦੀ ਹੈ, ਈਰਾਨ ਉੱਤੇਯੁੱਧ ਸ਼ੁਰੂ ਕਰਨ ਦਾ ਦਬਾਅ ਬਣਾ ਰਿਹਾ ਹੈ। ਅਸੀਂਆਪਣੇ ਸ਼ਹੀਦ ਦਾ ਬਦਲਾ ਲੈਣ ਲਈ ਬਿਜਲੀ ਬਣ ਕੇ ਦੁਸ਼ਮਣ ਉੱਤੇ ਟੁੱਟਾਂਗੇ। ਅਸੀਂ ਅਜਿਹਾ ਬਦਲਾ ਲਵਾਂਗੇ ਕਿ ਉਹ ਆਪਣੀਆਂ ਕਰਤੂਤਾਂ ਉੱਤੇ ਹਮੇਸ਼ਾ ਅਫਸੋਸ ਕਰਨਗੇ।
ਵਰਣਨਯੋਗ ਹੈ ਕਿ ਇਹ ਹਮਲਾ ਇੱਕ ਹੋਰ ਵਿਗਿਆਨੀ ਦੀ ਮਾਜਿਦ ਸ਼ਹਿਰਿਆਰੀ ਦੀ ਦਸਵੀਂ ਬਰਸੀ ਤੋਂ ਕੁਝ ਦਿਨ ਪਹਿਲਾਂ ਹੋਇਆ ਹੈ। ਸ਼ਹਿਰਿਆਰੀ ਦੀ ਹੱਤਿਆ ਦੇ ਪਿੱਛੇ ਵੀ ਈਰਾਨ ਅਜੇ ਤੱਕ ਇਜ਼ਰਾਈਲ ਦਾ ਹੱਥ ਮੰਨਦਾ ਹੈ। ਇਸ ਘਟਨਾਕ੍ਰਮ ਤੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਰਾਜ ਦੇ ਆਖਰੀ ਕੁਝ ਹਫਤੇ ਵਿੱਚ ਈਰਾਨ ਤੇ ਉਸ ਦੇ ਦੁਸ਼ਮਣਾਂ ਦਾ ਟਕਰਾਅ ਵਧਣ ਦੇ ਆਸਾਰ ਵਧਦੇ ਦਿੱਸਦੇ ਹਨ। ਈਰਾਨ ਦੇ ਵਿਦੇਸ਼ ਮੰਤਰੀ ਇਜ਼ਰਾਈਲ ਦਾ ਹੱਥ ਹੋਣ ਦਾ ਸ਼ੱਕ ਜਤਾਇਆ ਹੈ, ਪਰ ਇਜ਼ਰਾਈਲੀ ਪ੍ਰਧਾਨ ਮੰਤਰੀ ਦੇ ਦਫਤਰ ਅਤੇ ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਨੇ ਹਮਲੇ ਉੱਤੇ ਕੋਈ ਟਿੱਪਣੀ ਨਹੀਂ ਕੀਤੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕੀ ਜਾਂਚ ਏਜੰਸੀ ਐੱਫਬੀਆਈ ਅਧਿਕਾਰੀਆਂ ਦੀ ਵਫ਼ਾਦਾਰੀ ਦੀ ਹੋ ਰਹੀ ਜਾਂਚ, ਝੂਠ ਖੋਜਣ ਵਾਲੀ ਮਸ਼ੀਨ ਦੀ ਕੀਤੀ ਜਾ ਰਹੀ ਵਰਤੋਂ ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀ ਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾ ਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂ ਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇ BRICS ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ, ਮੋਦੀ ਨੇ ਕਿਹਾ- ਹਮਲਾ ਮਨੁੱਖਤਾ 'ਤੇ ਸੱਟ ਪਾਕਿਸਤਾਨ ਵਿੱਚ ਪਾਲਤੂ ਸ਼ੇਰ ਨੇ ਔਰਤ ਅਤੇ ਬੱਚਿਆਂ `ਤੇ ਕੀਤਾ ਹਮਲਾ, ਪੁਲਿਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ ਆਸਟ੍ਰੇਲੀਅਨ ਔਰਤ ਨੇ ਆਪਣੀ ਸੱਸ ਅਤੇ ਸਹੁਰੇ ਨੂੰ ਜ਼ਹਿਰੀਲੇ ਮਸ਼ਰੂਮ ਖੁਆ ਕੇ ਮਾਰਿਆ, ਹੋ ਸਕਦੀ ਹੈ ਉਮਰ ਕੈਦ ਅਮਰੀਕਾ ਦੇ ਟੈਕਸਾਸ ਵਿੱਚ ਹੜ੍ਹਾਂ ਕਾਰਨ 80 ਮੌਤਾਂ, 41 ਲੋਕ ਲਾਪਤਾ ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ