Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ
 
ਪੰਜਾਬ

ਕੈਪਟਨ ਅਮਰਿੰਦਰ ਨੇ ਕਿਹਾ: ਕਾਲ ਰਿਕਾਰਡ ਜਾਰੀ ਕਰਨ ਕਰ ਕੇ ਖੱਟਰ ਦਾ ਪਾਖੰਡ ਜ਼ਾਹਰ ਹੋ ਗਿਐ

November 30, 2020 06:38 AM

* ਸੰਪਰਕ ਲਈ ਉਸ ਨੇ ਸਰਕਾਰੀ ਚੈਨਲ ਕਿਉਂ ਨਾ ਵਰਤਿਆ

ਚੰਡੀਗੜ੍ਹ, 29 ਨਵੰਬਰ, (ਪੋਸਟ ਬਿਊਰੋ)- ਕਿਸਾਨਾਂ ਦੇ ਸੰਘਰਸ਼ ਵਿੱਚ ਪੰਜਾਬ ਤੇ ਹਰਿਆਣਾ ਸਰਕਾਰਾਂ ਦੇ ਤਾਲਮੇਲ ਦੇ ਮੁੱਦੇ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਵਿਚਾਲੇ ਸ਼ੁਰੂ ਹੋਈ ‘ਤੂੰ-ਤੂੰ-ਮੈਂ-ਮੈਂ’ ਹੋਰ ਤੇਜ਼ ਹੁੰਦੀ ਜਾਪਦੀ ਹੈ। ਹਰਿਆਣਾ ਦੇ ਮੁਖ ਮੰਤਰੀ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਸੰਪਰਕ ਕਰਨ ਦੇ ਯਤਨਾਂ ਦੇ ਸਬੂਤ ਵਜੋਂ ਕਾਲ ਰਿਕਾਰਡ ਦੀ ਕਾਪੀ ਜਾਰੀ ਕੀਤੇ ਜਾਣ ਮਗਰੋਂ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਾ ਵੀ ਮੋੜਵਾਂ ਜਵਾਬ ਦਾਗ ਦਿਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰਵਲੋਂ ਜਾਰੀ ਕੀਤੇ ਕਾਲ ਰਿਕਾਰਡ ਨੂੰ ਨਿਰਾ ਢਕਵੰਜ ਦੱਸਕੇ ਰੱਦ ਕੀਤਾ ਹੈ। ਉਨ੍ਹਾਂਕਿਹਾ ਕਿ ਸਿਰਫ ਆਪਣੇ ਸਰਕਾਰੀ ਰਜਿਸਟਰ ਦੀ ਲਿਖਤਾਂ ਵਾਲਾਸਫਾ ਦਿਖਾਉਣ ਨਾਲ ਮਨੋਹਰ ਲਾਲ ਖੱਟਰ ਦਾ ਝੂਠ ਢੱਕਿਆਨਹੀਂਜਾ ਸਕਦਾ, ਜੇ ਉਹ ਸੱਚਮੁੱਚ ਸੰਪਰਕ ਕਰਨਾ ਚਾਹੁੰਦੇ ਸਨ ਤਾਂ ਉਹ ਸਰਕਾਰੀ ਚੈਨਲ ਵਰਤ ਸਕਦੇ ਸਨ ਜਾਂ ਸਿੱਧਾ ਉਨ੍ਹਾਂ ਦੇ ਮੋਬਾਈਲ ਫੋਨ ਉੱਤੇ ਕਾਲ ਕਰ ਸਕਦੇ ਸਨ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਅਪਣੇ ਦਾਅਵੇ ਨੂੰ ਸਹੀ ਸਾਬਤ ਕਰਨ ਦੇ ਯਤਨਾਂ ਨੂੰਰੱਦ ਕਰਦੇ ਹੋਏ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਲ ਰਿਕਾਰਡ ਦੀਆਂ ਜਿਨ੍ਹਾਂ ਕਾਪੀਆਂ ਵਿਚ ਹਰਿਆਣਾ ਦੇ ਮੁੱਖ ਮੰਤਰੀ ਵਾਲੇ ਦਫਤਰ ਵੱਲੋਂਮੇਰੇ ਨਾਲ ਸੰਪਰਕ ਕਰਨ ਦੀਆਂ ਕੋਸ਼ਿਸ਼ਾਂ ਦੱਸਣ ਦਾ ਯਤਨ ਕੀਤਾ ਗਿਆ ਹੈ, ਉਨ੍ਹਾਂ ਨੂੰ ਜਾਰੀ ਕਰਨ ਨਾਲ ਮਨੋਹਰ ਲਾਲ ਖੱਟਰ ਦਾ ਪਾਖੰਡਦਾ ਹੋਰ ਨੰਗਾ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, ‘ਜੇ ਖੱਟਰ ਦੇ ਦਫਤਰ ਨੇ ਮੇਰੀ ਰਿਹਾਇਸ਼ ਉੱਤੇ ਕਾਲਾਂ ਕੀਤੀਆਂ ਵੀ ਸਨ ਤਾਂ ਇਹ ਕਾਲਾਂ ਸਿਰਫ ਇਕ ਅਟੈਡੈਂਟ ਨੂੰ ਹੀ ਕਿਉਂ ਕੀਤੀਆਂ ਸਨ, ਮੇਰੇ ਨਾਲ ਸੰਪਰਕ ਕਰਨ ਲਈ ਸਰਕਾਰੀ ਢੰਗਕਿਉਂਨਾ ਵਰਤਿਆ?’ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਡੇ ਅਧਿਕਾਰੀ, ਜਿਨ੍ਹਾਂ ਵਿੱਚ ਪ੍ਰਿੰਸੀਪਲ ਸੈਕਟਰੀ, ਪੁਲਸ ਮੁਖੀ (ਡੀ ਜੀ ਪੀ) ਸ਼ਾਮਲ ਹਨ, ਕਿਸਾਨ ਮੁੱਦੇ ਉਤੇ ਬੀਤੇ ਕਈ ਦਿਨਾਂ ਤੋਂ ਦੋਵਾਂ ਪਾਸਿਆਂ ਤੋਂ ਇਕ-ਦੂਜੇ ਨਾਲ ਸੰਪਰਕ ਵਿੱਚ ਸਨ, ਇਨ੍ਹਾਂ ਵਿੱਚੋਂ ਵੀ ਕਿਸੇ ਅਫਸਰ ਨੇ ਕਿਸੇ ਮੌਕੇ ਮੇਰੇ ਨਾਲ ਗੱਲ ਕਰਨ ਬਾਰੇ ਖੱਟਰ ਦੀ ਇੱਛਾ ਬਾਰੇ ਨਹੀਂ ਦੱਸਿਆ। ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਝੂਠ ਬੋਲਣਾ ਬੰਦ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਮੇਰੀ ਰਿਹਾਇਸ਼ ਉਤੇ ਮੇਰਾ ਅਟੈਡੈਂਟ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਹੀ ਫੋਨ ਕਾਲਾਂ ਸੁਣਦਾ ਹੈ,ਕਿਉਂਕਿ ਮੈਂ ਆਪਣੇ ਸਟਾਫ ਨੂੰ ਤੰਗ ਕਰਨ ਵਿੱਚ ਯਕੀਨਨਹੀਂ ਕਰਦਾ, ਖੱਟਰ ਸਿੱਧਾ ਆਪਣਾ ਫੋਨ ਚੁੱਕ ਕੇ ਮੇਰੇ ਮੋਬਾਈਲ ਫੋਨ ਉਤੇ ਕਾਲ ਕਰ ਸਕਦਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ