Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਥਾਈਲੈਂਡ ਵਿੱਚ ਲੋਕਤੰਤਰ ਸਮਰਥਕ ਪ੍ਰਦਰਸ਼ਨਕਾਰੀਆਂ ਨੂੰ ਤਖਤਾ ਪਲਟਣ ਦਾ ਸ਼ੱਕ

November 30, 2020 12:50 AM

ਬੈਂਕਾਕ, 29 ਨਵੰਬਰ (ਪੋਸਟ ਬਿਊਰੋ)- ਥਾਈਲੈਂਡ ਵਿੱਚ ਲੋਕਤੰਤਰ ਸਮਰਥਕਾਂ ਨੇ ਗ੍ਰਿਫਤਾਰੀ ਵਾਰੰਟ ਜਾਰੀ ਹੋਣ ਅਤੇ ਹਿੰਸਕ ਹਮਲਿਆਂ ਦੇ ਬਾਵਜੂਦ ਇੱਕ ਹੋਰ ਰੈਲੀ ਕੱਢੀ ਅਤੇ ਫੌਜੀ ਤਖਤਾ ਪਲਟ ਦਾ ਸ਼ੱਕ ਪ੍ਰਗਟਾਇਆ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਹੋਈ ਰੈਲੀ ਵਿੱਚ ਦੋ ਜਣਿਆਂ ਨੂੰ ਗੋਲੀ ਮਾਰੀ ਗਈ ਸੀ ਜਿਸ ਵਿੱਚ ਉਹ ਬਹੁਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ। ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਪ੍ਰਯੁਤਚਾਨ ਓਚਾ ਦੇ ਅਹੁਦੇ ਤੋਂ ਹਟਣ ਤੇ ਇਸ ਸਰਕਾਰ ਦੇ ਰਾਜ ਨੂੰ ਖਤਮ ਕਰਨ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਸੰਵਿਧਾਨ ਵਿੱਚ ਸੋਧ ਕਰ ਕੇ ਇਸ ਨੂੰ ਹੋਰ ਲੋਕਤੰਤਰੀ ਬਣਾਉਣ ਅਤੇ ਰਾਜਸ਼ਾਹੀ `ਚ ਸੁਧਾਰ ਕਰਨ ਦੇ ਨਾਲਉਸ ਨੂੰ ਹੋਰ ਜਵਾਬਦੇਹ ਬਣਾਉਣ ਦੀ ਮੰਗ ਕਰਦੇ ਹਨ। ਇਸ ਵਿੱਚ ਰਾਜਵੰਸ਼ ਨਾਲ ਜੁੜਿਆ ਮੁੱਦਾ ਸਭ ਤੋਂ ਵਿਵਾਦ ਪੂਰਨ ਹੈ, ਕਿਉਂਕਿ ਸ਼ਾਹੀ ਸੰਸਥਾਵਾਂ ਵੱਲ ਉਂਗਲੀ ਚੁੱਕਣਾ ਕਾਨੂੰਨੀ ਤੌਰ ਉੱਤੇ ਗਲਤ ਮੰਨਿਆ ਜਾਂਦਾ ਹੈ। ਫੌਜ ਐਲਾਨ ਕਰ ਚੁੱਕੀ ਹੈ ਕਿ ਰਾਜਵੰਸ਼ ਦੀ ਰੱਖਿਆ ਉਸ ਦੇ ਲਈ ਸਭ ਤੋਂ ਉਪਰ ਹੈ। ਪਿਛਲੇ ਹਫਤੇ ਥਾਈਲੈਂਡ ਦੇ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀ ਨੇਤਾਵਾਂ ਵਿੱਚੋਂ 12 `ਤੇ ਰਾਜਵੰਸ਼ ਦੀ ਮਾਣਹਾਨੀ ਕਰਨ ਨਾਲ ਸਬੰਧਤ ਇੱਕ ਸਖਤ ਕਾਨੂੰਨ ਦੀ ਉਲੰਘਣਾ ਕਰਨ ਦਾ ਕੇਸ ਦਰਜ ਕੀਤਾ ਹੈ।ਦੂਸਰੇ ਪਾਸੇ ਪ੍ਰਦਰਸ਼ਨਕਾਰੀਆਂ ਦਾ ਤਖਤਾ ਪਲਟ ਦਾ ਸ਼ੱਕ ਵੀ ਕਮਜੋਰ ਨਹੀਂ ਹੈ। ਇਸ ਤੋਂ ਪਹਿਲਾਂ 1977, 1991, 2006 ਅਤੇ 2014 ਵਿੱਚ ਤਖਤੇ ਪਲਟ ਚੁੱਕੇ ਹਨ। ਜੇ ਸਰਕਾਰ ਨੂੰ ਲੱਗਦਾ ਹੈ ਕਿ ਉਹ ਪ੍ਰਦਰਸ਼ਨਾਂ `ਤੇ ਕੰਟਰੋਲ ਨਹੀਂ ਕਰ ਰਹੀ ਹੈ ਤਾਂ ਉਹ ਮਾਰਸ਼ਲ ਲਾਅ ਲਾਗੂ ਕਰ ਸਕਦੀ ਹੈ ਜਾਂ ਫਿਰ ਫੌਜ ਸਰਕਾਰ ਦਾ ਤਖਤਾ ਪਲਟ ਕਰ ਸਕਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ