Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਓਸ਼ਵਾ ਵਿੱਚ ਵਾਪਰੀ ਦੋਹਰੀ ਸ਼ੂਟਿੰਗ ਦੀ ਘਟਨਾ ਵਿੱਚ ਇੱਕ ਹਲਾਕ, ਇੱਕ ਜ਼ਖ਼ਮੀ

November 30, 2020 05:10 AM

ਓਸ਼ਵਾ, 29 ਨਵੰਬਰ (ਪੋਸਟ ਬਿਊਰੋ) : ਡਾਊਨਟਾਊਨ ਓਸ਼ਵਾ ਵਿੱਚ ਵਾਪਰੀ ਦੋਹਰੀ ਸ਼ੂਟਿੰਗ ਦੀ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ|
ਦਰਹਾਮ ਰੀਜਨਲ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕਈ ਗੋਲੀਆਂ ਚੱਲਣ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਉਹ ਸਵੇਰੇ 10:30 ਵਜੇ ਐਥੋਲ ਸਟਰੀਟ ਨੇੜੇ ਸਿਮਕੋਏ ਸਟਰੀਟ ਪਹੁੰਚੇ| ਉਨ੍ਹਾਂ ਦੱਸਿਆ ਕਿ ਉੱਥੇ ਇੱਕ ਵਿਅਕਤੀ ਬੇਸੁੱਧ ਪਿਆ ਸੀ ਤੇ ਉਸ ਦੀ ਜਾਂਚ ਤੋਂ ਬਾਅਦ ਉਸ ਨੂੰ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ| ਇੱਕ ਹੋਰ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਟੋਰਾਂਟੋ ਵਿੱਚ ਟਰੌਮਾ ਸੈਂਟਰ ਲਿਜਾਇਆ ਗਿਆ|
ਪੁਲਿਸ ਨੇ ਦੱਸਿਆ ਕਿ ਘਟਨਾ ਦੀ ਅਸਲ ਥਾਂ ਦਾ ਪਤਾ ਲਾਉਣ ਲਈ ਹੈਲੀਕਾਪਟਰ ਦੀ ਮਦਦ ਵੀ ਲਈ ਗਈ ਕਿਉਂਕਿ ਉਨ੍ਹਾਂ ਨੂੰ ਇਹ ਰਿਪੋਰਟਾਂ ਮਿਲੀਆਂ ਸੀ ਕਿ ਇਹ ਗੋਲੀਆਂ ਕਿਸੇ ਘਰ ਵਿੱਚ ਜਾਂ ਕਿਸੇ ਘਰ ਦੀ ਛੱਤ ਉੱਤੇ ਵੀ ਚੱਲੀਆਂ ਹੋ ਸਕਦੀਆਂ ਹਨ| ਪੁਲਿਸ ਨੇ ਦੱਸਿਆ ਕਿ ਪਬਲਿਕ ਸੇਫਟੀ ਲਈ ਕੋਈ ਖਤਰਾ ਨਹੀਂ ਹੈ ਤੇ ਉਹ ਕਿਸੇ ਹੋਰ ਮਸ਼ਕੂਕ ਦੀ ਭਾਲ ਨਹੀਂ ਕਰ ਰਹੇ ਹਨ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ