Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਬਲਾਤਕਾਰ ਦਾ ਦੋਸ਼ੀ 10 ਸਾਲਾਂ ਬਾਅਦ ਯੂ ਕੇ ਭੇਜਿਆ ਜਾਵੇਗਾ

November 30, 2020 12:59 AM

* ਪਛਾਣ ਲੁਕੋ ਕੇ ਦਿਆਲਪੁਰਾ `ਚ ਲੁਕਿਆ ਸੀ ਦੋਸ਼ੀ

ਫਿਲੌਰ (ਜਲੰਧਰ), 29 ਨਵੰਬਰ (ਪੋਸਟ ਬਿਊਰੋ)- ਬ੍ਰਿਟੇਨ ਦੇ ਬਰਮਿੰਘਮ ਵਿੱਚ ਬ੍ਰਿਟਿਸ਼ ਔਰਤ ਨਾਲ ਬਲਾਤਕਾਰ ਦੇ ਦੋਸ਼ ਵਿੱਚ ਸੇਵਾ ਸਿੰਘ ਸ਼ੇਰਗਿੱਲ ਨੂੰ ਫਿਲੌਰ ਪੁਲਸ ਨੇ 10 ਸਾਲ ਬਾਅਦ ਗ੍ਰਿਫਤਾਰ ਕਰ ਲਿਆ ਅਤੇ ਹਵਾਲਗੀ ਸਮਝੌਤੇ ਹੇਠ ਭਾਰਤ ਸਰਕਾਰ ਇਸ ਦੋਸ਼ੀਨੂੰ ਇੰਗਲੈਂਡ ਪੁਲਸ ਦੇ ਹਵਾਲੇ ਕਰੇਗੀ।ਪੰਜਾਬ ਪੁਲਸ ਨੇ ਉਸ ਨੂੰ ਫਿਲੌਰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਚਾਰ ਦਿਨਾਂ ਰਿਮਾਂਡ `ਤੇ ਲਿਆ ਹੈ।
ਇਸ ਬਾਰੇ ਇੰਸਪੈਕਟਰ ਸੰਜੀਵ ਕਪੂਰ ਨੇ ਦੱਸਿਆ ਕਿ ਸੇਵਾ ਸਿੰਘ ਨੇ ਕਰੀਬ 10 ਸਾਲ ਪਹਿਲਾਂ ਬਰਮਿੰਘਮ `ਚ ਬ੍ਰਿਟਿਸ਼ ਔਰਤ ਨਾਲ ਬਲਾਤਕਾਰ ਕੀਤਾ ਤੇ ਵਾਰਦਾਤ ਤੋਂ ਦੋ ਦਿਨ ਬਾਅਦ ਉਹ ਭਾਰਤ ਆ ਗਿਆ ਸੀ ਅਤੇ ਫਿਲੌਰ ਵਿੱਚ ਹੁਲੀਆ ਬਦਲ ਕੇ ਰਹਿ ਰਿਹਾ ਸੀ।ਇੰਟਰਪੋਲ ਦੀ ਸੂਚਨਾ ਤੋਂ ਬਾਅਦ ਫਿਲੌਰ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਮੂਹਰੇ ਪੇਸ਼ ਕੀਤਾ ਜਾਵੇਗਾ, ਜਿੱਥੋਂ ਉਸ ਦਾ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ। ਇੰਟਰਪੋਲ ਨੇ ਸਭ ਤੋਂ ਪਹਿਲਾਂ ਐਸ ਐਸ ਪੀ ਸੰਦੀਪ ਗਰਗ ਨੂੰ ਸੂਚਿਤ ਕੀਤਾ ਸੀ, ਜਿਨ੍ਹਾਂ ਨੇ ਫਿਲੌਰ ਪੁਲਸ ਨੂੰ ਗ੍ਰਿਫਤਾਰੀ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਹ ਦੋਸ਼ੀ ਬਰਮਿੰਘਮ `ਚ ਖੇਤਾਂ `ਚ ਮਜ਼ਦੂਰੀ ਕਰਦਾ ਸੀ। ਅੱਠ ਅਗਸਤ 2010 ਨੂੰ ਉਸ ਨੇ ਇੱਕ ਔਰਤ ਨਾਲ ਬਲਾਤਕਾਰ ਕੀਤਾ ਅਤੇ ਫਿਰ ਭਾਰਤ ਆ ਗਿਆ। ਇਥੇ ਆ ਕੇ ਉਸ ਨੇ ਵਿਆਹ ਕਰਵਾ ਲਿਆ। ਉਸ ਦਾ ਇੱਕ 9 ਸਾਲਾ ਲੜਕਾ ਵੀ ਹੈ। ਐਸ ਐਸ ਪੀ ਨੇ ਦੱਸਿਆ ਕਿ ਸੀ ਬੀ ਆਈ ਨੂੰ ਉਸ ਦੀ ਗ੍ਰਿਫਤਾਰੀ ਦੀ ਸੂਚਨਾ ਦੇ ਦਿੱਤੀ ਗਈ ਹੈ, ਇਸਤੋਂ ਬਾਅਦ ਹਵਾਲਗੀ ਸਮਝੌਤੇ ਹੇਠ ਦੋਸ਼ੀ ਨੂੰ ਇੰਗਲੈਂਡ ਪੁਲਸ ਹਵਾਲੇ ਕੀਤਾ ਜਾਵੇਗਾ। ਉਦੋਂ ਤੱਕ ਉਹ ਤਿਹਾੜ ਜੇਲ੍ਹ ਵਿੱਚ ਰਹੇਗਾ।
ਸੇਵਾ ਸਿੰਘ ਦੀ ਮਾਂ ਗੁਰਮੇਜ ਕੌਰ ਤੇ ਪਿਤਾ ਗੁਰਦੇਵ ਸਿੰਘ ਦਾ ਕਹਿਣਾ ਹੈ ਕਿ ਬਰਮਿੰਘਮ ਵਿੱਚ ਰਹਿੰਦਾ ਸੇਵਾ ਸਿੰਘ ਦਾ ਚਾਚਾ ਉਨ੍ਹਾਂ ਦੇ ਪਰਵਾਰ ਨਾਲ ਰੰਜਿਸ਼ ਰੱਖਦਾ ਹੈ। ਉਸੇ ਨੇ ਉਥੋਂ ਦੀ ਇੱਕ ਔਰਤ ਨੂੰ ਪੈਸੇ ਦੇ ਕੇ ਝੂਠਾ ਕੇਸ ਬਣਵਾਇਆ ਸੀ।ਦੋਸ਼ੀ ਦੀ ਪਤਨੀ ਬਲਬੀਰ ਕੌਰ ਨੇ ਦੱਸਿਆ ਕਿ 2012 ਵਿੱਚ ਉਨ੍ਹਾਂ ਨੂੰ ਬਰਮਿੰਘਮ ਤੋਂ ਇੱਕ ਚਿੱਠੀ ਆਈ ਸੀ, ਜਿਸ ਵਿੱਚ ਕਿਸੇ ਨੇ ਸੇਵਾ ਸਿੰਘ ਦੇ ਖਿਲਾਫ ਕੇਸ ਦਰਜ ਕਰਵਾਉਣ ਦੀ ਗੱਲ ਕਹੀ ਸੀ। ਉਸ ਤੋਂ ਬਾਅਦ ਨਾ ਤਾਂ ਕੋਈ ਚਿੱਠੀ ਆਈ ਤੇ ਨਾ ਕਦੇ ਕੋਈ ਗੱਲ ਹੋਈ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ